Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:15 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਂਕੁੰਭ ਦੇ ਵਿਸ਼ਾਲ ਮੰਚ 'ਤੇ ਸੂਫ਼ੀਆਨਾ ਗਾਇਕੀ ਨਾਲ ਮੰਤਰ ਮੁਗਧ ਕਰਨਗੇ ਲਖਵਿੰਦਰ ਵਡਾਲੀ

ਮਹਾਂਕੁੰਭ ਦੇ ਵਿਸ਼ਾਲ ਮੰਚ 'ਤੇ ਸੂਫ਼ੀਆਨਾ ਗਾਇਕੀ ਨਾਲ ਮੰਤਰ ਮੁਗਧ ਕਰਨਗੇ ਲਖਵਿੰਦਰ ਵਡਾਲੀ

ਮਹਾਂਕੁੰਭ ਦੇ ਵਿਸ਼ਾਲ ਮੰਚ ‘ਤੇ ਸੂਫ਼ੀਆਨਾ ਗਾਇਕੀ ਨਾਲ ਮੰਤਰ ਮੁਗਧ ਕਰਨਗੇ ਲਖਵਿੰਦਰ ਵਡਾਲੀ
ਮਹਾਂਕੁੰਭ ‘ਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਹੋਣਗੇ ਲਖਵਿੰਦਰ ਵਡਾਲੀ
ਚੰਡੀਗੜ੍ਹ : ਪ੍ਰਯਾਗਰਾਜ ‘ਚ ਚੱਲ ਰਹੇ ਮਹਾਂਕੁੰਭ ‘ਚ ਦੇਸ਼ ਦੇ ਪ੍ਰਸਿੱਧ ਗਾਇਕ, ਸੰਗੀਤਕਾਰ ਅਤੇ ਨ੍ਰਿਤ ਕਲਾਕਾਰ ਆਪਣੀ ਪੇਸ਼ਕਾਰੀ ਦੇਣਗੇ । ਇਸ ਮੌਕੇ ਪ੍ਰਸਿੱਧ ਸੂਫ਼ੀ ਗਾਇਕ ਲਖਵਿੰਦਰ ਵਡਾਲੀ 23 ਜਨਵਰੀ ਨੂੰ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਸਭਿਆਚਾਰਕ ਸਮਾਗਮ ‘ਚ ਆਪਣੀ ਪੇਸ਼ਕਾਰੀ ਦੇਣਗੇ । ਜ਼ਿਕਰਯੋਗ ਹੈ ਕਿ ਮਹਾਂਕੁੰਭ ਦੇ ਇਸ ਵਿਸ਼ਾਲ ਮੰਚ ‘ਤੇ ਪ੍ਰੋਗਰਾਮ ਕਰਨ ਵਾਲੇ ਲਖਵਿੰਦਰ ਵਡਾਲੀ ਪਹਿਲੇ ਪੰਜਾਬੀ ਕਲਾਕਾਰ ਹੋਣਗੇ । ਇਸ ਤੋਂ ਪਹਿਲਾਂ ਹਿੰਦੀ ਸਿਨੇਮਾ ਦੇ ਪਲੇਬੈਕ ਗਾਇਕ ਅਤੇ ਸੰਗੀਤਕਾਰ ਸ਼ੰਕਰ ਮਹਾਦੇਵਨ ਇਸ ਮੰਚ ‘ਤੇ ਪ੍ਰੋਗਰਾਮ ਕਰ ਚੁੱਕੇ ਹਨ । ਭਾਰਤੀ ਕਲਾ ਅਤੇ ਸਭਿਆਚਾਰ ਦੇ ਵਿਸ਼ਾਲ ਮੰਚ ‘ਤੇ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ, ਕਵਿਤਾ ਸੇਠ, ਨਿਤਿਨ ਮੁਕੇਸ਼, ਸੁਰੇਸ਼ ਵਾਡਕਰ, ਹਰੀਹਰਨ, ਕਵਿਤਾ ਕ੍ਰਿਸ਼ਨਾਮੂਰਤੀ ਅਤੇ ਹੋਰ ਬਹੁਤ ਸਾਰੇ ਨਾਮੀ ਕਲਾਕਾਰ ਆਉਣਗੇ, ਜਿਨ੍ਹਾਂ ‘ਚ ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਦਾ ਨਾਂ ਵੀ ਸ਼ਾਮਲ ਹੈ । ਇਸ ਮਹਾਂਕੁੰਭ ​​ਮੌਕੇ ਸੱਭਿਆਚਾਰਕ ਵਿਸ਼ਾਲ ਮੰਚ ‘ਤੇ ਪ੍ਰੋਗਰਾਮ 24 ਫਰਵਰੀ ਤੱਕ ਗੰਗਾ ਪੰਡਾਲ ‘ਚ ਹੋਣਗੇ । ਇਸ ਮੌਕੇ ਸੰਗੀਤ, ਸ਼ਾਸਤਰੀ ਨਾਚ ਅਤੇ ਨਾਟਕੀ ਕਲਾਵਾਂ ਵੀ ਹੋਣਗੀਆਂ ਜੋ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਵਿਸ਼ਵਾਸ ਦੀ ਇੱਕ ਸ਼ਾਨਦਾਰ ਭਾਵਨਾ ਪ੍ਰਦਾਨ ਕਰਨਗੀਆਂ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਲਖਵਿੰਦਰ ਵਡਾਲੀ ਨੇ ਸਾਲ 2023 ‘ਚ ਦਿੱਲੀ ਦੇ ਲਾਲ ਕਿਲ੍ਹੇ ‘ਤੇ ਭਾਰਤ ਪਰਵ ਮੌਕੇ ਗਾਉਣ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਕੇ ਇਤਿਹਾਸ ਰਚਿਆ ਸੀ, ਇਸਦੇ ਨਾਲ ਹੀ ਸਾਲ 2023 ‘ਚ ਆਸਟ੍ਰੇਲੀਆ ਦੀ ਐਲਬਰੀ ਸਿਟੀ ‘ਚ ਲਾਈਵ ਸ਼ੋਅ ਹੋਇਆ ਸੀ, ਜਿੱਥੇ ਲਖਵਿੰਦਰ ਵਡਾਲੀ ਐਲਬਰੀ ਸਿਟੀ ‘ਚ ਗਾਉਣ ਵਾਲੇ ਪਹਿਲੇ ਪੰਜਾਬੀ ਸੂਫ਼ੀ ਗਾਇਕ ਬਣੇ । ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਸੂਫ਼ੀਆਨਾ ਗਾਇਕੀ ਨੂੰ ਸਮਰਪਿਤ ਵਡਾਲੀ ਪਰਿਵਾਰ ਵਿੱਚੋਂ ਹਨ । ਲਖਵਿੰਦਰ ਵਡਾਲੀ ਪਦਮਸ਼੍ਰੀ ਉਸਤਾਦ ਪੂਰਨ ਚੰਦ ਵਡਾਲੀ ਦੇ ਬੇਟੇ ਹਨ । ਪਦਮਸ਼੍ਰੀ ਪੂਰਨ ਚੰਦ ਵਡਾਲੀ ਅਤੇ ਮਰਹੂਮ ਪਿਆਰੇ ਲਾਲ ਵਡਾਲੀ, ਜਿਨ੍ਹਾਂ ਨੂੰ ਭਾਰਤ ਦੀ ਸਭ ਤੋਂ ਮਸ਼ਹੂਰ ਸੂਫੀ ਜੋੜੀ “ਦਿ ਵਡਾਲੀ ਬ੍ਰਦਰਜ਼” ਦੇ ਨਾਮ ਤੋਂ ਜਾਣਿਆ ਜਾਂਦਾ ਹੈ । ਲਖਵਿੰਦਰ ਵਡਾਲੀ ਪਟਿਆਲਾ ਘਰਾਣੇ ਨਾਲ ਸੰਬੰਧਿਤ ਹਨ ਤੇ ਉਨ੍ਹਾਂ ਨੇ ਆਪਣੀ ਗਾਇਕੀ ਕਰਕੇ ਹੁਣ ਤੱਕ ਕਈ ਪੁਰਸਕਾਰ ਵੀ ਹਾਸਲ ਕੀਤੇ ਹਨ, ਜਿਹਨਾਂ ਵਿੱਚ ਸੰਗੀਤ ਨਾਟਕ ਅਕੈਡਮੀ ਐਵਾਰਡ ਵੀ ਸ਼ਾਮਿਲ ਹੈ ।

Advertisement
Advertisement
Advertisement
Advertisement
Scroll to Top