Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 12:07 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਕਾਬੂ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਨਗਰ ਨਿਗਮ, ਲੁਧਿਆਣਾ ਦੇ ਸਫ਼ਾਈ ਸੇਵਕ ਸੰਦੀਪ ਵਾਸੀ ਐਲ. ਆਈ. ਜੀ. ਕਲੋਨੀ, ਜਮਾਲਪੁਰ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੰਜੇ ਕੁਮਾਰ ਉਸ ਦੀਆਂ ਹਾਜ਼ਰੀਆਂ ਲਗਾਉਣ ਅਤੇ ਹਾਜ਼ਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੇਣ ਦੀ ਮੰਗ ਕਰਦਾ ਸੀ। ਉਹਨਾਂ ਅੱਗੇ ਦੱਸਿਆ ਕਿ ਇਸ ਮੰਤਵ ਲਈ ਇਹ ਮੁਲਜ਼ਮ ਪਿਛਲੇ ਦੋ ਸਾਲਾਂ ਦੌਰਾਨ ਉਸ ਕੋਲੋਂ ਹੁਣ ਤੱਕ 1,40,000 ਰੁਪਏ ਵਸੂਲ ਚੁੱਕਾ ਹੈ । ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਰਿਸ਼ਵਤ ਦੀ ਮੰਗ ਸਬੰਧੀ ਰਿਕਾਰਡ ਕੀਤੀ ਗੱਲਬਾਤ ਵੀ ਬਿਊਰੋ ਕੋਲ ਪੇਸ਼ ਕੀਤੀ । ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਪੂਰੀ ਜਾਂਚ ਉਪਰੰਤ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਹੜੇ ਜ਼ੁਬਾਨੀ ਅਤੇ ਦਸਤਾਵੇਜ਼ੀ ਦੋਵਾਂ ਸਬੂਤਾਂ ਦੁਆਰਾ ਸਮਰਥਿਤ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top