Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:30 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੇ ਅਹੁਦੇ ਸੰਭਾਲੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੇ ਅਹੁਦੇ ਸੰਭਾਲੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੇ ਅਹੁਦੇ ਸੰਭਾਲੇ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਗਰ ਪੰਚਾਇਤ ਦੀ ਟੀਮ ਨੂੰ ਦਿੜ੍ਹਬਾ ਦੇ ਵਿਕਾਸ ਕਾਰਜਾਂ ਵਿਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ
ਦਿੜ੍ਹਬਾ/ ਸੰਗਰੂਰ, 25 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਅੱਜ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਬਣੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਅਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੇ ਅਹੁਦੇ ਸੰਭਾਲੇ । ਇਸ ਮੌਕੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਤੇ ਸ਼ੁਭਕਾਮਨਾਵਾਂ ਭੇਟ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿੜ੍ਹਬਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ । ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾਵੇ ਤਾਂ ਕਿ ਦਿੜਬੇ ਨੂੰ ਹਰ ਪੱਖੋਂ ਮੋਹਰੀ ਬਣਾਇਆ ਜਾ ਸਕੇ ।

ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਨਗਰ ਪੰਚਾਇਤ ਦੀ ਨਵੀਂ ਬਣੀ ਸਮੁੱਚੀ ਟੀਮ ਤੋਂ ਵੱਡੀਆਂ ਆਸਾਂ ਹਨ ਅਤੇ ਉਹ ਖੁਦ ਵੀ ਇਹ ਚਾਹੁੰਦੇ ਹਨ ਕਿ ਸਾਰੀ ਟੀਮ ਪੂਰੀ ਤਨਦੇਹੀ ਨਾਲ ਹਰ ਇੱਕ ਵਾਰਡ ਦੀ ਨੁਹਾਰ ਨੂੰ ਸੰਵਾਰਨ ਵਿੱਚ ਅਹਿਮ ਯੋਗਦਾਨ ਪਾਵੇ । ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਦਿੜਬਾ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਇਆ ਗਿਆ ਹੈ ਅਤੇ ਅਨੇਕਾਂ ਹੋਰ ਪ੍ਰੋਜੈਕਟ ਪ੍ਰਗਤੀ ਅਧੀਨ ਹਨ । ਇਸ ਮੌਕੇ ਕੈਬਨਿਟ ਮੰਤਰੀ ਨੇ ਨਗਰ ਪੰਚਾਇਤ ਦੇ ਵਾਰਡਾਂ ਵਿੱਚੋਂ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਖਰੀਦੀਆਂ ਗਈਆਂ 5 ਨਵੀਆਂ ਗੱਡੀਆਂ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਸਮਾਗਮ ਦੌਰਾਨ ਐਸ ਡੀ ਐਮ ਰਾਜੇਸ਼ ਸ਼ਰਮਾ, ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਸਮੇਤ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top