Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:33 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮ੍ਹਾਂਬੰਦੀ ਵਿੱਚ ਜਾਣਬੁੱਝ ਕੇ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ । ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top