Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਬਸੰਤ ਪੰਚਮੀ ਮੌਕੇ ਤੋਹਫਾ

ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਬਸੰਤ ਪੰਚਮੀ ਮੌਕੇ ਤੋਹਫਾ

ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਬਸੰਤ ਪੰਚਮੀ ਮੌਕੇ ਤੋਹਫਾ
ਪਟਿਆਲਾ ਰੇਂਜ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੇ 727 ਪੁਲਿਸ ਕਰਮਚਾਰੀਆਂ ਨੂੰ ਕੀਤਾ ਪਦਉੱਨਤ
ਸੰਗਰੂਰ, 3 ਫਰਵਰੀ : ਪਟਿਆਲਾ ਰੇਂਜ ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ (ਆਈ. ਪੀ. ਐਸ.) ਵੱਲੋਂ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪਟਿਆਲਾ ਰੇਂਜ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੇ 727 ਪੁਲਸ ਕਰਮਚਾਰੀਆਂ ਨੂੰ ਪਦਉਨਤ ਕਰਕੇ ਵੱਡਾ ਤੋਹਫਾ ਦਿੱਤਾ ਗਿਆ ਹੈ । ਪਦਉੱਨਤ ਹੋਏ ਇਨ੍ਹਾਂ ਪੁਲਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਕਰਮਚਾਰੀ ਪਹਿਲਾਂ ਨਾਲੋਂ ਵੀ ਵਧੇਰੇ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨੂੰ ਨਿਭਾਉਂਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ। ਉਹਨਾਂ ਨੇ ਦੱਸਿਆ ਕਿ ਪਦਉਨਤ ਕੀਤੇ ਗਏ ਪੁਲਿਸ ਕਰਮਚਾਰੀਆਂ ਵਿੱਚ 23 ਸਹਾਇਕ ਥਾਣੇਦਾਰਾਂ ਨੂੰ ਤਰੱਕੀ ਦੇ ਕੇ ਸਬ ਇੰਸਪੈਕਟਰ, 132 ਹੌਲਦਾਰਾਂ ਨੂੰ ਸਹਾਇਕ ਥਾਣੇਦਾਰ ਅਤੇ 572 ਸਿਪਾਹੀਆਂ ਨੂੰ ਹੌਲਦਾਰ ਬਣਾਇਆ ਗਿਆ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਡੀ.ਆਈ.ਜੀ ਸ. ਮਨਦੀਪ ਸਿੰਘ ਸਿੱਧੂ ਵੱਲੋਂ ਨਵੇਂ ਸਾਲ ਦੇ ਮੌਕੇ ‘ਤੇ ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਦੇ 18, ਜ਼ਿਲ੍ਹਾ ਪਟਿਆਲਾ ਦੇ 73, ਜ਼ਿਲ੍ਹਾ ਬਰਨਾਲਾ ਦੇ 10, ਜ਼ਿਲ੍ਹਾ ਮਲੇਰਕੋਟਲਾ ਦੇ 6 ਅਤੇ ਜੀ. ਆਰ. ਪੀ. ਦੇ 19 ਸਿਪਾਹੀਆਂ ਨੂੰ ਹੌਲਦਾਰ (ਕੁੱਲ 126) ਵਜੋਂ ਪਦਉਨਤ ਕੀਤਾ ਗਿਆ ਸੀ ।

Advertisement
Advertisement
Advertisement
Advertisement
Scroll to Top