Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:44 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਸੀ. ਐਸ. ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦਾ ਸਕਰੀਨਿੰਗ ਟੈਸਟ 4 ਫਰਵਰੀ ਨੂੰ

ਪੀ. ਸੀ. ਐਸ. ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦਾ ਸਕਰੀਨਿੰਗ ਟੈਸਟ 4 ਫਰਵਰੀ ਨੂੰ

ਪੀ. ਸੀ. ਐਸ. ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦਾ ਸਕਰੀਨਿੰਗ ਟੈਸਟ 4 ਫਰਵਰੀ ਨੂੰ
ਪਟਿਆਲਾ, 31 ਜਨਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ. ਬੀ. ਈ. ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) -ਕਮ- ਸੀ. ਈ. ਓ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਮੁਫ਼ਤ ਕੋਚਿੰਗ ਪੀ. ਸੀ. ਐਸ. ਪ੍ਰੀਖਿਆ 2025 ਦਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ । ਇਸ ਕੋਚਿੰਗ ਦਾ ਲਾਭ ਲੈਣ ਵਾਲੇ ਚਾਹਵਾਨ ਉਮੀਦਵਾਰ tinyurl.com/coachingpcs2025 ਲਿੰਕ ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ । ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬੈਚ ਲਈ ਉਹੀ ਪ੍ਰਾਰਥੀ ਭਾਗ ਲੈ ਸਕਣਗੇ ਜਿਹੜੇ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਹੋਣ ਅਤੇ ਉਹਨਾਂ ਨੇ ਪੀ. ਸੀ. ਐਸ. ਪ੍ਰੀਖਿਆ 2025 ਦਾ ਫਾਰਮ ਭਰਿਆ ਹੋਵੇ। ਪੀ. ਸੀ. ਐਸ. ਪ੍ਰੀਖਿਆ 2025 ਦੀ ਮੁਫ਼ਤ ਕੋਚਿੰਗ ਲੈਣ ਲਈ ਮਿਤੀ 4 ਫਰਵਰੀ 2025 ਸਵੇਰੇ 10.30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਬਲਾਕ-ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਸਕਰੀਨਿੰਗ ਟੈੱਸਟ ਲਿਆ ਜਾਵੇਗਾ । ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਦੇ ਹੈਲਪ ਲਾਈਨ ਨੰ. 9877610877 ’ਤੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਬਲਾਕ-ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top