Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:51 pm

+91 90915 01313 , +91 90916 01313

punjabbanni@gmail.com
punjabbani@yahoo.com

ਆਪਣੇ ਪ੍ਰਾਚੀਨ ਗਿਆਨ-ਵਿਗਿਆਨ ਨੂੰ ਬਿਹਤਰ ਤਰੀਕੇ ਨਾਲ਼ ਜਾਣਨ ਲਈ ਪੜ੍ਹਨੀ ਚਾਹੀਦੀ ਹੈ ਸੰਸਕ੍ਰਿਤ : ਪ੍ਰੋ. ਨਰਿੰਦਰ ਕੌਰ ਮੁਲਤਾਨੀ

ਆਪਣੇ ਪ੍ਰਾਚੀਨ ਗਿਆਨ-ਵਿਗਿਆਨ ਨੂੰ ਬਿਹਤਰ ਤਰੀਕੇ ਨਾਲ਼ ਜਾਣਨ ਲਈ ਪੜ੍ਹਨੀ ਚਾਹੀਦੀ ਹੈ ਸੰਸਕ੍ਰਿਤ : ਪ੍ਰੋ. ਨਰਿੰਦਰ ਕੌਰ ਮੁਲਤਾਨੀ

ਆਪਣੇ ਪ੍ਰਾਚੀਨ ਗਿਆਨ-ਵਿਗਿਆਨ ਨੂੰ ਬਿਹਤਰ ਤਰੀਕੇ ਨਾਲ਼ ਜਾਣਨ ਲਈ ਪੜ੍ਹਨੀ ਚਾਹੀਦੀ ਹੈ ਸੰਸਕ੍ਰਿਤ : ਪ੍ਰੋ. ਨਰਿੰਦਰ ਕੌਰ ਮੁਲਤਾਨੀ
ਪੰਜਾਬੀ ਯੂਨੀਵਰਸਿਟੀ ਵਿਖੇ ਸਰਲ ਭਾਸ਼ਾ ਵਿੱਚ ਸੰਸਕ੍ਰਿਤ ਭਾਸ਼ਾ ਸਿਖਾਉਣ ਸਬੰਧੀ ਦਸ ਦਿਨਾ ਵਰਕਸ਼ਾਪ ਸੰਪੰਨ
ਪਟਿਆਲਾ, 31 ਜਨਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਸਰਲ ਭਾਸ਼ਾ ਵਿੱਚ ਸੰਸਕ੍ਰਿਤ ਭਾਸ਼ਾ ਸਿਖਾਉਣ ਦੇ ਮਕਸਦ ਨਾਲ਼ ਸੰਸਕ੍ਰਿਤ ਅਤੇ ਪਾਲੀ ਵਿਭਾਗ ਵੱਲੋਂ ਕਰਵਾਈ ਗਈ ਦਸ ਦਿਨਾ ਵਰਕਸ਼ਾਪ ਸੰਪੰਨ ਹੋ ਗਈ ਹੈ । ਵਰਕਸ਼ਾਪ ਦੇ ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਕਿਹਾ ਕਿ ਸੰਸਕ੍ਰਿਤ ਸਾਰੀਆਂ ਭਾਸ਼ਾਵਾਂ ਦੀ ਮਾਂ ਹੈ । ਸਾਨੂੰ ਸਾਰਿਆਂ ਨੂੰ ਆਪਣੇ ਪ੍ਰਾਚੀਨ ਗਿਆਨ-ਵਿਗਿਆਨ ਨੂੰ ਬਿਹਤਰ ਤਰੀਕੇ ਨਾਲ਼ ਜਾਣਨ ਲਈ ਸੰਸਕ੍ਰਿਤ ਪੜ੍ਹਨੀ ਚਾਹੀਦੀ ਹੈ । ਉਨ੍ਹਾਂ ਵਰਤਮਾਨ ਸਮੇਂ ਵਿੱਚ ਸੰਸਕ੍ਰਿਤ ਭਾਸ਼ਾ ਦੀ ਲੋੜ ਦੇ ਤੱਥ ਨੂੰ ਉਜਾਗਰ ਕਰਦਿਆਂ ਦਾ ਸੰਸਕ੍ਰਿਤ ਦੀ ਪੜ੍ਹਾਈ ਬਾਰੇ ਗੱਲ ਉੱਤੇ ਜ਼ੋਰ ਦਿੱਤਾ । ਪ੍ਰੋਗਰਾਮ ਦੇ ਮੁੱਖ ਬੁਲਾਰੇ ਨਰੇਂਦਰ ਕੁਮਾਰ, ਉੱਤਰੀ ਖੇਤਰ ਸੰਗਠਨ ਮੰਤਰੀ, ਸੰਸਕ੍ਰਿਤ ਭਾਰਤੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਸਕ੍ਰਿਤ ਭਾਰਤੀ ਸੰਸਕ੍ਰਿਤੀ ਦੀ ਜੜ ਹੈ । ਆਪਣੀਜੜ ਨਾਲ਼ ਜੁੜੇ ਬਿਨਾਂ ਸੰਸਕ੍ਰਿਤੀ ਦਾ ਵਿਕਾਸ ਅਸੰਭਵ ਹੈ । ਉਨ੍ਹਾਂ ਕਿਹਾ ਕਿ ਅਸੀ ਸਾਰੇ ਵੱਡੇ ਕਿਸਮਤ ਵਾਲ਼ੇ ਹਾਂ ਕਿ ਸਾਡਾ ਜਨਮ ਭਾਰਤ ਦੇਸ ਵਿੱਚ ਹੋਇਆ ਹੈ । ਇਸ ਤੋਂ ਵੀ ਜਿਆਦਾ ਸੁਭਾਗ ਦੀ ਗੱਲ ਇਹ ਹੈ ਕਿ ਸਾਨੂੰ ਸੰਸਕ੍ਰਿਤ ਨੂੰ ਪੜ੍ਹਨ ਅਤੇ ਜਾਣਨ ਦਾ ਮੌਕਾ ਮਿਲਿਆ ਹੈ ।
ਸੰਸਕ੍ਰਿਤ ਅਤੇ ਪਾਲੀ ਵਿਭਾਗ ਦੇ ਮੁਖੀ ਡਾ. ਵੀਰੇਂਦਰ ਕੁਮਾਰ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਇਸ ਵਰਕਸ਼ਾਪ ਦੌਰਾਨ ਕੀਤੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਇਆ । ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਵਿੱਚ 50 ਪ੍ਰਤੀਭਾਗੀਆਂ ਨੇ ਹਿੱਸਾ ਲਿਆ । ਵਰਕਸ਼ਾਪ ਦੇ ਸਿਖਿਅਕ ਡਾ. ਰਾਹੁਲ ਨੇ ਵਰਕਸ਼ਾਪ ਦੇ ਵਿਸ਼ੇ ਬਾਰੇ ਦੱਸਿਆ। ਅਖੀਰ ਵਿੱਚ ਹਿੰਦੀ ਵਿਭਾਗ ਦੀ ਮੁਖੀ ਡਾ. ਨੀਤੂ ਕੌਸ਼ਲ ਨੇ ਧੰਨਵਾਦ ਕੀਤਾ। ਪ੍ਰੋਗਰਾਮ ਦਾ ਸੰਚਾਲਨ ਡਾ. ਓਮਨਦੀਪ ਸ਼ਰਮਾ ਨੇ ਕੀਤਾ । ਪ੍ਰੋਗਰਾਮ ਦਾ ਸ਼ੁਭ ਆਰੰਭ ਦੀਪ ਜਲਾ ਕੇ ਅਤੇ ਵੈਦਿਕ ਮੰਤਰ ਉਚਾਰਣ ਦੇ ਨਾਲ ਹੋਇਆ । ਪ੍ਰੋਗਰਾਮ ਦੇ ਅੰਤ ਵਿੱਚ ਅਜੇ ਆਰਿਆ ਨੇ ਸ਼ਾਂਤੀ ਮੰਤਰ ਕਰਵਾਇਆ । ਇਸ ਮੌਕੇ ਡਾ. ਪੁਸ਼ਪਿੰਦਰ ਜੋਸ਼ੀ, ਡਾ. ਰਜਨੀ, ਡਾ. ਰਾਧਾ ਦੇਵੀ, ਡਾ. ਅਸੀਸ ਮੌਦਗਿਲ ਸਹਿਤ ਸੰਸਕ੍ਰਿਤ ਵਿਭਾਗ ਅਤੇ ਹਿੰਦੀ ਵਿਭਾਗ ਦੇ ਵਿਦਿਆਰਥੀ ਅਤੇ ਖੋਜਾਰਥੀ ਮੌਜੂਦ ਰਹੇ।

Advertisement
Advertisement
Advertisement
Advertisement
Scroll to Top