Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 8:49 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਨੇ 58ਵਾਂ ਸਥਾਪਨਾ ਦਿਵਸ ਮਨਾਇਆ

ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਨੇ 58ਵਾਂ ਸਥਾਪਨਾ ਦਿਵਸ ਮਨਾਇਆ

ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਨੇ 58ਵਾਂ ਸਥਾਪਨਾ ਦਿਵਸ ਮਨਾਇਆ
ਪਟਿਆਲਾ, 4 ਫਰਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਨਸਪਤੀ ਵਿਗਿਆਨ ਵਿਭਾਗ ਵੱਲੋਂ 58ਵਾਂ ਸਥਾਪਨਾ ਦਿਵਸ ਮਨਾਇਆ ਗਿਆ । ਇਸ ਵਿਸ਼ੇਸ਼ ਮੌਕੇ ‘ਤੇ ਯੂਨੀਵਰਸਿਟੀ ਸਟੇਡੀਅਮ ਵਿੱਚ ਟਰੈਕ ਅਤੇ ਫੀਲਡ ਸਮਾਗਮਾਂ ਅਤੇ ਟੀਮ ਖੇਡਾਂ ਨਾਲ਼ ਸਬੰਧਤ ਗਤੀਵਿਧੀਆਂ ਕਰਵਾਈਆਂ ਗਈਆਂ । ਵਿਭਾਗ ਦੀ ਫ਼ੈਕਲਟੀ, ਪ੍ਰਸ਼ਾਸਨਿਕ ਸਟਾਫ਼, ਖੋਜਾਰਥੀਆਂ ਤੋਂ ਇਲਾਵਾ ਅੰਡਰਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪ੍ਰੋਗਰਾਮ ਦੇ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ, ਖੋ ਖੋ, ਵਾਲੀਬਾਲ, ਰੱਸਾਕਸ਼ੀ ਅਤੇ ਕ੍ਰਿਕਟ ਮੈਚ ਵਿੱਚ ਹਿੱਸਾ ਲਿਆ । ਵਿਭਾਗ ਮੁਖੀ ਪ੍ਰੋ. ਮਨੀਸ਼ ਕਪੂਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਿੱਚ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ ਸੀ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਕ ਵੰਨਗੀਆਂ ਵਿੱਚ ਸ਼ਿਰਕਤ ਕੀਤੀ । ਉਨ੍ਹਾਂ ਦੱਸਿਆ ਕਿ ਐੱਮ. ਐੱਸ. ਸੀ. ਬੌਟਨੀ ਦੇ ਪਹਿਲੇ ਬੈਚ (1967-69) ਦੇ ਵਿਦਿਆਰਥੀ ਪ੍ਰੋ. ਐੱਮ. ਕੇ. ਸਿੱਧੂ, ਵਿਭਾਗ ਦੇ ਸੇਵਾਮੁਕਤ ਫ਼ੈਕਲਟੀ ਮੈਂਬਰ ਪ੍ਰੋ ਆਰ. ਸੀ. ਗੁਪਤਾ, ਪ੍ਰੋ. ਐੱਨ. ਐੱਸ. ਆਰਤੀ, ਪ੍ਰੋ. ਐੱਮ. ਆਈ. ਐੱਸ. ਸੱਗੂ, ਪ੍ਰੋ. ਜੇ. ਆਈ. ਐੱਸ. ਖੱਟਰ ਅਤੇ ਪ੍ਰੋਫੈਸਰ ਡੀ. ਪੀ. ਸਿੰਘ ਨੇ ਵੀ ਸਰਗਰਮੀ ਨਾਲ਼ ਹਿੱਸਾ ਲਿਆ । ਸਾਬਕਾ ਵਿਦਿਆਰਥੀਆਂ ਅਤੇ ਸਾਬਕਾ ਫ਼ੈਕਲਟੀ ਮੈਂਬਰਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ । ਪ੍ਰੋ. ਕਪੂਰ ਨੇ ਇਸ ਮੌਕੇ ‘ਤੇ ਸਾਰੇ ਖੇਡ ਸਮਾਗਮਾਂ ਦੇ ਕੁਸ਼ਲ ਆਯੋਜਨ ਵਿੱਚ ਮਦਦ ਕਰਨ ਹਿਤ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ । ਦੋ ਵਿਦਿਆਰਥਣਾਂ ਗੁਰਲੀਨ ਕੌਰ ਅਤੇ ਇੰਦਰਵੀਰ ਕੌਰ ਨੇ ਇਸ ਮੌਕੇ ਲਈ ਕੇਕ ਤਿਆਰ ਕੀਤੇ ।

Advertisement
Advertisement
Advertisement
Advertisement
Scroll to Top