Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:35 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਬੀਤੇ ਮਹੀਨੇ ਜ਼ਿਲ੍ਹਾ ਪੁਲਿਸ ਵੱਲੋਂ 57 ਮੁਕੱਦਮੇ ਦਰਜ ਕਰਕੇ 58 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਬੀਤੇ ਮਹੀਨੇ ਜ਼ਿਲ੍ਹਾ ਪੁਲਿਸ ਵੱਲੋਂ 57 ਮੁਕੱਦਮੇ ਦਰਜ ਕਰਕੇ 58 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਬੀਤੇ ਮਹੀਨੇ ਜ਼ਿਲ੍ਹਾ ਪੁਲਿਸ ਵੱਲੋਂ 57 ਮੁਕੱਦਮੇ ਦਰਜ ਕਰਕੇ 58 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ
ਐਸ. ਐਸ. ਪੀ. ਸੰਗਰੂਰ ਨੇ ਜਨਵਰੀ 2025 ਦੌਰਾਨ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਦਿੱਤੀ ਜਾਣਕਾਰੀ
ਐਨ. ਡੀ. ਪੀ. ਐਸ. ਐਕਟ ਤਹਿਤ ਦਰਜ 60 ਮੁਕੱਦਮਿਆਂ ਵਿੱਚ ਬ੍ਰਾਮਦ ਮਾਲ, 192 ਕਿੱਲੋ ਭੂੱਕੀ ਚੂਰਾ ਪੋਸਤ, 1 ਕਿੱਲੋ 70 ਗ੍ਰਾਮ ਹੈਰੋਇਨ, 3070 ਨਸੀਲੀਆਂ ਗੋਲੀਆਂ ਅਤੇ 49 ਗ੍ਰਾਮ ਗਾਂਜਾ ਨਸ਼ਟ ਕਰਵਾਇਆ ਗਿਆ
ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ ਗਿਰੋਹ ਦੇ 03 ਕਥਿਤ ਦੋਸ਼ੀ ਕਾਬੂ ਕਰਕੇ ਉਨ੍ਹਾਂ ਪਾਸੋਂ 5 ਮੋਟਰਸਾਇਕਲ ਅਤੇ 05 ਮੋਬਾਇਲ ਫੋਨ ਬ੍ਰਾਮਦ ਕਰਵਾਏ ਗਏ
ਸ਼ਹਿਰ ਸੰਗਰੂਰ ਤੋਂ ਲਾਪਤਾ ਹੋਏ 04 ਨਾਬਾਲਗ ਬੱਚੇ 48 ਘੰਟਿਆਂ ਅੰਦਰ ਟਰੇਸ ਕਰਕੇ ਵਾਰਸਾਂ ਦੇ ਹਵਾਲੇ ਕੀਤੇ ਗਏ
ਸੰਗਰੂਰ 1 ਫਰਵਰੀ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.01.2025 ਤੋਂ 31.01.2025 ਤੱਕ ਡਰੱਗ ਦੇ 33 ਮੁਕੱਦਮੇ ਦਰਜ ਕਰਕੇ 39 ਕਥਿਤ ਦੋਸ਼ੀ ਕਾਬੂ ਕਰਕੇ 493 ਗ੍ਰਾਮ ਹੈਰੋਇਨ, 1.250 ਕਿੱਲੋ ਅਫੀਮ, 75 ਗ੍ਰਾਮ ਸਮੈਕ, 32.500 ਕਿੱਲੋ ਗ੍ਰਾਮ ਗਾਂਜਾ, 2170 ਨਸ਼ੀਲੀਆਂ ਗੋਲੀਆਂ ਅਤੇ 23,300/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ । ਸ੍ਰੀ ਚਾਹਲ ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 24 ਮੁਕੱਦਮੇ ਦਰਜ ਕਰਕੇ 19 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 371.250 ਲੀਟਰ ਸ਼ਰਾਬ ਠੇਕਾ ਦੇਸੀ, 26.250 ਲੀਟਰ ਸ਼ਰਾਬ ਅੰਗਰੇਜੀ, 26.750 ਲੀਟਰ ਸ਼ਰਾਬ ਨਜਾਇਜ ਅਤੇ 870 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਉਹਨਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 02 ਮੁਕੱਦਮੇ ਦਰਜ ਕਰਕੇ 04 ਕਥਿਤ ਦੋਸ਼ੀ ਕਾਬੂ ਕੀਤੇ ਅਤੇ 03 ਪਿਸਟਲ ਸਮੇਤ 06 ਰੋਂਦ ਬ੍ਰਾਮਦ ਕਰਾਏ ਗਏ ।
ਐਸ. ਐਸ. ਪੀ. ਨੇ ਦੱਸਿਆ ਕਿ ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 7,450/- ਰੁਪਏ ਬ੍ਰਾਮਦ ਕਰਵਾਏ ਗਏ । ਸ਼੍ਰੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ । ਉਹਨਾਂ ਨੇ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ, ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 71 ਪਿੰਡਾਂ ਤੇ ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਐਸ. ਐਸ. ਪੀ. ਨੇ ਕਿਹਾ ਹੈ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Advertisement
Advertisement
Advertisement
Advertisement
Scroll to Top