Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 10:24 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਔਰੰਗਾਬਾਦ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪੁਜਣ ਤੇ ਉਘੀਆਂ ਸਖਸ਼ੀਅਤਾਂ ਵੱਲੋਂ ਨਿੱਘਾ ਸੁਆਗਤ

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਔਰੰਗਾਬਾਦ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪੁਜਣ ਤੇ ਉਘੀਆਂ ਸਖਸ਼ੀਅਤਾਂ ਵੱਲੋਂ ਨਿੱਘਾ ਸੁਆਗਤ

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਔਰੰਗਾਬਾਦ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪੁਜਣ ਤੇ ਉਘੀਆਂ ਸਖਸ਼ੀਅਤਾਂ ਵੱਲੋਂ ਨਿੱਘਾ ਸੁਆਗਤ
ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਹੋ ਰਹੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਹਵਾਈ ਜਹਾਜ਼ ਰਾਹੀਂ ਔਰਗਾਬਾਦ ਹਵਾਈ ਅੱਡੇ ਪੁੱਜਣ ਤੇ ਸਿੱਖ ਪ੍ਰਤਿਸ਼ਟ ਸਖ਼ਸ਼ੀਅਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ ਤੋਂ ਇਲਾਵਾ ਗੁ: ਸੱਚਖੰਡ ਬੋਰਡ ਹਜ਼ੂਰ ਸਾਹਿਬ ਦੇ ਅਧਿਕਾਰੀਆਂ, ਪ੍ਰਬੰਧਕਾਂ ਤੇ ਸਥਾਨਕ ਸੰਗਤਾਂ ਵੱਲੋਂ ਖਾਲਸਾਈ ਜੈਕਾਰਿਆਂ ਤੇ ਵੱਖ-ਵੱਖ ਕਿਸਮ ਦੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਨਿੱਘਾ ਸਵਾਗਤ ਕੀਤਾ ਗਿਆ।
ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਏਥੋਂ ਇੱਕ ਲਿਖਤੀ ਪ੍ਰੈਸ ਨੋਟ ਵਿੱਚ ਜਾਣਕਾਰੀ ਦਿਤੀ ਹੈ ਕਿ ਗੁਰਦੁਆਰਾ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਦੇ ਸਕੱਤਰ ਸ. ਰਵਿੰਦਰ ਸਿੰਘ ਬੁੰਗਈ ਅਤੇ ਸ. ਇੰਦਰਪਾਲ ਸਿੰਘ ਫੌਜੀ ਤੇ ਹੋਰ ਗੁਰਸਿੱਖਾਂ ਵੱਲੋਂ ਪੂਰੇ ਖਾਲਸਾਈ ਹੁਲਾਸ ਨਾਲ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਨੰਦੇੜ ਵਿਖੇ ਪੁੱਜਣ ਤੇ ਸਵਾਗਤ ਕੀਤਾ ਅਤੇ ਇੱਕ ਵੱਡੇ ਕਾਫਲੇ ‘ਚ ਸ਼ਾਮਲ ਸਿੰਘਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਉਨ੍ਹਾਂ ਨੂੰ ਔਰੰਗਾਬਾਦ ਤੋਂ ਸ੍ਰੀ ਹਜੂਰ ਸਾਹਿਬ ਲਿਆਂਦਾ ਗਿਆ । ਉਨ੍ਹਾਂ ਕਿਹਾ ਏਥੇ ਵਰਨਣਯੋਗ ਹੈ ਕਿ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸੇਵਾ ਨਿਭਾਉਂਦਿਆਂ 25 ਸਾਲ ਹੋ ਜਾਣ ਤੇ ਸ਼ੁਕਰਾਨੇ ਵੱਜੋਂ ਰੱਖੇ ਗੁਰਮਤਿ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ ਹਨ, ਉੱਥੇ ਹੀ ਜਥੇਦਾਰ ਬਾਬਾ ਕੁਲਵੰਤ ਸਿੰਘ ਦਾ ਬੁੱਢਾ ਦਲ ਦੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਐਵਾਰਡ ਨਾਲ ਰਾਤ ਦੇ ਸਮਾਗਮਾਂ ਵਿੱਚ ਉਨ੍ਹਾਂ ਦਾ ਸਨਮਾਨ ਕਰਨਗੇ ।

Advertisement
Advertisement
Advertisement
Advertisement
Scroll to Top