Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 3:52 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ
ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ
ਚੰਡੀਗੜ੍ਹ, 24 ਜਨਵਰੀ : ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਵਾਰ ਵਾਰ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਸ਼ਹਿਰਾਂ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਕਰਵਾਕੇ ਜਲਦੀ ਤੋਂ ਜਲਦੀ ਸਟਰਲਾਈਜੇਸ਼ਨ ਕਰਵਾਈ ਜਾਵੇ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਵਿੱਚ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਕਮਿਸ਼ਨ ਦੇ ਸਾਹਮਣੇ ਆ ਰਹੀਆਂ ਹਨ। ਕਮਿਸ਼ਨ ਨੇ ਬੱਚਿਆਂ ਨਾਲ ਵਾਪਰ ਰਹੀਆਂ ਇਹਨਾਂ ਘਟਨਾਵਾਂ ਲਈ ਡੂੰਘੀ ਚਿੰਤਾ ਪ੍ਰਗਟਾਈ ਹੈ । ਕਮਿਸ਼ਨ ਨੇ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਬੰਧੀ ਸੂ-ਮੋਟੋ ਨੋਟਿਸ ਲਿਆ ਹੈ । ਚੇਅਰਮੈਨ ਨੇ ਦੱਸਿਆ ਕਿ ਮੀਡੀਆ ਵਿੱਚ ਆਈਆਂ ਖ਼ਬਰਾਂ ਤੋਂ ਪਤਾ ਲੱਗਿਆ ਹੈ ਕਿ ਲੁਧਿਆਣਾ ਦੇ ਨਜ਼ਦੀਕ ਪਿੰਡ ਹਸਨਪੁਰ ਵਿੱਚ ਇਕ ਹਫਤੇ ਦੇ ਅੰਦਰ ਦੋ ਬੱਚਿਆਂ ਨੂੰ ਨੋਚ ਨੋਚ ਕੇ ਮਾਰ ਦਿੱਤਾ । ਇਸ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਸਥਾਨ ਮੋਹਾਲੀ, ਜ਼ੀਰਕਪੁਰ, ਅੰਮ੍ਰਿਤਸਰ, ਮਾਛੀਵਾੜਾ ਸਾਹਿਬ ਅਤੇ ਨਾਭਾ ਵਿਖੇ ਵੀ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਕਿ ਗੰਭੀਰ ਚਿੰਤਾਂ ਦਾ ਵਿਸ਼ਾ ਹੈ । ਚੇਅਰਮੈਨ ਕੰਵਰਦੀਪ ਨੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਲਿਖਿਆ ਹੈ ਕਿ ਭਾਰਤ ਸਰਕਾਰ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 10 ਮਾਰਚ 2023 ਰਾਹੀਂ ਐਨੀਮਲ ਬਰਥ ਕੰਟਰੋਲ ਰੂਲਜ਼ 2023 ਅਨੁਸਾਰ ਅਵਾਰਾ ਕੁੱਤਿਆਂ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਜਿਸ ਨਾਲ ਕੁੱਤਿਆਂ ਦੀ ਗਿਣਤੀ ਘਟੇਗੀ ਅਤੇ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢਣ ਦੀਆਂ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇਗਾ ।

Advertisement
Advertisement
Advertisement
Advertisement
Scroll to Top