Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਖੂਨਦਾਨ ਸੇਵਾ ਵਿਚ ਮਿਸ਼ਨ ਲਾਲੀ ਤੇ ਹਰਿਆਲੀ ਦਾ ਵੱਡਮੁੱਲਾ ਯੋਗਦਾਨ : ਚੇਅਰਮੈਨ ਜੱਸੀ

ਖੂਨਦਾਨ ਸੇਵਾ ਵਿਚ ਮਿਸ਼ਨ ਲਾਲੀ ਤੇ ਹਰਿਆਲੀ ਦਾ ਵੱਡਮੁੱਲਾ ਯੋਗਦਾਨ : ਚੇਅਰਮੈਨ ਜੱਸੀ

ਖੂਨਦਾਨ ਸੇਵਾ ਵਿਚ ਮਿਸ਼ਨ ਲਾਲੀ ਤੇ ਹਰਿਆਲੀ ਦਾ ਵੱਡਮੁੱਲਾ ਯੋਗਦਾਨ : ਚੇਅਰਮੈਨ ਜੱਸੀ
—‘ਬਲੱਡ ਡੋਨਰਜ਼ ਵੈਲਫੇਅਰ ਬੋਰਡ’ ਦਾ ਗਠਨ ਕਰੇ ਸਰਕਾਰ: ਸਨੌਰ
ਪਟਿਆਲਾ, 17 ਜਨਵਰੀ : ਪਿਛਲੇ ਦੋ ਦਹਾਕਿਆਂ ਤੋਂ ਖੂਨਦਾਨ ਸੇਵਾ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਗਰੁੱਪ ਮਿਸ਼ਨ ਲਾਲੀ ਤੇ ਹਰਿਆਲੀ ਦੇ ਮੋਢੀ ਹਰਦੀਪ ਸਿੰਘ ਸਨੌਰ ਨਾਲ ਇੱਕ ਗੈਰ ਰਸਮੀ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਖੂਨਦਾਨ ਸੇਵਾ ਵਿਚ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਦਾ ਵੱਡਮੁੱਲਾ ਯੋਗਦਾਨ ਹੈ । ਉਨ੍ਹਾਂ ਕਿਹਾ ਕਿ ਹਰ ਮਹੀਨੇ 5 ਅਤੇ 20 ਤਰੀਕ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਲਗਾਤਾਰ ਪਿਛਲੇ 12 ਸਾਲਾਂ ਤੋਂ ਖੂਨਦਾਨ ਕੈਂਪ ਲਗਾਉਣਾ ਵੀ ਵੱਡਾ ਕਾਰਜ ਹੈ। ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਦੇ ਇਸ ਮਹਾਨ ਕਾਰਜ ਲਈ ਮਿਸ਼ਨ ਦੇ ਮੋਢੀ ਹਰਦੀਪ ਸਿੰਘ ਸਨੌਰ ਤੇ ਸਾਥੀ ਵਧਾਈ ਦੇ ਪਾਤਰ ਹਨ । ਇਸ ਮੌਕੇ ਹਰਦੀਪ ਸਿੰਘ ਸਨੌਰ ਨੇ ਪੰਜਾਬ ਸਰਕਾਰ ਪਾਸੋਂ ਬਲੱਡ ਡੋਨਰਜ਼ ਵੈਲਫੇਅਰ ਬੋਰਡ ਦੇ ਗਠਨ ਦੀ ਮੰਗ ਵੀ ਦੁਹਰਾਈ, ਜਿਸ ਸੰਬੰਧੀ ਜੱਸੀ ਨੇ ਕਿਹਾ ਕਿ ਉਹ ਜਲਦ ਹੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਨਾਲ ਗੱਲ ਕਰਨਗੇ ਅਤੇ ਆਗਾਮੀ ਬਜਟ ਵਿਚ ਇਸ ਦੀ ਵਿਵਸਥਾ ਬਣਾਉਣ ਲਈ ਵੀ ਬੇਨਤੀ ਕਰਨਗੇ । ਉਨ੍ਹਾਂ ਕਿਹਾ ਕਿ ਸੂਬੇ ਅੰਦਰ 4 ਲੱਖ ਦੇ ਕਰੀਬ ਖੂਨਦਾਨੀਆਂ ਦੀ ਭਲਾਈ ਲਈ ਸੂਬਾ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਇਸ ਮਹਾਨ ਸੇਵਾ ਨਾਲ ਜੁੜਨ । ਇਸ ਮੌਕੇ ਜਸਪ੍ਰੀਤ ਸਿੰਘ ਰਾਇਮਲ ਮਾਜਰੀ ਤੇ ਬੇਅੰਤ ਸਿੰਘ ਘੜੂੰਆਂ ਰਾਮਪੁਰ ਸਾਹੀਏਵਾਲ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top