Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਲੀ ਕੁੰਗੀ ਦੀ ਰੋਕਥਾਮ ਲਈ ਕਿਸਾਨ ਕਰਨ ਖੇਤਾਂ ਦਾ ਨਿਰੀਖਣ : ਮੁੱਖ ਖੇਤੀਬਾੜੀ ਅਫ਼ਸਰ

ਪੀਲੀ ਕੁੰਗੀ ਦੀ ਰੋਕਥਾਮ ਲਈ ਕਿਸਾਨ ਕਰਨ ਖੇਤਾਂ ਦਾ ਨਿਰੀਖਣ : ਮੁੱਖ ਖੇਤੀਬਾੜੀ ਅਫ਼ਸਰ

ਪੀਲੀ ਕੁੰਗੀ ਦੀ ਰੋਕਥਾਮ ਲਈ ਕਿਸਾਨ ਕਰਨ ਖੇਤਾਂ ਦਾ ਨਿਰੀਖਣ: ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 17 ਜਨਵਰੀ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਦੇ ਹਮਲੇ ਤੋਂ ਬਚਾਉਣ ਲਈ ਆਪਣੇ ਖੇਤਾਂ ਦਾ ਨਿਰੀਖਣ ਸਵੇਰੇ ਸ਼ਾਮ ਕਰਦੇ ਰਹਿਣ । ਉਨ੍ਹਾਂ ਨੇ ਦੱਸਿਆ ਕਿ ਪੀਲੀ ਕੂੰਗੀ ਦੇ ਹਮਲੇ ਲਈ ਦਿਨ ਦਾ ਤਾਪਮਾਨ 13-24 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 7-13 ਡਿਗਰੀ ਸੈਲਸੀਅਸ ਅਤੇ ਨਮੀ ਦੀ ਮਾਤਰਾ 85 ਫ਼ੀਸਦੀ ਅਨੁਕੂਲ ਹੁੰਦੀ ਹੈ । ਇਸ ਬਿਮਾਰੀ ਦਾ ਹਮਲਾ ਨੀਮ ਪਹਾੜੀ ਇਲਾਕਿਆਂ ਤੋਂ ਸ਼ੁਰੂ ਹੋ ਕੇ ਮੈਦਾਨੀ ਇਲਾਕਿਆਂ ਵਿੱਚ ਫੈਲਦਾ ਹੈ । ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਕਿਹਾ ਕਿ ਇਸ ਬਿਮਾਰੀ ਨਾਲ ਕਣਕ ਦੀ ਫ਼ਸਲ ਦੇ ਪੱਤੇ ਹਲਦੀ ਰੰਗ ਦੇ ਹੋ ਜਾਂਦੇ ਹਨ ਅਤੇ ਜਦੋਂ ਕਿਸਾਨ ਆਪਣੇ ਖੇਤਾਂ ਵਿੱਚ ਇਸ ਦਾ ਨਿਰੀਖਣ ਕਰਦੇ ਹਨ ਤਾਂ ਉਨ੍ਹਾਂ ਦੇ ਕੱਪੜਿਆਂ ਉੱਪਰ ਹਲਦੀ ਰੰਗ ਸਾਫ਼ ਨਜ਼ਰ ਆਉਂਦਾ ਹੈ। ਜੇਕਰ ਕਿਸੇ ਕਿਸਾਨ ਦੇ ਖੇਤ ਵਿੱਚ ਇਸ ਬਿਮਾਰੀ ਦਾ ਹਮਲਾ ਦੇਖਣ ਵਿੱਚ ਆਵੇ ਤਾਂ ਉਹ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਸੰਪਰਕ ਕਰਨ ਤਾਂ ਜੋ ਇਸ ਬਿਮਾਰੀ ਨੂੰ ਹਵਾ ਰਾਹੀ ਹੋਰ ਖੇਤਾਂ ਵਿੱਚ ਫੈਲਣ ਤੋਂ ਰੋਕਿਆ ਜਾ ਸਕੇ । ਉਨ੍ਹਾਂ ਨੇ ਦੱਸਿਆ ਕਿ ਇਸ ਬਿਮਾਰੀਆਂ ਦੀਆਂ ਨਿਸ਼ਾਨੀਆਂ ਮੈਗਨੀਜ, ਯੂਰੀਆ ਅਤੇ ਸਲਫ਼ਰ ਦੀ ਕਮੀ ਨਾਲ ਮੇਲ ਖਾਂਦੀਆਂ ਹਨ, ਪ੍ਰੰਤੂ ਇਸ ਬਿਮਾਰੀ ਦੇ ਹਮਲੇ ਦਾ ਪਤਾ ਕੱਪੜਿਆਂ ਉੱਪਰ ਪੀਲੇ ਰੰਗ ਦੇ ਨਿਸ਼ਾਨ ਤੋਂ ਆਸਾਨੀ ਨਾਲ ਪਤਾ ਲੱਗ ਜਾਂਦਾ ਹੈ ।

Advertisement
Advertisement
Advertisement
Advertisement
Scroll to Top