Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:43 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਇੱਕ ਹਫ਼ਤੇ ‘ਚ 18 ਮੁਕੱਦਮੇ ਦਰਜ 14 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਇੱਕ ਹਫ਼ਤੇ ‘ਚ 18 ਮੁਕੱਦਮੇ ਦਰਜ 14 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਇੱਕ ਹਫ਼ਤੇ ‘ਚ 18 ਮੁਕੱਦਮੇ ਦਰਜ 14 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ
ਸੰਗਰੂਰ, 18 ਜਨਵਰੀ : ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਇੱਕ ਹਫ਼ਤੇ ‘ਚ 18 ਮੁਕੱਦਮੇ ਦਰਜ ਕਰਕੇ 14 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸ. ਐਸ. ਪੀ. ਨੇ ਦੱਸਿਆ ਕਿ ਮਿਤੀ 11.01.2025 ਤੋਂ 17.01.2025 ਤੱਕ ਡਰੱਗ ਦੇ 08 ਮੁਕੱਦਮੇ ਦਰਜ ਕਰਕੇ 08 ਕਥਿਤ ਦੋਸ਼ੀ ਕਾਬੂ ਕਰਕੇ 48 ਗ੍ਰਾਮ ਹੈਰੋਇਨ, 2.500 ਕਿੱਲੋ ਗਾਂਜਾ ਅਤੇ 290 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 10 ਮੁਕੱਦਮੇ ਦਰਜ ਕਰਕੇ 06 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 222 ਲੀਟਰ ਸਰਾਬ ਠੇਕਾ ਦੇਸੀ, 26.250 ਲੀਟਰ ਸਰਾਬ ਅੰਗਰੇਜ਼ੀ, 0.500 ਲੀਟਰ ਸਰਾਬ ਨਜਾਇਜ਼ ਅਤੇ 370 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੂਆ ਐਕਟ ਤਹਿਤ ਵੀ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 7,450/- ਰੁਪਏ ਬ੍ਰਾਮਦ ਕਰਵਾਏ ਗਏ । ਇਸ ਮੌਕੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਪੁਲਿਸ ਪ੍ਰਸ਼ਾਸਨ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਹੋਰਨਾਂ ਵੱਖ-ਵੱਖ ਵਰਗਾਂ ਦੇ ਮੋਹਤਵਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਇਸ ਹਫਤੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 22 ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਜਾਰੀ ਹੈ ।

Advertisement
Advertisement
Advertisement
Advertisement
Scroll to Top