Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:46 am

+91 90915 01313 , +91 90916 01313

punjabbanni@gmail.com
punjabbani@yahoo.com

ਇੱਕ ਤੇ ਇੱਕ ਗਿਆਰਾਂ ਹੋਣ ਨਾਲ ਸ਼ਹਿਰ ਦਾ ਵਿਕਾਸ ਜ਼ੋਰਾਂ ’ਤੇ ਹੋਵੇਗਾ : ਅਜੀਤਪਾਲ ਸਿੰਘ ਕੋਹਲੀ

ਇੱਕ ਤੇ ਇੱਕ ਗਿਆਰਾਂ ਹੋਣ ਨਾਲ ਸ਼ਹਿਰ ਦਾ ਵਿਕਾਸ ਜ਼ੋਰਾਂ ’ਤੇ ਹੋਵੇਗਾ : ਅਜੀਤਪਾਲ ਸਿੰਘ ਕੋਹਲੀ

ਇੱਕ ਤੇ ਇੱਕ ਗਿਆਰਾਂ ਹੋਣ ਨਾਲ ਸ਼ਹਿਰ ਦਾ ਵਿਕਾਸ ਜ਼ੋਰਾਂ ’ਤੇ ਹੋਵੇਗਾ : ਅਜੀਤਪਾਲ ਸਿੰਘ ਕੋਹਲੀ
-ਨਵ-ਨਿਯੁਕਤ ਮੇਅਰ ਕੁੰਦਨ ਗੋਗੀਆ ਵੱਲੋਂ ਵਿਧਾਇਕ ਕੋਹਲੀ ਨਾਲ ਮੁਲਾਕਾਤ
ਪਟਿਆਲਾ, 15 ਜਨਵਰੀ ( ) : ਨਗਰ ਨਿਗਮ ਪਟਿਆਲਾ ਦੇ ਨਵ-ਨਿਯੁਕਤ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਇੱਥੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਮੁਲਾਕਾਤ ਕੀਤੀ ਗਈ । ਇਸ ਦੌਰਾਨ ਦੋਹਾਂ ਵੱਲੋਂ ਲੰਮਾ ਸਮਾਂ ਸ਼ਹਿਰ ਦੀ ਬੇਹਤਰੀ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਮਿਲ ਕੇ ਕੰਮ ਕਰਨ ਲਈ ਵਿਚਾਰ ਵਟਾਂਦਰਾ ਹੋਇਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇੱਕ ਤੇ ਇੱਕ ਗਿਆਰਾਂ ਹੋਣ ਨਾਲ ਹੁਣ ਸ਼ਹਿਰ ਦਾ ਵਿਕਾਸ ਵਧੀਆ ਹੋਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਪਹਿਲਾਂ ਵੀ ਸ਼ਹਿਰ ਨੂੰ ਕੋਈ ਕਮੀ ਨਹੀਂ ਰਹਿਣ ਦਿੱਤੀ ਪਰ ਜਦੋਂ ਨਾਲ ਬਰਾਬਰ ਦਾ ਸਾਥ ਮਿਲ ਜਾਵੇ ਤਾਂ ਰਹਿੰਦੀਆਂ ਕਮੀਆਂ ਪੂਰੀਆਂ ਹੋ ਜਾਂਦੀਆਂ ਹਨ । ਵਿਧਾਇਕ ਕੋਹਲੀ ਨੇ ਕਿਹਾ ਕਿ ਪਾਰਟੀ ਇੱਕ ਬਹੁਤ ਵਧੀਆ ਅਤੇ ਤਜ਼ਬੇਕਾਰ ਮੇਅਰ ਸ਼ਹਿਰ ਨੂੰ ਦਿੱਤਾ ਹੈ, ਜਿਸ ਦੇ ਉਪਰ ਸਮੁੱਚੇ ਕੌਂਸਲਰਾਂ ਨੇ ਵਿਸ਼ਵਾਸ਼ ਜਤਾਇਆ ਹੈ । ਉਨ੍ਹਾਂ ਕਿਹਾ ਕਿ ਕੁੰਦਨ ਗੋਗੀਆ ਸ਼ਹਿਰ ਦੀ ਬੇਹਤਰੀ ਲਈ ਦਿਨ-ਰਾਤ ਇੱਕ ਕਰਨਗੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਪਾਰਟੀ ਲਈ ਚੰਗਾ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਬਣਦਾ ਹੱਕ ਦੇਣ ਵਿਚ ਵਿਸ਼ਵਾਸ਼ ਰੱਖਦੀ ਹੈ, ਜੋ ਕਿ ਹੁਣ ਵੀ ਮੇਅਰ ਬਨਾਉਣ ਲਈ ਅਜਿਹਾ ਹੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਨੂੰ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਕਿਉਂਕਿ ਸ਼ਹਿਰ ਦੇ ਹਰ ਪਾਸੇ ਪਿਛਲੀਆਂ ਸਰਕਾਰਾਂ ਨੇ ਕੂੜੇ ਕਰਕਟ ਦੇ ਢੇਰ ਲਗਾਏ, ਜਿਸ ਨਾਲ ਸੁੰਦਰਤਾ ਖਰਾਬ ਹੋਈ। ਇਸ ਲਈ ਹੁਣ ਸੁੰਦਰਤਾ ਬਹਾਲ ਕਰਨ ਲਈ ਅਸੀਂ ਇੱਕ ਹੋ ਕੇ ਕੰਮ ਕਰਾਂਗੇ । ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੈਨੂੰ ਜੋ ਪਾਰਟੀ ਅਤੇ ਕੌਂਸਲਰਾਂ ਨੇ ਵਿਸ਼ਵਾਸ਼ ਕਰਕੇ ਇਸ ਅਹੁਦੇ ’ਤੇ ਬਿਠਾਇਆ ਹੈ, ਮੈਂ ਉਨ੍ਹਾਂ ਦਾ ਦਿਲੋਂ ਸਨਮਾਨ ਕਰਦਾਂ ਹਾਂ ਅਤੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਹਰ ਕੰਮ ਵੱਧ ਚੜ੍ਹ ਕੇ ਕਰਾਂਗਾ ਅਤੇ ਵਿਕਾਸ ਨੂੰ ਪਹਿਲੇ ਏਜੰਡੇ ਵਿਚ ਤਰਜੀਹ ਦੇਵਾਂਗਾ ।

Advertisement
Advertisement
Advertisement
Advertisement
Scroll to Top