Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ
ਸਕੂਲ ਲੇਟ ਆਉਣ ਕਾਰਨ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਚੁਕਵਾਈ ਸੀ ਰੇਤਾ ਤੇ ਬੱਜਰੀ
ਸਕੂਲਾਂ ਵਿੱਚ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਪ੍ਰਤੀ ਸਰਕਾਰ ਵਚਨਬੱਧ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 25 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ । ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖਤ ਕਾਰਵਾਈ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਗ਼ੈਰਵਾਜ਼ਬ ਤੇ ਸਰੀਰਕ ਸਜ਼ਾ ਦੇਣ ਕਰਕੇ ਕੀਤੀ ਗਈ ਹੈ । ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ, ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ । ਸ. ਬੈਂਸ ਨੇ ਕਿਹਾ ਕਿ ਇਹ ਘਟਨਾ ਅੱਜ ਮੇਰੇ ਧਿਆਨ ਵਿੱਚ ਆਈ ਸੀ ਅਤੇ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਗਈ ਹੈ । ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿੱਚ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਕੁਰਖ਼ਤ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ।

Advertisement
Advertisement
Advertisement
Advertisement
Scroll to Top