Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:57 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤੀ ਸਾਲ 2024-25 ਵਿੱਚ ਪੰਜਾਬ ਨੇ ਜੀ. ਐਸ. ਟੀ. ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦੀ ਵਾਧਾ ਪ੍ਰਾਪਤ ਕੀਤਾ : ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2024-25 ਵਿੱਚ ਪੰਜਾਬ ਨੇ ਜੀ. ਐਸ. ਟੀ. ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦੀ ਵਾਧਾ ਪ੍ਰਾਪਤ ਕੀਤਾ : ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2024-25 ਵਿੱਚ ਪੰਜਾਬ ਨੇ ਜੀ. ਐਸ. ਟੀ. ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦੀ ਵਾਧਾ ਪ੍ਰਾਪਤ ਕੀਤਾ : ਹਰਪਾਲ ਸਿੰਘ ਚੀਮਾ
ਪੰਜਾਬ ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ
ਆਬਕਾਰੀ ਵਿੱਚ 15.33 ਪ੍ਰਤੀਸ਼ਤ ਵਾਧਾ, ਜਦੋਂਕਿ ਜੀ. ਐਸ. ਟੀ., ਆਬਕਾਰੀ, ਵੈਟ, ਸੀ. ਐਸ. ਟੀ. ਅਤੇ ਪੀਐਸਡੀਟੀ ਟੈਕਸਾਂ ਵਿੱਚ ਕੁੱਲ 11.67 ਪ੍ਰਤੀਸ਼ਤ ਦਾ ਵਾਧਾ ਦਰਜ
ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂਆਂ ਅਤੇ ਸੇਵਾਵਾਂ ਕਰ (ਜੀ. ਐਸ. ਟੀ.) ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ 11.87 ਫ਼ੀਸਦੀ ਵਾਧਾ ਪ੍ਰਾਪਤ ਕਰਦਿਆਂ 10 ਫ਼ੀਸਦੀ ਦੀ ਕੌਮੀ ਔਸਤ ਨੂੰ ਪਾਰ ਕੀਤਾ ਹੈ । ਇਸ ਤੋਂ ਇਲਾਵਾ, ਪੰਜਾਬ ਨੇ ਚਾਲੂ ਵਿੱਤੀ ਸਾਲ ਵਿੱਚ ਆਬਕਾਰੀ ਵਿੱਚ 15.33 ਪ੍ਰਤੀਸ਼ਤ, ਅਤੇ ਨੈੱਟ ਜੀ. ਐਸ. ਟੀ., ਆਬਕਾਰੀ, ਵੈਟ, ਸੀ. ਐਸ. ਟੀ. ਅਤੇ ਪੀ. ਐੱਸ. ਡੀ. ਟੀ. ਤੋਂ ਪ੍ਰਾਪਤ ਕਰ ਵਿੱਚ ਕੁੱਲ 11.67 ਫ਼ੀਸਦ ਦਾ ਨੈੱਟ ਵਾਧਾ ਦਰਜ ਕੀਤਾ ਹੈ । ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇਸ਼ ਦੇ 3 ਮੋਹਰੀ ਜਨਰਲ ਸ਼੍ਰੇਣੀ ਰਾਜਾਂ (ਜੀ. ਸੀ. ਐਸ.) ਵਿੱਚੋਂ ਇੱਕ ਹੈ ਜਿਨ੍ਹਾਂ ਨੇ ਜੀ. ਐਸ. ਟੀ. ਪ੍ਰਾਪਤੀ ਵਿੱਚ ਕੌਮੀ ਵਿਕਾਸ ਦਰ ਨੂੰ ਪਾਰ ਕੀਤਾ ਹੈ । ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਜੀਐਸਟੀ ਪ੍ਰਾਪਤੀ 19, 414.57 ਕਰੋੜ ਰੁਪਏ ਰਹੀ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਸੇ ਸਮੇਂ ਦੌਰਾਨ 17,354.26 ਕਰੋੜ ਰੁਪਏ ਇਕੱਤਰ ਹੋਏ ਸਨ, ਜੋ ਕਿ 2,060.31 ਕਰੋੜ ਰੁਪਏ ਦੇ ਵਾਧੇ ਨੂੰ ਦਰਸਾਉਂਦਾ ਹੈ । ਸੂਬੇ ਨੇ ਜਨਵਰੀ 2025 ਦੌਰਾਨ ਨੈੱਟ ਜੀ. ਐਸ. ਟੀ. ਵਿੱਚ 9.73 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ, ਜਿਸ ਨਾਲ ਜਨਵਰੀ 2024 ਵਿੱਚ ਇਕੱਤਰ ਹੋਏ 1,830.52 ਕਰੋੜ ਰੁਪਏ ਦੇ ਮੁਕਾਬਲੇ 2,008.58 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ।

ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਾਧੇ ਦੇ ਵੇਰਵੇ ਦਿੰਦੇ ਹੋਏ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਨੂੰ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ 8,588.31 ਕਰੋੜ ਰੁਪਏ ਇਕੱਤਰ ਹੋਏ ਹਨ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਸੇ ਸਮੇਂ ਦੌਰਾਨ 7, 446.46 ਕਰੋੜ ਰੁਪਏ ਇਕੱਤਰ ਹੋਏ ਸਨ, ਜਿਸ ਦੇ ਨਤੀਜੇ ਵਜੋਂ 1,141.85 ਕਰੋੜ ਰੁਪਏ ਦਾ ਵਾਧਾ ਦਰਜ ਹੋਇਆ ਹੈ । ਜਨਵਰੀ 2025 ਦੌਰਾਨ ਆਬਕਾਰੀ ਵਿਕਾਸ ਦਰ 15.91 ਪ੍ਰਤੀਸ਼ਤ ਰਹੀ, ਜਿਸ ਕਾਰਨ ਜਨਵਰੀ 2024 ਵਿੱਚ ਪ੍ਰਾਪਤ ਹੋਏ 770.45 ਕਰੋੜ ਰੁਪਏ ਦੇ ਮੁਕਾਬਲੇ ਜਨਵਰੀ 2025 ਵਿੱਚ 893. 4 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ । ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਜੀ. ਐਸ. ਟੀ., ਆਬਕਾਰੀ, ਵੈਟ, ਸੀ. ਐਸ. ਟੀ. ਅਤੇ ਪੀ. ਐੱਸ. ਡੀ. ਟੀ. ਤੋਂ ਪ੍ਰਾਪਤ ਕੁੱਲ ਮਾਲੀਆ 34,704.4 ਕਰੋੜ ਰੁਪਏ ਹੈ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਸੇ ਸਮੇਂ ਦੌਰਾਨ 31,078.94 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ, ਇਸ ਤਰ੍ਹਾਂ ਕੁੱਲ 3,625.46 ਕਰੋੜ ਰੁਪਏ ਦਾ ਸ਼ੁੱਧ ਵਾਧਾ ਹੋਇਆ ਹੈ । ਜਨਵਰੀ 2025 ਵਿੱਚ ਇਹਨਾਂ ਟੈਕਸਾਂ ਤੋਂ ਕੁੱਲ ਪ੍ਰਾਪਤੀ ਵਿਚ ਜਨਵਰੀ 2024 ਦੇ ਮੁਕਾਬਲੇ 12.48 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਜਨਵਰੀ 2024 ਵਿੱਚ ਪ੍ਰਾਪਤ ਹੋਏ 3,151.63 ਕਰੋੜ ਰੁਪਏ ਦੇ ਮੁਕਾਬਲੇ ਜਨਵਰੀ 2025 ਵਿੱਚ ਕੁੱਲ 3,545.09 ਕਰੋੜ ਰੁਪਏ ਦਾ ਕਰ ਮਾਲੀਆ ਪ੍ਰਾਪਤ ਹੋਇਆ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰ ਮਾਲੀਏ ਨੂੰ ਵਧਾ ਕੇ ਰਾਜ ਨੂੰ ਸਵੈ-ਨਿਰਭਰ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਤਹਿਤ ਕਿਸੇ ਨੂੰ ਵੀ ਪਰੇਸ਼ਾਨ ਕੀਤੇ ਬਿਨਾਂ, ਸਿਰਫ਼ ਕਮੀਆਂ ਨੂੰ ਦੂਰ ਕਰਕੇ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸ ਕੇ ਇਹਨਾਂ ਕਰਾਂ ਤੋਂ ਮਾਲੀਆ ਵਧਾਇਆ ਗਿਆ ਹੈ ।

Advertisement
Advertisement
Advertisement
Advertisement
Scroll to Top