Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 9:43 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ 7.65 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਪਟਵਾਰ ਸਟੇਸ਼ਨ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ 7.65 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਪਟਵਾਰ ਸਟੇਸ਼ਨ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ 7.65 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਪਟਵਾਰ ਸਟੇਸ਼ਨ ਦਾ ਜਾਇਜ਼ਾ
-ਲੋਕਾਂ ਨੂੰ ਇੱਕ ਛੱਤ ਹੇਠ ਪ੍ਰਦਾਨ ਹੋਣਗੀਆਂ ਜਮੀਨ-ਜਾਇਦਾਦ ਨਾਲ ਸਬੰਧਤ ਸੇਵਾਵਾਂ : ਡਾ. ਪ੍ਰੀਤੀ ਯਾਦਵ
-ਨਵੇਂ ਪਟਵਾਰ ਸਟੇਸ਼ਨ ‘ਚ ਪਟਵਾਰੀਆਂ ਲਈ 69 ਤੇ ਕਾਨੂੰਗੋਆਂ ਲਈ ਬਣ ਰਹੇ ਨੇ 7 ਕੈਬਿਨ
ਪਟਿਆਲਾ, 4 ਫਰਵਰੀ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ-ਰਜਿਸਟਰਾਰ ਦਫ਼ਤਰ ਦੇ ਨਾਲ 7.65 ਕਰੋੜ ਰੁਪਏ ਦੀ ਲਾਗਤ ਨਵੇਂ ਉਸਾਰੇ ਜਾ ਰਹੇ ਦੋ-ਮੰਜ਼ਿਲੇ ਪਟਵਾਰ ਸਟੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਇਸ ਮੌਕੇ ਪੰਜਾਬ ਮੰਡੀ ਬੋਰਡ, ਜਿਸ ਵੱਲੋਂ ਇਸ ਕੰਪਲੈਕਸ ਦੀ ਉਸਾਰੀ ਕੀਤੀ ਜਾ ਰਹੀ ਹੈ ਦੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ ਤੇ ਹੋਰ ਅਧਿਕਾਰੀਆਂ ਪਾਸੋਂ ਪੂਰੇ ਕੰਪਲੈਕਸ ਦੀ ਜਾਣਕਾਰੀ ਹਾਸਲ ਕਰਦਿਆਂ ਹਦਾਇਤ ਕੀਤੀ ਕਿ ਇਸ ਇਮਾਰਤ ਨੂੰ 15 ਮਾਰਚ 2025 ਤੱਕ ਮੁਕੰਮਲ ਕੀਤਾ ਜਾਵੇ ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਜਮੀਨ-ਜਾਇਦਾਦਾਂ ਨਾਲ ਸਬੰਧਤ ਮਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਇੱਕ ਹੀ ਛੱਤ ਹੇਠ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਗਏ ਫੰਡਾਂ ਨਾਲ ਇਸ ਇਮਾਰਤ ਦੀ ਉਸਾਰੀ ਪੰਜਾਬ ਮੰਡੀ ਬੋਰਡ ਵੱਲੋਂ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਇਸ ਮੌਕੇ ਇਮਾਰਤ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਤੇ ਹਰੇਕ ਕੰਮ ਨਿਰਧਾਰਤ ਮਾਪਦੰਡਾਂ ‘ਤੇ ਪੂਰਾ ਖਰ੍ਹਾ ਉਤਰਨਾ ਚਾਹੀਦਾ ਹੈ ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਨਵੇਂ ਪਟਵਾਰ ਸਟੇਸ਼ਨ ਵਿਖੇ ਪਟਵਾਰੀਆਂ ਲਈ 69 ਅਤੇ ਕਾਨੂੰਗੋਆਂ ਲਈ 7 ਕੈਬਿਨ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਰੀ ਇਮਾਰਤ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ ਤੇ ਲੋਕਾਂ ਨੂੰ ਵੱਖ-ਵੱਖ ਪਟਵਾਰੀਆਂ ਦੇ ਦਫ਼ਤਰਾਂ ‘ਚ ਚੱਕਰ ਨਾ ਕੱਟਣੇ ਨਾ ਪੈਣ। ਇੱਥੇ ਪਖਾਨਿਆਂ ਤੇ ਪੀਣ ਵਾਲੇ ਪਾਣੀ ਦੀ ਸਹੂਲਤ ਸਮੇਤ ਦੂਸਰੀ ਮੰਜਿਲ ‘ਤੇ ਜਾਣ ਲਈ ਲਿਫ਼ਟ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ । ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਟਵਾਰ ਸਟੇਸ਼ਨ ਦੇ ਪਿਛਲੇ ਪਾਸੇ ਖਾਲੀ ਪਈ ਜਗ੍ਹਾ ਵਿੱਚ ਫੁੱਲ ਬੂਟੇ ਲਗਾਉਣ ਅਤੇ ਆਮ ਲੋਕਾਂ ਦੇ ਬੈਠਣ ਲਈ ਬੈਂਚ ਲਗਾਉਣ ਦੇ ਵੀ ਆਦੇਸ਼ ਦਿੱਤੇ। ਇਸ ਮੌਕੇ ਡੀ. ਐਸ. ਐਮ. ਸੁਖਮੰਦਰ ਸਿੰਘ, ਐਸ. ਡੀ. ਓ. ਪੰਕਜ ਕੁਮਾਰ, ਤਹਿਸੀਲ ਪਟਿਆਲਾ ਦੇ ਪ੍ਰਧਾਨ ਪਟਵਾਰੀ ਸੁਖਜਿੰਦਰ ਸਿੰਘ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top