Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

"ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ"

"ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ"

“ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ”
ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਦੇ ਕੇ ਸਿੱਖਾਂ ਨੂੰ ਆਪਣੇ ਹੀ ਦੇਸ਼ ਵਿੱਚ ਬੈਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ : ਪ੍ਰੋ. ਬਡੂੰਗਰ
ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਸਰਕਾਰਾਂ ਰਿਹਾਅ ਕਰਨ : ਪ੍ਰੋ. ਬਡੂੰਗਰ
ਪਟਿਆਲਾ, 30 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼ੰਗੀਨ ਦੋਸ਼ਾਂ ਦੇ ਤਹਿਤ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦਿੱਤੇ ਜਾਣ ਦੀ ਨਿਖੇਦੀ ਕਰਦਿਆਂ ਕਿਹਾ ਕਿ ਇੱਕੋ ਦੇਸ਼ ਵਿੱਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ । ਉਹਨਾਂ ਕਿਹਾ ਕਿ ਇੱਕ ਪਾਸੇ ਡੇਰਾ ਸਰਸਾ ਦੇ ਮੁਖੀ ਨੂੰ ਵਾਰ ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਤੱਕ ਨਹੀਂ ਕੀਤਾ ਜਾ ਰਿਹਾ । ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਵੱਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘ ਜਿਨਾਂ ਵੱਲੋਂ ਆਪਣੀ ਸਜ਼ਾ ਪੂਰੀ ਕੀਤੇ ਜਾਣ ਦੇ ਬਾਵਜੂਦ ਵੀ ਜੇਲਾਂ ਵਿੱਚ ਬੰਦ ਹੋਇਆਂ ਨੂੰ ਲੰਮਾ ਸਮਾਂ ਹੋ ਗਿਆ ਹੈ, ਉਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਅਜਿਹਾ ਕਰਕੇ ਸਰਕਾਰਾਂ ਅਤੇ ਅਦਾਲਤਾਂ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ ।
ਉਹਨਾਂ ਕਿਹਾ ਕਿ ਹਰਿਆਣਾ ਤੇ ਰੋਹਤਕ ਦੀ ਸੁਨਾਰੀਆ ਜੇਲ ਵਿੱਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ 2017 ਤੋਂ ਲੈ ਕੇ ਹੁਣ ਤੱਕ ਘੱਟੋ ਘੱਟ 11 ਵਾਰ ਪੈਰੋਲ ਤੇ ਫਰਲੋ ਉੱਤੇ ਜੇਲ ਤੋਂ ਬਾਹਰ ਆ ਚੁੱਕਾ ਹੈ ।
ਉਹਨਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਗੁਰਮੀਤ ਰਾਮ ਰਹੀਮ ਸਿੰਘ ਨੂੰ ਚੋਣਾਂ ਦੇ ਨੇੜੇ ਹੀ ਫ਼ਰਲੋ ਜਾਂ ਪੈਰੋਲ ਕਿਉਂ ਦਿੱਤੀ ਜਾਂਦੀ ਹੈ ਕਿਉਂਕਿ ਜਿਥੇ ਪਹਿਲਾਂ ਹਰਿਆਣਾ ਵਿੱਚ ਵਿਧਾਨ ਸਭਾ ਦੇ ਚੋਣਾਂ ਤੇ ਪੰਜਾਬ ਵਿੱਚ ਜਿਮਨੀ ਚੋਣਾਂ ਅਤੇ ਪੰਚਾਇਤੀ ਚੋਣਾਂ ਨੇੜੇ ਹੋਣ ਕਰਕੇ ਫਰਲੋ ਦਿੱਤੀ ਗਈ ਸੀ ਹੁਣ ਦਿੱਲੀ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਸਿਰ ਤੇ ਹਨ ਜਿਸ ਨਾਲ ਵੱਡੇ ਸਵਾਲ ਵੀ ਖੜ੍ਹੇ ਹੁੰਦੇ ਹਨ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸੰਗੀਨ ਦੋਸ਼ਾਂ ਵਿੱਚ ਘਿਰੇ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ ਵਾਰ ਪੈਰੋਲ ਜਾਂ ਫਰਲੋ ਦੇਣ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਹਾਈਕੋਰਟ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ ਨੂੰ ਮਾਨਯੋਗ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਸੂਬਾ ਸਰਕਾਰਾਂ ਆਪਣੇ ਪੱਧਰ ਤੇ ਅਜਿਹੇ ਫੈਸਲੇ ਲੈਣ ਦੇ ਜਿਆਦਾ ਸਮਰੱਥ ਹਨ ।

Advertisement
Advertisement
Advertisement
Advertisement
Scroll to Top