Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:35 pm

+91 90915 01313 , +91 90916 01313

punjabbanni@gmail.com
punjabbani@yahoo.com

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ 76ਵਾਂ ਗਣਤੰਤਰ ਦਿਵਸ ਬੜੇ ਜ਼ੋਰਸ਼ੋਰ ਨਾਲ ਮਨਾਇਆ ਗਿਆ

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ 76ਵਾਂ ਗਣਤੰਤਰ ਦਿਵਸ ਬੜੇ ਜ਼ੋਰਸ਼ੋਰ ਨਾਲ ਮਨਾਇਆ ਗਿਆ

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ 76ਵਾਂ ਗਣਤੰਤਰ ਦਿਵਸ ਬੜੇ ਜ਼ੋਰਸ਼ੋਰ ਨਾਲ ਮਨਾਇਆ ਗਿਆ
ਪਟਿਆਲਾ : ਸਕਾਲਰ ਫੀਲਡਜ਼ ਪਬਲਿਕ ਸਕੂਲ ਪਟਿਆਲਾ ਵਿੱਚ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ‘ਤੇ ਸਕੂਲ ਦੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ
ਰੰਗਾਰੰਗ ਅਤੇ ਗਿਆਨਵਰਧਕ ਗਤੀਵਿਧੀਆਂ ਵਿੱਚ ਭਾਗ ਲਿਆ । ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਦੇ ਸੁਰਾਂ ਨਾਲ ਹੋਈ, ਜਿਸ ਨੇ ਉਸ ਸਮੇਂ ਮੌਜੂਦ ਹਰ ਵਿਦਿਆਰਥੀ ਨੂੰ ਦੇਸ਼ਭਗਤੀ ਦੇ ਜਜ਼ਬੇ ਨਾਲ ਭਰ ਦਿੱਤਾ । ਇਸ ਦੌਰਾਨ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਵਿਜ਼ ਮੁਕਾਬਲਾ ਆਯੋਜਿਤ ਕੀਤਾ ਗਿਆ । ਵਿਦਿਆਰਥੀਆਂ ਨੇ ਗਣਤੰਤਰ ਦਿਵਸ ਅਤੇ ਭਾਰਤੀ ਸੰਵਿਧਾਨ ਨਾਲ ਸੰਬੰਧਿਤ ਸਵਾਲਾਂ ਦੇ ਉਤਸ਼ਾਹ ਨਾਲ ਜਵਾਬ ਦਿੱਤੇ । ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਤੋਂ ਇਲਾਵਾ, ਦੇਸ਼ਭਗਤੀ ਨਾਲ ਭਰਪੂਰ ਪ੍ਰੋਗਰਾਮਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ । ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਗੀਤ ਗਾਏ । ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਤੇ ਭਾਸ਼ਣ ਵੀ ਦਿੱਤਾ ਗਿਆ, ਜਿਸ ਵਿੱਚ ਗਣਤੰਤਰ ਦੇ ਦਿਵਸ ਦੇ ਅਸਲੀ ਅਰਥਾਂ ਨੂੰ ਦਰਸਾਇਆ ਗਿਆ । ਹਰ ਪੇਸ਼ਕਸ਼ ਵਿਦਿਆਰਥੀਆਂ ਦੀ ਅਦਭੁਤ ਕਲਾ ਅਤੇ ਦੇਸ਼ ਪ੍ਰਤੀ ਪ੍ਰੇਮ ਨੂੰ ਪ੍ਰਗਟ ਕਰ ਰਹੀ ਸੀ । ਸਕੂਲ ਦੇ ਡਾਇਰੈਕਟਰ ਐੱਸ. ਐੱਸ. ਸੌਢੀ. ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਹ ਦਿਨ ਸਾਨੂੰ ਕੇਵਲ ਆਪਣੇ ਹੱਕਾਂ ਦੀ ਯਾਦ ਨਹੀਂ ਦਿਵਾਉਂਦਾ, ਸਗੋਂ ਸਾਨੂੰ ਜ਼ਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਣਾ ਵੀ ਦਿੰਦਾ ਹੈ । ਇਹ ਸਮਾਗਮ ਸਿਰਫ ਰੰਗਾਰੰਗ ਪੇਸ਼ਕਸ਼ਾਂ ਤੱਕ ਸੀਮਿਤ ਨਹੀਂ ਸੀ, ਸਗੋਂ ਵਿਦਿਆਰਥੀਆਂ ਨੂੰ ਭਾਰਤੀ ਗਣਤੰਤਰ ਅਤੇ ਸੰਵਿਧਾਨ ਦੇ ਮੁੱਖ ਸਿਧਾਂਤਾਂ ਨੂੰ ਸਮਝਣ ਦਾ ਮੌਕਾ ਦਿਵਾਉਣ ਦਾ ਉਦੇਸ਼ ਵੀ ਸੀ । ਸਕਾਲਰ ਫੀਲਡਜ਼ ਪਬਲਿਕ ਸਕੂਲ ਨੇ ਫਿਰ ਸਾਬਤ ਕੀਤਾ ਕਿ ਇਹ ਸਿਰਫ਼ ਸਿੱਖਿਆ ਦਾ ਮੰਦਰ ਨਹੀਂ, ਸਗੋਂ ਨਵੀਂ ਪੀੜ੍ਹੀ ਦੇ ਭਵਿੱਖ ਨੂੰ ਰਾਸ਼ਟਰੀ ਮੂਲ ਪ੍ਰੇਰਨਾਵਾਂ ਨਾਲ ਸੰਵਾਰਨ ਵਾਲਾ ਕੇਂਦਰ ਹੈ।

Advertisement
Advertisement
Advertisement
Advertisement
Scroll to Top