'ਸੀ. ਐਮ. ਦੀ ਯੋਗਸ਼ਾਲਾ' ਸਦਕਾ ਯੋਗ ਵੱਲ ਵੱਧ ਰਿਹਾ ਹੈ ਸੰਗਰੂਰ ਵਾਸੀਆਂ ਦਾ ਰੁਝਾਨ

ਦੁਆਰਾ: Punjab Bani ਪ੍ਰਕਾਸ਼ਿਤ :Tuesday, 04 February, 2025, 05:14 PM

‘ਸੀ. ਐਮ. ਦੀ ਯੋਗਸ਼ਾਲਾ’ ਸਦਕਾ ਯੋਗ ਵੱਲ ਵੱਧ ਰਿਹਾ ਹੈ ਸੰਗਰੂਰ ਵਾਸੀਆਂ ਦਾ ਰੁਝਾਨ
ਸਵੇਰ ਤੋਂ ਸ਼ਾਮ ਦੇ ਵੱਖ-ਵੱਖ ਸੈਸ਼ਨਾਂ ਦੌਰਾਨ ਵੱਡੀ ਗਿਣਤੀ ਲੋਕ ਮੁਫ਼ਤ ਸਿੱਖ ਰਹੇ ਹਨ ਯੋਗ ਆਸਨ
ਸੰਗਰੂਰ, 4 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੀ. ਐਮ. ਦੀ ਯੋਗਸ਼ਾਲਾ’ ਪ੍ਰਤੀ ਸੰਗਰੂਰ ਵਾਸੀਆਂ ਵੱਲੋਂ ਹਾਂ-ਪੱਖੀ ਹੁੰਗਾਰਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਬਹੁ ਗਿਣਤੀ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ ਯੋਗ ਸਿਖਲਾਈ ਦੇ ਕੈਂਪ ਰੋਜ਼ਾਨਾ ਦੇ ਆਧਾਰ ਉਤੇ ਲੱਗ ਰਹੇ ਹਨ ਜਿਸ ਵਿੱਚ ਔਸਤਨ 5 ਤੋਂ 7 ਹਜ਼ਾਰ ਲੋਕ ਲਾਭ ਉਠਾ ਰਹੇ ਹਨ । ਸੰਗਰੂਰ ਵਿਖੇ ਇਸ ਪ੍ਰੋਜੈਕਟ ਦੇ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸੁਵਿਧਾ ਮੁਤਾਬਕ ਯੋਗ ਕੈਂਪ ਰਿਹਾਇਸ਼ੀ ਖੇਤਰਾਂ ਨਜ਼ਦੀਕ ਸਥਿਤ ਸਾਂਝੀਆਂ ਥਾਵਾਂ ਉੱਤੇ ਲਗਾਏ ਜਾ ਰਹੇ ਅਤੇ ਵੱਡੀ ਗਿਣਤੀ ਵਿੱਚ ਵੱਖ-ਵੱਖ ਉਮਰ ਵਰਗ ਦੇ ਲੋਕ ਇਹਨਾਂ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰ ਰਹੇ ਹਨ । ਨਿਰਮਲ ਸਿੰਘ ਨੇ ਦੱਸਿਆ ਕਿ ਸੂਖਸ਼ਮ ਵਿਯਾਮ, ਸਥੂਲ ਵਿਯਾਮ, ਆਸਣ, ਧਿਆਨ, ਪ੍ਰਾਣਾਯਾਮ ਆਦਿ ਨਾਲ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ-ਲੋਅ ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ । ਉਨ੍ਹਾਂ ਨੇ ਦੱਸਿਆ ਕਿ ਇਹ ਯੋਗਸ਼ਾਲਾ ਸੰਗਰੂਰ ਦੇ ਨਾਲ ਨਾਲ ਸੁਨਾਮ, ਲਹਿਰਾ, ਦਿੜ੍ਹਬਾ, ਮੂਨਕ, ਖਨੌਰੀ , ਭਵਾਨੀਗੜ੍ਹ ਅਤੇ ਧੂਰੀ ਵਿੱਚ ਵੀ ਚੱਲ ਰਹੀ ਹੈ । ਉਨ੍ਹਾਂ ਕਿਹਾ ਕਿ ਯੋਗ ਦਾ ਭਰਪੂਰ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala .punjab.gov.in ਉਤੇ ਲਾਗ ਇਨ ਕੀਤਾ ਜਾ ਸਕਦਾ ਹੈ ।