Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਸਵਾਮਿਤਵ ਸਕੀਮ ਤਹਿਤ ਸੰਗਰੂਰ ਦੇ 62 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

ਸਵਾਮਿਤਵ ਸਕੀਮ ਤਹਿਤ ਸੰਗਰੂਰ ਦੇ 62 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

ਸਵਾਮਿਤਵ ਸਕੀਮ ਤਹਿਤ ਸੰਗਰੂਰ ਦੇ 62 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ
ਸੰਗਰੂਰ, 18 ਜਨਵਰੀ : ਭਾਰਤ ਸਰਕਾਰ ਦੀ ਸਵਾਮਿਤਵ ਯੋਜਨਾ ਦੇ ਤਹਿਤ ਅੱਜ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੂੰ ਏ. ਡੀ. ਸੀ. (ਵਿਕਾਸ) ਸੁਖਚੈਨ ਸਿੰਘ ਪਾਪੜਾ ਵੱਲੋਂ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਗਏ । ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਵੀਡੀਓ ਕਾਨਫਰੰਸ ਜ਼ਰੀਏ 62 ਤੋਂ ਵਧੇਰੇ ਪ੍ਰਾਪਰਟੀ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਗਏ । ਉਹਨਾਂ ਦੱਸਿਆ ਕਿ ਇਸ ਵੀਡੀਓ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਬੋਧਨ ਕੀਤਾ ਗਿਆ । ਇਸ ਸਮਾਗਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਸਵਾਮਿਤਵ ਯੋਜਨਾ ਨੂੰ ਨਵੀਨਤਮ ਸਰਵੇਖਣ ਡ੍ਰੋਨ ਟੈਕਨੋਲੋਜੀ ਦੇ ਜ਼ਰੀਏ ਪਿੰਡਾਂ ਵਿੱਚ ਵਸੋਂ ਵਾਲੇ ਖੇਤਰਾਂ ਵਿੱਚ ਘਰਾਂ ਦੇ ਮਾਲਕਾਂ ਨੂੰ “ਅਧਿਕਾਰ ਪੱਤਰ” ਪ੍ਰਦਾਨ ਕਰਕੇ ਗ੍ਰਾਮੀਣ ਭਾਰਤ ਦੀ ਆਰਥਿਕ ਪ੍ਰਗਤੀ ਨੂੰ ਵਧਾਉਣ ਦੇ ਵਿਜ਼ਨ ਦੇ ਨਾਲ ਸ਼ੁਰੂ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਇਹ ਯੋਜਨਾ ਪ੍ਰਾਪਰਟੀਆਂ ਦੀ ਆਰਥਿਕ ਲਾਭ ਪ੍ਰਾਪਤੀ ਨੂੰ ਸੁਗਮ ਬਣਾਉਣ ਅਤੇ ਬੈਂਕ ਕਰਜ਼ਿਆਂ ਦੇ ਜ਼ਰੀਏ ਸੰਸਥਾਗਤ ਕ੍ਰੈਡਿਟ ਉਪਲਬਧ ਕਰਵਾਉਣ, ਪ੍ਰਾਪਰਟੀ ਸਬੰਧੀ ਵਿਵਾਦਾਂ ਨੂੰ ਘੱਟ ਕਰਨ, ਗ੍ਰਾਮੀਣ ਖੇਤਰਾਂ ਵਿੱਚ ਪ੍ਰਾਪਰਟੀਆਂ ਅਤੇ ਪ੍ਰਾਪਰਟੀ ਟੈਕਸ ਦੇ ਬਿਹਤਰ ਮੁੱਲਾਂਕਣ ਦੀ ਸੁਵਿਧਾ ਪ੍ਰਦਾਨ ਕਰਨ ਅਤੇ ਵਿਆਪਕ ਗ੍ਰਾਮ-ਪੱਧਰੀ ਯੋਜਨਾ ਬਣਾਉਣ ਵਿੱਚ ਵੀ ਮਦਦ ਕਰਦੀ ਹੈ । ਏ. ਡੀ. ਸੀ. ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਮੁਹੱਈਆ ਕਰਵਾਉਣ ਲਈ ਡ੍ਰੋਨ ਸਰਵੇ ਕਰਵਾ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਵਿਤਕਰੇ ਤੋਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਾਲ ਅਫਸਰ ਗੁਰਲੀਨ ਕੌਰ, ਮਾਲ ਵਿਭਾਗ ਦੇ ਹੋਰ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top