Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:52 am

+91 90915 01313 , +91 90916 01313

punjabbanni@gmail.com
punjabbani@yahoo.com

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ
ਚੰਡੀਗੜ੍ਹ, 3 ਫਰਵਰੀ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ. ਸੀ. ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ । ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ । ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ । ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ । ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ ।

Advertisement
Advertisement
Advertisement
Advertisement
Scroll to Top