Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:41 am

+91 90915 01313 , +91 90916 01313

punjabbanni@gmail.com
punjabbani@yahoo.com

ਮਜ਼ਬੂਤ ਲੋਕਤੰਤਰ ਲਈ ਵਿਦਿਆਰਥੀ ਜਾਗਰੂਕ ਵੋਟਰ ਜਰੂਰ ਬਣਨ : ਡਾ. ਪ੍ਰੀਤੀ ਯਾਦਵ

ਮਜ਼ਬੂਤ ਲੋਕਤੰਤਰ ਲਈ ਵਿਦਿਆਰਥੀ ਜਾਗਰੂਕ ਵੋਟਰ ਜਰੂਰ ਬਣਨ : ਡਾ. ਪ੍ਰੀਤੀ ਯਾਦਵ

ਮਜ਼ਬੂਤ ਲੋਕਤੰਤਰ ਲਈ ਵਿਦਿਆਰਥੀ ਜਾਗਰੂਕ ਵੋਟਰ ਜਰੂਰ ਬਣਨ : ਡਾ. ਪ੍ਰੀਤੀ ਯਾਦਵ
-ਡਿਪਟੀ ਕਮਿਸ਼ਨਰ ਵੱਲੋਂ ਅੰਤਰ ਕਾਲਜ ਤੇ ਸਕੂਲ ਡੀਬੇਟ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ
ਪਟਿਆਲਾ, 4 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰਾਜਨੀਤੀ ਵਿਭਾਗ ਵੱਲੋਂ ਸਵੀਪ ਪਟਿਆਲਾ ਦੇ ਸਹਿਯੋਗ ਨਾਲ ਕਰਵਾਏ ਗਏ ਅੰਤਰ ਕਾਲਜ ਤੇ ਅੰਤਰ ਸਕੂਲ ਡੀਬੇਟ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਸਾਡੇ ਦੇਸ਼ ਵਿੱਚ ਲੋਕਤੰਤਰ ਦਾ ਅਹਿਮ ਅੰਗ ਹਨ ਇਸ ਲਈ ਹਰੇਕ ਵਿਦਿਆਰਥੀ ਨੂੰ ਮਜ਼ਬੂਤ ਲੋਕਤੰਤਰ ਲਈ ਇੱਕ ਚੰਗਾ ਨਾਗਰਿਕ ਹੋਣ ਦੇ ਨਾਲ-ਨਾਲ ਇੱਕ ਜਾਗਰੂਕ ਵੋਟਰ ਵੀ ਹੋਣਾ ਚਾਹੀਦਾ ਹੈ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਵੋਟਾਂ ਦੀ ਮਹੱਤਤਾ ਬਾਰੇ ਅਤੇ ਵੋਟ ਦੇ ਅਧਿਕਾਰੀ ਦੀ ਵਰਤੋਂ ਜਿੰਮੇਵਾਰੀ ਤੇ ਇਮਾਨਦਾਰੀ ਨਾਲ ਕਰਨ ਲਈ ਅਜਿਹੇ ਡੀਬੇਟ ਮੁਕਾਬਲੇ ਅਹਿਮ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਆਮ ਨਾਗਰਿਕਾਂ ਵਿੱਚ ਵੋਟਾਂ ਪਾਉਣ ਪ੍ਰਤੀ ਪੈਦਾ ਹੋ ਰਹੀ ਉਦਾਸੀਨਤਾ ਤੇ ਇਸ ਦੇ ਕਾਰਨਾਂ ਅਤੇ ਇਸ ਨੂੰ ਦੂਰ ਕਰਨ ਲਈ ਕਰਵਾਏ ਗਏ ਇਸ ਡੀਬੇਟ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਸੀ, ਜੋ ਕਿ ਸ਼ਲਾਘਯੋਗ ਹੈ । ਡਿਪਟੀ ਕਮਿਸ਼ਨਰ ਨੇ ਕਾਲਜ ਵਰਗ ‘ਚ ਪਹਿਲੇ ਸਥਾਨ ‘ਤੇ ਰਹੇ ਸਰਕਾਰੀ ਮਹਿੰਦਰਾ ਕਾਲਜ ਦੇ ਅਲੀ ਹਸਨ ਨਕਵੀ ਅਤੇ ਡੋਰੀਅਸ, ਦੂਜੇ ਸਥਾਨ ‘ਤੇ ਰਹੇ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਥਮ ਕੁਮਾਰ ਤੇ ਅਵਪ੍ਰੀਤ ਕੌਰ ਸਮੇਤ ਸਕੂਲ ਵਰਗ ‘ਚ ਪਹਿਲੇ ਸਥਾਨ ‘ਤੇ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਦੇ ਸ਼ੋਭਾ ਸ਼ਰਮਾ ਤੇ ਡੌਲੀ ਸ਼ਰਮਾ, ਦੂਜੇ ਸਥਾਨ ‘ਤੇ ਰਹੇ ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸ ਤੇ ਸੀਮਾ ਦਾ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ । ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਪ੍ਰੋ. ਐਸ.ਐਸ. ਰੇਖੀ, ਮੋਹਿਤ ਕੌਸ਼ਲ ਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top