Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:14 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਵਿਕਾਸ ਹੀਰਾ ਨੇ ਸਿਵਲ ਹਸਪਤਾਲ ਧੂਰੀ ਦੀ ਨਵੀਂ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ

ਐਸ. ਡੀ. ਐਮ. ਵਿਕਾਸ ਹੀਰਾ ਨੇ ਸਿਵਲ ਹਸਪਤਾਲ ਧੂਰੀ ਦੀ ਨਵੀਂ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ

ਐਸ. ਡੀ. ਐਮ. ਵਿਕਾਸ ਹੀਰਾ ਨੇ ਸਿਵਲ ਹਸਪਤਾਲ ਧੂਰੀ ਦੀ ਨਵੀਂ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ
ਧੂਰੀ/ ਸੰਗਰੂਰ, 24 ਜਨਵਰੀ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤਹਿਤ ਉਪ ਮੰਡਲ ਮੈਜਿਸਟਰੇਟ ਧੂਰੀ ਵਿਕਾਸ ਹੀਰਾ ਵਲੋਂ ਸ਼ਹਿਰ ਧੂਰੀ ਵਿੱਚ ਸਿਵਲ ਹਸਪਤਾਲ ਦੀ ਨਵੀਂ ਬਣ ਰਹੀ ਇਮਾਰਤ ਦਾ ਜਾਇਜ਼ਾ ਲਿਆ ਗਿਆ । ਜਾਇਜ਼ਾ ਲੈਣ ਮੌਕੇ ਐਸ. ਡੀ. ਐਮ. ਵਿਕਾਸ ਹੀਰਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਮਾਰਤ ਦੇ ਨਿਰਮਾਣ ਕਾਰਜ ਦੌਰਾਨ ਕੰਮ ਅਤੇ ਮਟੀਰੀਅਲ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ । ਉਨ੍ਹਾਂ ਹਦਾਇਤ ਕੀਤੀ ਕਿ ਇਮਾਰਤ ਦਾ ਨਿਰਮਾਣ ਕਾਰਜ ਤੈਅ ਸਮਾਂ ਸੀਮਾ ਵਿੱਚ ਪੂਰਾ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇ । ਇਸ ਮੌਕੇ ਐਸ. ਐਮ. ਓ. ਧੂਰੀ ਡਾ. ਮੁਹੰਮਦ ਅਖ਼ਤਰ ਨੇ ਦੱਸਿਆ ਕਿ ਨਿਰਮਾਣ ਕਾਰਜ ਪੂਰੀ ਪ੍ਰਗਤੀ ਨਾਲ ਚਾਲੂ ਹੈ ਅਤੇ ਇਹ ਕੰਮ ਜੂਨ 2025 ਤੱਕ ਮੁਕੰਮਲ ਹੋ ਜਾਵੇਗਾ । ਇਸ ਮੌਕੇ ਐਸ. ਡੀ. ਐਮ. ਵਿਕਾਸ ਹੀਰਾ ਵੱਲੋਂ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਸਥਿਤੀ ਬਾਰੇ ਵੀ ਬਾਰੇ ਐਸ. ਐਮ. ਓ. ਤੋਂ ਜਾਣਕਾਰੀ ਹਾਸਲ ਕੀਤੀ ਗਈ । ਉਨ੍ਹਾਂ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਦੀ ਸਹੂਲਤ ਲਈ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਬਤਾ ਵੀ ਯਕੀਨੀ ਬਣਾਈ ਜਾਵੇ । ਇਸ ਮੌਕੇ ਐਸ. ਡੀ. ਐਮ. ਵਿਕਾਸ ਹੀਰਾ ਨੇ ਕਾਰਜ ਸਾਧਕ ਅਫ਼ਸਰ ਧੂਰੀ ਨੂੰ ਰੋਜ਼ਾਨਾ ਸਿਵਲ ਹਸਪਤਾਲ ਵਿੱਚੋਂ ਕੂੜਾ ਕਰਕਟ ਚੁੱਕਣ ਲਈ ਅਤੇ ਹਸਪਤਾਲ ਦੀ ਸਾਫ਼ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਐਸ. ਡੀ. ਐਮ. ਵੱਲੋਂ ਡਾ. ਮੁਹੰਮਦ ਅਖ਼ਤਰ ਐਸ. ਐਮ. ਓ. ਧੂਰੀ ਨੂੰ ਨਿਯਮਤ ਤੌਰ ‘ਤੇ ਸਿਵਲ ਹਸਪਤਾਲ ਦੀ ਸਾਫ਼ ਸਫਾਈ ਅਤੇ ਦਵਾਈਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਮਰੀਜ਼ਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਕਿਹਾ ਕਿ ਇਸ ਸਬੰਧੀ ਹਰ 15 ਦਿਨਾਂ ਬਾਅਦ ਚੈਕਿੰਗ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top