Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:27 am

+91 90915 01313 , +91 90916 01313

punjabbanni@gmail.com
punjabbani@yahoo.com

ਗ਼ੈਰ ਮਿਆਰੀ ਸੜਕਾਂ ਦਾ ਨਿਰਮਾਣ ਠੇਕੇਦਾਰਾਂ ਤੇ ਇੰਜਨੀਅਰਾਂ ਦੀ ਜਿੰਮੇਵਾਰੀ ਨਿਰਧਾਰਿਤ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ : ਗਡਕਰੀ

ਗ਼ੈਰ ਮਿਆਰੀ ਸੜਕਾਂ ਦਾ ਨਿਰਮਾਣ ਠੇਕੇਦਾਰਾਂ ਤੇ ਇੰਜਨੀਅਰਾਂ ਦੀ ਜਿੰਮੇਵਾਰੀ ਨਿਰਧਾਰਿਤ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ : ਗਡਕਰੀ

ਗ਼ੈਰ ਮਿਆਰੀ ਸੜਕਾਂ ਦਾ ਨਿਰਮਾਣ ਠੇਕੇਦਾਰਾਂ ਤੇ ਇੰਜਨੀਅਰਾਂ ਦੀ ਜਿੰਮੇਵਾਰੀ ਨਿਰਧਾਰਿਤ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ : ਗਡਕਰੀ
ਨਵੀਂ ਦਿੱਲੀ : ਕੇਂਦਰੀ ਸੜਕ ਆਵਾਜਾਈ ਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਗ਼ੈਰ ਮਿਆਰੀ ਸੜਕਾਂ ਦੇ ਨਿਰਮਾਣ ਨੂੰ ਗੈਰ-ਜ਼ਮਾਨਤੀ ਅਪਰਾਧ ਬਣਾਉਣ ਦੀ ਵਕਾਲਤ ਕਰਦਿਆਂ ਸਪੱਸ਼ਟ ਆਖਿਆ ਹੈ ਕਿ ਹਾਦਸਿਆਂ ਦਾ ਕਾਰਨ ਬਣਦੀਆਂ ਅਜਿਹੀਆਂ ਸੜਕਾਂ ਤਿਆਰ ਕਰਨ ਵਾਲੇ ਠੇਕੇਦਾਰਾਂ ਤੇ ਇੰਜਨੀਅਰਾਂ ਦੀ ਜਿੰਮੇਵਾਰੀ ਨਿਰਧਾਰਿਤ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ, ਇਹ ਵਿਚਾਰ ਉਨ੍ਹਾਂ ਸਨਅਤੀ ਸੰਸਥਾ ਸੀ. ਆਈ. ਆਈ. ਦੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤੀਨ ਗਡਕਰੀ ਨੇ ਕਿਹਾ ਕਿ ਭਾਰਤ ਸੜਕ ਹਾਦਸਿਆਂ ਦੀ ਗਿਣਤੀ ਨੂੰ ਲੈ ਕੇ ਕੁੱਲ ਆਲਮ ਵਿਚ ਪਹਿਲੇ ਨੰਬਰ ’ਤੇ ਹੈ । ਉਨ੍ਹਾਂ ਕਿਹਾ ਕਿ ਮਾੜੀਆਂ ਸੜਕਾਂ ਦਾ ਨਿਰਮਾਣ ਗੈਰ-ਜ਼ਮਾਨਤੀ ਅਪਰਾਧ ਹੋਣਾ ਚਾਹੀਦਾ ਹੈ ਤੇ ਹਾਦਸਿਆਂ ਲਈ ਸੜਕ ਠੇਕੇਦਾਰਾਂ ਤੇ ਇੰਜਨੀਅਰਾਂ ਦੀ ਜ਼ਿੰਮੇਵਾਰੀ ਨਿਰਧਾਰਿਤ ਹੋਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ । ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸਿ਼ਆ ਨਹੀਂ ਜਾਣਾ ਚਾਹੀਦਾ ਹੈ । ਖਾਸ ਕਰਕੇ ਉਸ ਵਿਅਕਤੀ ਨੂੰ ਜੋ ਕਿਸੇ ਦੀ ਜਾਨ ਲੈਣ ਦੀ ਕੋਸਿ਼ਸ਼ ਕਰੇ । ਚੇਤੇ ਰਹੇ ਕਿ ਸੜਕ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਨੇ 2030 ਤੱਕ ਸੜਕ ਹਾਦਸਿਆਂ ਦੀ ਗਿਣਤੀ ਘਟਾ ਕੇ ਅੱਧੀ ਕਰਨ ਦਾ ਟੀਚਾ ਮਿੱਥਿਆ ਹੈ। ਗਡਕਰੀ ਨੇ ਕਿਹਾ ਕਿ ਸੜਕ ਹਾਦਸਿਆਂ ਬਾਰੇ ਮੰਤਰਾਲੇ ਦੇ ਡੇਟਾ ਮੁਤਾਬਕ 2023 ਵਿਚ ਪੂਰੇ ਦੇਸ਼ ਵਿਚ ਪੰਜ ਲੱਖ ਸੜਕ ਹਾਦਸੇ ਹੋਏ, ਜਿਸ ਵਿਚ 1.72 ਲੱਖ ਜਾਨਾਂ ਜਾਂਦੀਆਂ ਰਹੀਆਂ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਹਾਈਵੇਜ਼ ਮੰਤਰਾਲਾ ਸ਼ਾਹਰਾਹਾਂ ਉੱਤੇ ਬਲੈਕ ਸਪੌਟਸ ਨੂੰ ਦੂਰ ਕਰਨ ਲਈ 40 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਖਰਚ ਰਿਹਾ ਹੈ ਤਾਂ ਜੋ ਹਾਦਸੇ ਨਾ ਵਾਪਰਨ ।

Advertisement
Advertisement
Advertisement
Advertisement
Scroll to Top