Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਗੋਖੂਵਾਲ ਦੇ ਵਸਨੀਕ ਗੁਰਦਿਆਲ ਚੰਦ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਕੁਝ ਸਮਾਂ ਪਹਿਲਾਂ ਕੁਝ ਅਪਰਾਧੀਆਂ ਵਿਰੁੱਧ ਥਾਣਾ ਸਿਵਲ ਲਾਈਨਜ਼, ਬਟਾਲਾ ਵਿਖੇ ਐਫ. ਆਈ. ਆਰ. ਦਰਜ ਕਰਵਾਈ ਸੀ ਕਿ ਜਿਨ੍ਹਾਂ ਨੇ ਉਸ ਦੀ ਕੁੱਟ-ਮਾਰ ਕੀਤੀ ਸੀ । ਉਕਤ ਮੁਲਜ਼ਮ ਏ. ਐਸ. ਆਈ. ਉਕਤ ਮਾਮਲੇ ਦਾ ਜਾਂਚ ਅਧਿਕਾਰੀ ਸੀ ਅਤੇ ਉਸਨੇ ਉਕਤ ਐਫ. ਆਈ. ਆਰ. ਨਾਲ ਸਬੰਧਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ । ਬੁਲਾਰੇ ਨੇ ਇਹ ਵੀ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top