Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 11:18 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਪਤਵੰਤ ਪੰਨੂ ਪਟਿਆਲਾ ਦੇ ਪੱਤਰਕਾਰਾਂ ਨੂੰ ਈਮੇਲ ਰਾਹੀਂ ਮੈਸੇਜ ਭੇਜ ਦਿੱਤੀ ਮੁੱਖ ਮੰਤਰੀ ਤੇ ਬੱਚਿਆਂ ਨੂੰ ਗਣਤੰਤਰਤਾ ਦਿਵਸ ਪ੍ਰੋਗਰਾਮ ਵਿਚ ਸ਼ਾਮਲ ਨਾ ਹੋਣ ਸਬੰਧੀ ਚਿਤਾਵਨੀ

ਗੁਰਪਤਵੰਤ ਪੰਨੂ ਪਟਿਆਲਾ ਦੇ ਪੱਤਰਕਾਰਾਂ ਨੂੰ ਈਮੇਲ ਰਾਹੀਂ ਮੈਸੇਜ ਭੇਜ ਦਿੱਤੀ ਮੁੱਖ ਮੰਤਰੀ ਤੇ ਬੱਚਿਆਂ ਨੂੰ ਗਣਤੰਤਰਤਾ ਦਿਵਸ ਪ੍ਰੋਗਰਾਮ ਵਿਚ ਸ਼ਾਮਲ ਨਾ ਹੋਣ ਸਬੰਧੀ ਚਿਤਾਵਨੀ

ਗੁਰਪਤਵੰਤ ਪੰਨੂ ਪਟਿਆਲਾ ਦੇ ਪੱਤਰਕਾਰਾਂ ਨੂੰ ਈਮੇਲ ਰਾਹੀਂ ਮੈਸੇਜ ਭੇਜ ਦਿੱਤੀ ਮੁੱਖ ਮੰਤਰੀ ਤੇ ਬੱਚਿਆਂ ਨੂੰ ਗਣਤੰਤਰਤਾ ਦਿਵਸ ਪ੍ਰੋਗਰਾਮ ਵਿਚ ਸ਼ਾਮਲ ਨਾ ਹੋਣ ਸਬੰਧੀ ਚਿਤਾਵਨੀ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਪੱਤਰਕਾਰਾਂ ਨੂੰ ਅੱਜ ਇਕ ਈਮੇਲ ਭੇਜ ਕੇ ਵਿਦੇਸ਼ ਰਹਿੰਦੇ ਗਰਮ ਖਿਆਲੀ ਗੁਰਪਤਵੰਤ ਸਿੰਘ ਪੰਨੂ ਨੇ ਗਣਤੰਤਰ ਦਿਵਸ ਦੇ ਮੌਕੇ ’ਤੇ ਪਟਿਆਲਾ ਵਿਖੇ ਕੌਮੀ ਤਿਰੰਗਾ ਲਹਿਰਾਉਣ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲੈਣ ਦੀ ਗੱਲ ਆਖੀ ਹੈ। ਪਟਿਆਲਾ ਦੇ ਮੀਡੀਆ ਨੂੰ ਈਮੇਲ ਸੰਦੇਸ਼ ਭੇਜ ਕੇ ਉਨ੍ਹਾ ਸਕੂਲੀ ਬੱਚਿਆਂ ਤੇ ਹੋਰਾਂ ਨੂੰ 26 ਜਨਵਰੀ ਵਾਲੇ ਦਿਨ ਪੋਲੋ ਗਰਾਊਂਡ ਵਿਖੇ ਨਾ ਆਉਣ ਦੀ ਸਲਾਹ ਵੀ ਦਿੱਤੀ । ਇਸ ਦੌਰਾਨ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਾਲ ਵੀ ਕੀਤੀ । ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਦੇ ਨਾਮ ਜਾਰੀ ਕੀਤੀ ਗਈ ਅਜਿਹੀ ਧਮਕੀ ਸਬੰਧੀ ਈਮੇਲ ਕਈ ਹੋਰਨਾ ਸਮੇਤ ਪਟਿਆਲਾ ਤੋਂ ‘ਪੰਜਾਬੀ ਟ੍ਰਿਬਿਊਨ’ ਦੇ ਪੱਤਰਕਾਰ ਨੂੰ ਵੀ ਭੇਜੀ ਹੈ, ਜਿਸ ਦਾ ਮਜ਼ਮੂਨ ਹੇਠਾਂ ਮੌਜੂਦ ਹੈ। ਈਮੇਲ ਵਿੱਚ ਬੱਚਿਆਂ ਦੇ ਮਾਪਿਆ ਨੂੰ ਪੋਲੋ ਗਰਾਊਂਡ ‘ਤੇ ਗਣਤੰਤਰ ਦਿਵਸ ਸਮਾਰੋਹ ‘ਚ ਬੱਚਿਆਂ ਨੂੰ ਨਾ ਭੇਜਣ ਦੀ ਸਲਾਹ ਦਿੱਤੀ ਗਈ ਹੈ । ਘਰ ਰਹੋ ਸੁਰੱਖਿਅਤ ਰਹੋ ਭਗਵੰਤ ਮਾਨ ਬੇਅੰਤਾ ਬੁੱਚਰ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਿਹਾ ਹੈ ਅਤੇ ਵੱਖਵਾਦੀ ਸਮੂਹ ਸਿੱਖਸ ਫਾਰ ਜਸਟਿਸ ਐਸਐਫਜੇ ਦਾ ਨਿਸ਼ਾਨਾ ਬਣ ਗਿਆ ਹੈ । ਇਸ ਤੋਂ ਇਲਾਵਾ ਵੀ ਈਮੇਲ ਵਿੱਚ ਕਈ ਹੋਰ ਗੱਲਾਂ ਲਿਖੀਆਂ ਗਈਆਂ ਹਨ। ਉਧਰ ਗਣਤੰਤਰ ਦਿਵਸ ਸਬੰਧੀ ਸਮਾਗਮ ਸਥਾਨ ਪੋਲੋ ਗਰਾਉਂਡ ਨੂੰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਨੋ ਡਰੋਨ ਜੌਨ ਏਰੀਆ ਘੋਸ਼ਿਤ ਕੀਤਾ ਹੈ, ਜਿਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top