Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 2:56 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ
ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ
ਲੁਧਿਆਣਾ/ਚੰਡੀਗੜ੍ਹ, 19 ਜਨਵਰੀ : ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਅੰਤਿਮ ਸ਼ਰਧਾਂਜਲੀ ਭੇਟ ਕੀਤੀ । ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ, ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸ੍ਰੀ ਗੋਗੀ ਨੂੰ ਉਨ੍ਹਾਂ ਦੀ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਲਈ ਯਾਦ ਕੀਤਾ । ਆਪਣੇ ਸੰਬੋਧਨ ਵਿੱਚ, ਉਨ੍ਹਾਂ ਕਿਹਾ ਕਿ ਵਿਧਾਇਕ ਗੋਗੀ ਸਮਾਜ ਲਈ ਪ੍ਰੇਰਨਾ ਦੇ ਸਰੋਤ ਸਨ । ਉਨ੍ਹਾਂ ਕਿਹਾ ਕਿ ਵਿਧਾਇਕ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ‘ਤੇ ਇੱਥੇ ਇਕੱਠੇ ਹੋਏ ਹਰ ਵਰਗ ਦੇ ਲੋਕਾਂ ਦੀ ਮੌਜੂਦਗੀ ਦਰਸਾਉਂਦੀ ਹੈ ਕਿ ਖੇਤਰ ਦੇ ਲੋਕ ਉਨ੍ਹਾਂ ਦਾ ਕਿੰਨਾ ਸਤਿਕਾਰ ਕਰਦੇ ਸਨ । ਉਨ੍ਹਾਂ ਅੱਗੇ ਕਿਹਾ ਕਿ ਗੋਗੀ ਇੱਕ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਸਨ । ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਇੱਕ ਬਹੁਤ ਵੱਡਾ ਨਿੱਜੀ ਨੁਕਸਾਨ ਦੇ ਨਾਲ ਨਾਲ ਆਮ ਆਦਮੀ ਪਾਰਟੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਕਿਉਂਕਿ ਗੋਗੀ ਪਾਰਟੀ ਦੇ ਇੱਕ ਵਚਨਬੱਧ ਸਿਪਾਹੀ ਸਨ । ਪਰਿਵਾਰ ਵੱਲੋਂ, ਵਿਧਾਇਕ ਗੋਗੀ ਦੇ ਪੁੱਤਰ ਸਵਰਾਜ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਰਹਿਣ ਲਈ ਸਾਰਿਆਂ ਦਾ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top