Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 12:06 am

+91 90915 01313 , +91 90916 01313

punjabbanni@gmail.com
punjabbani@yahoo.com

ਬੇਰੁਜ਼ਗਾਰ ਸਿਹਤ ਵਰਕਰ ਕਰਨਗੇ 26 ਨੂੰ ਸਿਹਤ ਮੰਤਰੀ ਡਾਕਟਰ ਬਲਵੀਰ ਸਿਘ ਦੇ ਝੰਡਾ ਲਹਿਰਾਉਣ ਦੀ ਰਸਮ ਸਮੇਂ ਮੋਗਾ ਵਿੱਚ ਰੋਸ ਪ੍ਰਦਰਸ਼ਨ

ਬੇਰੁਜ਼ਗਾਰ ਸਿਹਤ ਵਰਕਰ ਕਰਨਗੇ 26 ਨੂੰ ਸਿਹਤ ਮੰਤਰੀ ਡਾਕਟਰ ਬਲਵੀਰ ਸਿਘ ਦੇ ਝੰਡਾ ਲਹਿਰਾਉਣ ਦੀ ਰਸਮ ਸਮੇਂ ਮੋਗਾ ਵਿੱਚ ਰੋਸ ਪ੍ਰਦਰਸ਼ਨ

ਬੇਰੁਜ਼ਗਾਰ ਸਿਹਤ ਵਰਕਰ ਕਰਨਗੇ 26 ਨੂੰ ਸਿਹਤ ਮੰਤਰੀ ਡਾਕਟਰ ਬਲਵੀਰ ਸਿਘ ਦੇ ਝੰਡਾ ਲਹਿਰਾਉਣ ਦੀ ਰਸਮ ਸਮੇਂ ਮੋਗਾ ਵਿੱਚ ਰੋਸ ਪ੍ਰਦਰਸ਼ਨ
ਪਟਿਆਲਾ : ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 26 ਜਨਵਰੀ ਦਿਨ ਐਤਵਾਰ ਨੂੰ ਮੋਗਾ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ । ਯੂਨੀਅਨ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣ ਵਾਅਦਿਆਂ ਦੌਰਾਨ ਸਿਹਤ ਵਿਭਾਗ ਵਿੱਚ ਵਿਸ਼ੇਸ਼ ਤੌਰ ‘ਤੇ ਭਰਤੀਆਂ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਕਰੀਬ ਦੋ ਢਾਈ ਸਾਲ ਵਿੱਚ ਸਿਹਤ ਵਿਭਾਗ ਅੰਦਰ ਮਲਟੀ ਪਰਪਜ਼ ਹੈਲਥ ਵਰਕਰ ਮੇਲ ਦੀ ਇੱਕ ਵੀ ਅਸਾਮੀ ਲਈ ਇਸ਼ਤਿਹਾਰ ਨਹੀਂ ਦਿੱਤਾ ਗਿਆ, ਜਦਕਿ ਸੂਬੇ ਅੰਦਰ ਡੇਂਗੂ ਅਤੇ ਚਿਕਨਗੁਨੀਆ ਸਮੇਤ ਅਨੇਕਾਂ ਬਿਮਾਰੀਆਂ ਕੀਮਤੀ ਜਾਨਾਂ ਲੈ ਰਹੀਆਂ ਹਨ । ਉਹਨਾਂ ਕਿਹਾ ਕਿ ਦਰਜਨਾਂ ਮੀਟਿੰਗਾਂ ਵਿੱਚ ਸਿਹਤ ਮੰਤਰੀ ਨੇ ਭਾਵੇਂ ਭਰੋਸਾ ਦਿੱਤਾ ਸੀ । ਉਹਨਾਂ ਦੱਸਿਆ ਕਿ ਕਿਸੇ ਵੀ ਭਰਤੀ ਦੇ ਇਸ਼ਤਿਹਾਰ ਵਿੱਚ ਚਾਲੂ ਸਾਲ ਦੀ ਪਹਿਲੀ ਜਨਵਰੀ ਨੂੰ ਉਮਰ ਹੱਦ ਦੀ ਲਈ ਮੁੱਢਲੀ ਤਰੀਕ ਮੰਨਿਆ ਜਾਂਦਾ ਹੈ । ਉਹਨਾਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਅੰਦਰ ਵਰਕਰ ਪੁਰਸ਼ ਦੀਆਂ ਅੰਦਾਜ਼ਨ 270 ਅਸਾਮੀਆਂ ਮਨਜੂਰ ਹੋਣ ਦਾ ਪਤਾ ਲੱਗਾ ਹੈ ਪ੍ਰੰਤੂ ਜੇਕਰ ਇਹ ਇਸ਼ਤਿਹਾਰ ਜਲਦੀ ਜਾਰੀ ਨਾ ਕੀਤਾ ਤਾਂ ਹਜ਼ਾਰਾਂ ਬੇਰੁਜ਼ਗਾਰ ਹੋਰ ਓਵਰ ਏਜ਼ ਹੋ ਜਾਣਗੇ । ਉਹਨਾਂ ਅੱਗੇ ਦੱਸਿਆ ਕਿ ਪੰਜਾਬ ਅੰਦਰ ਸਿਹਤ ਵਰਕਰ ਦਾ ਕੋਰਸ ਕਰਵਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅੰਦਰ 2012 ਮਗਰੋ ਕੋਰਸ ਬੰਦ ਹੋ ਚੁੱਕੇ ਹਨ । ਉਹਨਾਂ ਦੱਸਿਆ ਕਿ ਬੇਰੁਜ਼ਗਾਰ ਆਰ ਪਾਰ ਦੀ ਲੜਾਈ ਲਈ ਤਿਆਰ ਬਰ ਤਿਆਰ ਹਨ । ਇਸ ਮੌਕੇ ਰਾਜ ਸੰਗਤੀਵਾਲਾ, ਨਾਹਰ ਸਿੰਘ, ਲਖਵਿੰਦਰ ਸਿੰਘ, ਦੀਪ ਸਿੰਘ, ਜਗਤਾਰ ਸਿੰਘ ਨਾਹਰ ਸਿੰਘ ਮੇਜਰ ਪਾਤੜਾਂ ਮਨਦੀਪ ਝੁਨੀਰ ਹਰਕੀਰਤ ਸਿੰਘ ਸਤਵੀਰ ਸਿੰਘ, ਭੁਪਿੰਦਰ ਸੁਨਾਮ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top