Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:41 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਬੀਰ ਸਿੰਘ ਵੱਲੋਂ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ

ਡਾ. ਬਲਬੀਰ ਸਿੰਘ ਵੱਲੋਂ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ, ਪ੍ਰਸ਼ਾਸਨ ਤੇ ਉਹ ਖ਼ੁਦ ਲੋਕਾਂ ਦੀ ਸੇਵਾ ‘ਚ ਹਾਜ਼ਰ
-ਪਟਿਆਲਾ ਦਿਹਾਤੀ ਹਲਕੇ ‘ਚ ਪੈਂਦੇ ਸ਼ਹਿਰੀ ਤੇ ਹੋਰ ਇਲਾਕਿਆਂ ਦਾ ਕੀਤਾ ਦੌਰਾ, ਨੀਵੇਂ ਥਾਵਾਂ ‘ਚ ਭਰਿਆ ਪਾਣੀ ਕਢਵਾਇਆ
ਪਟਿਆਲਾ, 9 ਜੁਲਾਈ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਬਾਕੀ ਦੇ ਸਾਰੇ ਰੁਝੇਵੇਂ ਰੱਦ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਨਾਲ ਲੈਕੇ ਮੌਕੇ ਦਾ ਨਿਰੀਖਣ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੀਆਂ ਵੱਖ-ਵੱਖ ਕਲੋਨੀਆਂ, ਜਿੱਥੇ ਕਿ ਅਕਸਰ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਂਦਾ ਹੈ, ਦਾ ਦੌਰਾ ਕਰਨ ਸਮੇਤ ਵੱਡੀ ਤੇ ਛੋਟੀ ਨਦੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ ਤੇ ਨਮਨ ਮਾਰਕੰਨ, ਨਿਗਰਾਨ ਇੰਜੀਨੀਅਰ ਸ਼ਾਮ ਲਾਲ, ਪੀ.ਡੀ.ਏ ਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਤੇ ਛੋਟੀ ਨਦੀ ਦੇ ਬੰਧੇ ਦੇ ਨਾਲ ਲੱਗਦੇ ਇਲਾਕਿਆਂ ਸਮੇਤ ਤ੍ਰਿਪੜੀ ਇਲਾਕਾ, ਫੂਲਕੀਆਂ ਇਨਕਲੇਵ ਦਾ ਗੇਟ, ਪੁਲਿਸ ਲਾਈਨ, ਜੁਝਾਰ ਨਗਰ, ਬਿਸ਼ਨ ਨਗਰ, ਮਨਜੀਤ ਨਗਰ, ਭਾਦਸੋਂ ਰੋਡ, ਤਫੱਜਲਪੁਰਾ ਅਤੇ ਹੋਰ ਕਲੋਨੀਆਂ ਦਾ ਦੌਰਾ ਕਰਕੇ ਸਥਾਨਕ ਵਸਨੀਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ।
ਡਾ. ਬਲਬੀਰ ਸਿੰਘ ਵੱਲੋਂ ਮੌਕੇ ‘ਤੇ ਦਿੱਤੀਆਂ ਗਈਆਂ ਹਦਾਇਤਾਂ ਮੁਤਾਬਕ ਨਗਰ ਨਿਗਮ ਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਜੇ.ਸੀ.ਬੀ ਮਸ਼ੀਨਾਂ ਨਾਲ ਪਾਣੀ ਦੇ ਵਹਾਅ ਵਿੱਚ ਪੈਦਾ ਹੋਈਆਂ ਰੁਕਾਵਟਾਂ ਦੂਰ ਕਰਵਾਈਆਂ ਅਤੇ ਪੰਪਿੰਗ ਮਸ਼ੀਨਾਂ ਲਗਾਕੇ ਨੀਵੇਂ ਥਾਵਾਂ ਵਿੱਚੋਂ ਪਾਣੀ ਦੀ ਨਿਕਾਸੀ ਕਰਵਾਈ, ਜਿਸ ‘ਤੇ ਲੋਕਾਂ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ।
ਸਥਾਨਕ ਵਸਨੀਕਾਂ ਨੂੰ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਹ ਖ਼ੁਦ ਹਰ ਵੇਲੇ ਚੌਕਸ ਅਤੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ, ਜਿਸ ਕਰਕੇ ਆਮ ਲੋਕਾਂ ਦੀ ਜਾਨ-ਮਾਨ ਦੀ ਰਾਖੀ ਕੀਤੀ ਜਾਵੇਗੀ ਅਤੇ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਵਿੱਚ ਨਾ ਆਉਣ ਅਤੇ ਨਾ ਹੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਪਰੰਤੂ ਲੋੜ ਪੈਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਨੰਬਰ 0175-2350550 ‘ਤੇ ਹੀ ਸੰਪਰਕ ਕਰਕੇ ਪਾਣੀ ਆਉਣ ਦੀ ਪੁਸ਼ਟੀ ਕਰਨ।

Advertisement
Advertisement
Advertisement
Advertisement
Scroll to Top