Breaking News ਕਦੇ ਵੀ ਹਕੀਕਤ ਨਹੀਂ ਬਣੇਗੀ ਐਸ. ਵਾਈ. ਐਲ. ਨਹਿਰ-ਮੁੱਖ ਮੰਤਰੀ19 ਹਜ਼ਾਰ ਏਕੜ ਵਿਚ ਗੈਰ ਕਾਨੂੰਨੀ ਅਫੀਮ ਦੀ ਖੇਤੀ ਨੂੰ ਨਸ਼ਟ ਕਰਕੇ 190 ਜਣਿਆਂ ਨੂੰ ਕੀਤਾ ਗਿਆ ਗ੍ਰਿਫ਼ਤਾਰਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆਸਥਾਨਕ ਸਰਕਾਰਾਂ ਦੇ ਡਿਪਟੀ ਡਾਇਰੈਕਟਰ ਅਸ਼ੋਕ ਕੁਮਾਰ ਖਿਲਾਫ ਕੇਸ ਦਰਜਕੈਗ ਦੀ ਰਿਪੋਰਟ ਵਿਚ ਹੋਇਆ ਉੱਤਰਾਖੰਡ ਦੇ ਜੰਗਲਾਤ ਡਿਵੀਜ਼ਨਾਂ ਵਿਚ ਮੁਆਵਜ਼ਾ ਦੇਣ ਵਾਲੇ ਵਣਕਰਨ ਲਈ ਰੱਖੇ ਗਏ ਫ਼ੰਡ ‘‘ਅਸਵੀਕਾਰਨਯੋਗ ਗਤੀਵਿਧੀਆਂ’’ ’ਤੇ ਖ਼ਰਚ ਕੀਤੇ ਗਏ ਦਾ ਖੁਲਾਸਾਫਰਹਾ ਖਾਨ ਤੇ ਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਸ਼ਿਕਾਇਤ ਦਰਜਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਏਅਰ ਇੰਡੀਆ ਫਲਾਈਟ `ਚ ਸਫਰ ਦੌਰਾਨ ਮਿਲੀ ਟੁੱਟੀ ਸੀਟ ਕਾਰਨ ਕਰਨਾ ਪਿਆ ਮੁਸਕਲਾਂ ਦਾ ਸਾਹਮਣਾ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਹੀ ਰਿਟਾਇਰ ਹੋਣ ਦੇ ਬਾਵਜੂਦ ਲਾਰੈਂਸ ਬਿਸ਼ਨੋਈ ਕੇਸ ਦੀ ਜਾਂਚ ਜਾਰੀ ਰੱਖਣ ਦੇ ਦਿੱਤੇ ਆਦੇਸ਼

ਦੁਆਰਾ: Punjab Bani ਪ੍ਰਕਾਸ਼ਿਤ :Thursday, 30 January, 2025, 05:40 PM

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਹੀ ਰਿਟਾਇਰ ਹੋਣ ਦੇ ਬਾਵਜੂਦ ਲਾਰੈਂਸ ਬਿਸ਼ਨੋਈ ਕੇਸ ਦੀ ਜਾਂਚ ਜਾਰੀ ਰੱਖਣ ਦੇ ਦਿੱਤੇ ਆਦੇਸ਼
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸਿਰਫ਼ ਚਾਰ ਪੰਜ ਮਹੀਨਿਆਂ ਵਿਚ ਹੀ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਦਿੱਤੇ ਨਤੀਜਿਆਂ ਦੇ ਚਲਦਿਆਂ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਹੀ ਇਸ ਮਾਮਲੇ ਦੀ ਅੱਗੇ ਵੀ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ । ਇਥੇ ਹੀ ਬਸ ਨਹੀਂ ਰਿਟਾਇਰ ਹੋ ਰਹੇ ਡੀ. ਜੀ. ਪੀ. ਪ੍ਰਬੋਧ ਕੁਮਾਰ ਨੇ ਵੀ ਇਸ ਸਬੰਧੀ ਮਾਨਯੋਗ ਕੋਰਟ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਮਾਮਲੇ `ਚ ਵੀਰਵਾਰ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਵੀ ਸੀ ਕਿ ਉਸ ਕੋਲ ਸਿਰਫ਼ ਇੱਕ ਹੀ ਡੀ. ਜੀ. ਪੀ. ਕੇਂਦਰ ਸਰਕਾਰ ਦਾ ਇੰਪੈਨਲ ਹੈ, ਜਦਕਿ ਬਾਕੀ ਏ. ਡੀ. ਜੀ. ਪੀ. ਦੇ ਤੌਰ `ਤੇ ਇੰਪੈਨਲ ਹਨ ।
ਹਾਈਕੋਰਟ ਨੇ ਕਿਹਾ ਕਿ ਡੀ. ਜੀ. ਪੀ. ਪ੍ਰਬੋਧ ਕੁਮਾਰ ਨੇ ਹੁਣ ਤੱਕ ਸ਼ਾਨਦਾਰ ਜਾਂਚ ਕੀਤੀ ਹੈ ਤੇ ਕਿਉਂ ਨਾ ਉਹ ਹੀ ਜਾਂਚ ਜਾਰੀ ਰੱਖਣ । ਸੁਣਵਾਈ ਦੌਰਾਨ ਹਾਈਕੋਰਟ ਨੇ ਇੱਕ ਵਾਰ ਮੁੜ ਸਰਕਾਰ ਵੱਲੋਂ ਬਣਾਈ ਕਮੇਟੀ `ਤੇ ਸਵਾਲ ਚੁੱਕਦਿਆਂ ਕਿਹਾ ਕਿ ਕਮੇਟੀ ਨੇ 9 ਮਹੀਨਿਆਂ `ਚ ਕੁਝ ਨਹੀਂ ਕੀਤਾ ਪਰ ਪ੍ਰਬੋਧ ਕੁਮਾਰ ਨੂੰ ਚਾਰ-ਪੰਜ ਮਹੀਨਿਆਂ ਵਿੱਚ ਪਤਾ ਲੱਗ ਗਿਆ ਕਿ ਇਹ ਇੰਟਰਵਿਊ ਕਿੱਥੇ ਤੇ ਕਦੋਂ ਹੋਈ । ਹਾਈਕੋਰਟ ਨੇ ਇੱਕ ਵਾਰ ਫਿਰ ਡੀ. ਜੀ. ਪੀ. ਗੌਰਵ ਯਾਦਵ ਦੇ ਬਿਆਨ `ਤੇ ਸਵਾਲ ਖੜ੍ਹੇ ਕੀਤੇ ਕਿ ਕਿਵੇਂ ਇੱਕ ਡੀ. ਜੀ. ਪੀ. ਨੇ ਇਨਕਾਰ ਕੀਤਾ ਕਿ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ? ਹਾਈ ਕੋਰਟ ਨੇ ਕਿਹਾ ਕਿ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਹੀ ਅੱਗੇ ਜਾਂਚ ਜਾਰੀ ਰੱਖਣ ਦਾ ਸੁਝਾਅ ਦਿੱਤਾ ਗਿਆ ਸੀ । ਅਦਾਲਤ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਨੂੰ ਪੂਰਾ ਸਟਾਫ ਵੀ ਮੁਹੱਈਆ ਕਰਵਾਏਗੀ । ਉਨ੍ਹਾਂ ਨੂੰ ਕਿੰਨੀ ਰਾਸ਼ੀ ਦਿੱਤੀ ਜਾਵੇਗੀ, ਇਹ ਵੀ ਤੈਅ ਕੀਤਾ ਜਾਵੇਗਾ। ਸੁਣਵਾਈ ਦੌਰਾਨ ਡੀ. ਜੀ. ਪੀ. ਪ੍ਰਬੋਧ ਕੁਮਾਰ ਜੋ ਵੀਡੀਓ ਕਾਨਫਰੈਂਸਿੰਗ ਰਾਹੀਂ ਜੁੜੇ ਸਨ ਨੇ ਮਾਮਲੇ ਦੀ ਜਾਂਚ ਅੱਗੇ ਜਾਰੀ ਰੱਖਣ ਲਈ ਹਾਮੀ ਭਰੀ ਹੈ। ਹਾਈਕੋਰਟ ਨੇ ਸੁਣਵਾਈ ਦੌਰਾਨ ਡੀ. ਜੀ. ਪੀ. ਪ੍ਰਬੋਧ ਕੁਮਾਰ ਨੂੰ ਡੇਢ ਲੱਖ ਰੁਪਏ ਮਹੀਨਾ ਆਨਰੀਅਮ ਦੇਣ ਦੀ ਗੱਲ ਕਹੀ ਹੈ, ਇਸ ਦੇ ਨਾਲ ਹੀ ਡੀ. ਜੀ. ਪੀ. ਨੂੰ ਜਾਂਚ ਲਈ ਖੁੱਲ੍ਹੀ ਛੋਟ ਦਿੰਦਿਆਂ ਕਿਹਾ ਕਿ ਉਹ ਜਿਹੜੇ ਵੀ ਐਂਗਲ ਤੋਂ ਜਾਂਚ ਕਰਨਾ ਚਾਹੁੰਦੇ ਹਨ ਕਰ ਸਕਦੇ ਹਨ । ਇਥੇ ਹੀ ਬਸ ਨਹੀਂ ਡੀ. ਜੀ. ਪੀ. ਪ੍ਰਬੋਧ ਕੁਮਾਰ ਇੰਟਰਵਿਊ ਮਾਮਲੇ `ਚ ਏ. ਜੀ. ਟੀ. ਵੀ. ਦੇ ਐਂਗਲ ਤੋਂ ਵੀ ਜਾਂਚ ਕਰ ਸਕਦੇ ਹਨ ।