Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:28 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਦੀ ਅਗਵਾਈ ਹੇਠ ਗੁਰਜੀਤ ਸਾਹਨੀ ਨੇ ਸੰਭਾਲੀ ਦਿੱਲੀ ਵਿਖੇ ਕਮਾਨ

ਵਿਧਾਇਕ ਕੋਹਲੀ ਦੀ ਅਗਵਾਈ ਹੇਠ ਗੁਰਜੀਤ ਸਾਹਨੀ ਨੇ ਸੰਭਾਲੀ ਦਿੱਲੀ ਵਿਖੇ ਕਮਾਨ

ਵਿਧਾਇਕ ਕੋਹਲੀ ਦੀ ਅਗਵਾਈ ਹੇਠ ਗੁਰਜੀਤ ਸਾਹਨੀ ਨੇ ਸੰਭਾਲੀ ਦਿੱਲੀ ਵਿਖੇ ਕਮਾਨ
– ਦਿੱਲੀ ਵਿਖੇ ਵੱਖ-ਵੱਖ ਥਾਈ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰac
– ਲੋਕ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਡਟੇ, ਹੋਵੇਗੀ ਹੁੰਝਾਫੇਰ ਜਿੱਤ ਪ੍ਰਾਪਤ
ਪਟਿਆਲਾ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਦੇ ਹੇਠ ਦਿੱਲੀ ਵਿਖੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੀਨੀਅਰ ਨੇਤਾ ਗੁਰਜੀਤ ਸਿੰਘ ਸਾਹਨੀ ਨੇ ਪੂਰੀ ਤਰ੍ਹਾਂ ਕਮਾਂਡ ਸੰਭਾਲਦਿਆਂ ਅੱਜ ਵੱਖ-ਵੱਖ ਥਾਈ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ । ਗੁਰਜੀਤ ਸਾਹਨੀ ਨੇ ਆਖਿਆ ਕਿ ਅੱਜ ਉਨ੍ਹਾਂ ਵੱਲੋ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਕੇ ਲੋਕਾਂ ਨੂੰ ਪਾਰਟੀ ਵੱਲੋ ਹੁਣ ਤੱਕ ਕੀਤੇ ਗਏ ਵਿਕਾਸ ਪ੍ਰਤੀ ਜਾਣੂ ਕਰਵਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਲੋਕ ਪੂਰੀ ਤਰ੍ਹਾਂ ਜਾਗਰੂਕ ਹੋਕੇ ਆਮ ਆਦਮੀ ਪਾਰਟੀ ਦੇ ਨਾਲ ਹਨ ਕਿਉਂਕਿ ਲੋਕ ਜਾਣਦੇ ਹਨ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਅੰਦਰ ਪਿਛਲੇ ਸਮੇਂ ਦੌਰਾਨ ਕਿਨਾ ਵਿਕਾਸ ਹੋਇਆ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੱਡੇ ਪੱਧਰ ‘ਤੇ ਵਿਕਾਸ ਕਾਰਜ ਚਲ ਰਹੇ ਹਨ। ਇਸੇ ਤਰ੍ਹਾ ਪਟਿਆਲਾ ਅੰਦਰ ਵੀ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋ ਰੋਜਾਨਾ ਵਿਕਾਸ ਕਾਰਜਾਂ ਦੀਆਂ ਝੜੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਪ੍ਰਤੀ ਲੋਕਾਂ ਨੂੰ ਪੂਰੀ ਤਰ੍ਹਾਂ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਵੱਲੋ ਸਿਰਫ ਤੇ ਸਿਰਫ ਲੋਕਾਂ ਨੂੰ ਵੰਡਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਲਈ ਲੋਕਾਂ ਭਾਜਪਾਨੂੰ ਜਰਾ ਵੀ ਮੂੰਹ ਨਹੀ ਲਗਾ ਰਹੇ । ਉਨ੍ਹਾ ਕਿਹਾ ਕਿ ਹੁਣ ਉਹ ਦਿਨ ਦੂਰ ਨਹੀ, ਜਦੋਂ ਦਿੱਲੀ ਅੰਦਰ ਆਮ ਆਦਮੀ ਪਾਰਟੀ ਵੱਲੋ ਰਿਕਾਰਡ ਤੋਡ ਜਿੱਤ ਪ੍ਰਾਪਤ ਕੀਤੀ ਜਾਵੇਗੀ ਅਤੇ ਲੋਕਾਂ ਲਈ ਵਿਕਾਸ ਦੇ ਕੰਮ ਜਾਰੀ ਰਖੇ ਜਾਣਗੇ ।

Advertisement
Advertisement
Advertisement
Advertisement
Scroll to Top