ਬਲਿਦਾਨ ਦਿਵਸ ਮੌਕੇ ਡੀ. ਸੀ. ਸੰਦੀਪ ਰਿਸ਼ੀ ਦੀ ਅਗਵਾਈ ‘ਚ ਮਹਾਤਮਾ ਗਾਂਧੀ ਅਤੇ ਆਜ਼ਾਦੀ ਘੁਲਾਟੀਆਂ ਦੀ ਯਾਦ ‘ਚ ਧਾਰਿਆ ਮੌਨ

ਬਲਿਦਾਨ ਦਿਵਸ ਮੌਕੇ ਡੀ.ਸੀ. ਸੰਦੀਪ ਰਿਸ਼ੀ ਦੀ ਅਗਵਾਈ ‘ਚ ਮਹਾਤਮਾ ਗਾਂਧੀ ਅਤੇ ਆਜ਼ਾਦੀ ਘੁਲਾਟੀਆਂ ਦੀ ਯਾਦ ‘ਚ ਧਾਰਿਆ ਮੌਨ
ਸੰਗਰੂਰ, 30 ਜਨਵਰੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਅੱਜ ਡੀਸੀ ਕੰਪਲੈਕਸ ਵਿਖੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ । ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਪ੍ਰਸ਼ਾਸਨ ਤੇ ਪੁਲਿਸ ਦੇ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 2 ਮਿੰਟ ਦਾ ਮੌਨ ਧਾਰਿਆ ਗਿਆ । ਇਸ ਮੌਕੇ ਪੰਜਾਬ ਪੁਲਸ ਦੇ ਜਵਾਨਾਂ ਦੀ ਇੱਕ ਟੁਕੜੀ ਵੱਲੋਂ ਆਪਣੇ ਹਥਿਆਰ ਝੁਕਾ ਕੇ ਸਲਾਮੀ ਦਿੱਤੀ ਗਈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਇਨਾਂ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਦਾ ਨਿੱਘ ਮਾਣ ਰਹੇ ਹਨ । ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੀ ਫ਼ਿਕਰ ਨਾ ਕਰਦਿਆਂ ਸਾਡੇ ਮਹਾਨ ਸੂਰਵੀਰਾਂ ਵੱਲੋਂ ਕੁਰਬਾਨੀਆਂ ਦਿੱਤੀਆਂ ਗਈ ਅਤੇ ਦੇਸ਼ ਨੂੰ ਆਜ਼ਾਦ ਕਰਵਾ ਕੇ ਸਾਨੂੰ ਆਜ਼ਾਦ ਫਿਜ਼ਾ ਪ੍ਰਦਾਨ ਕੀਤੀ । ਇਸ ਮੌਕੇ ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਡੀ. ਐਸ. ਪੀ. ਦਲਜੀਤ ਸਿੰਘ ਵਿਰਕ, ਡੀ.ਐਸ.ਪੀ. ਹਰਪ੍ਰੀਤ ਸਿੰਘ ਤੋਂ ਇਲਾਵਾ ਡੀਸੀ ਦਫ਼ਤਰ ਦੀਆਂ ਸ਼ਾਖਾਵਾਂ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।
