Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:55 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰ

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰ

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰ
ਇੰਸਪੈਕਟਰ ਅਤੇ ਕੰਡਕਟਰ ਨੂੰ ਨਸ਼ੇ ਦੀ ਤਸਕਰੀ ਕਰਨ ਤੇ ਪੁਲਿਸ ਵੱਲੋਂ ਕੀਤਾ ਗਿਆ ਸੀ ਗ੍ਰਿਫਤਾਰ
ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ‘ਤੇ ਬਖਸ਼ਿਆ ਨਹੀਂ ਜਾਵੇਗਾ
ਚੰਡੀਗੜ੍ਹ, 4 ਫਰਵਰੀ : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ ਵਿੱਚ ਇਕ ਇੰਸਪੈਕਟਰ ਅਤੇ ਇੱਕ ਕੰਡਕਟਰ ਲਿਪਤ ਪਾਏ ਗਏ ਹਨ । ਇਨ੍ਹਾਂ ਦੋਨਾਂ ਨੂੰ ਜਲੰਧਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਸਪੈਸ਼ਲ ਸੈੱਲ, ਕਮਿਸ਼ਨਰੇਟ, ਜਲੰਧਰ ਵੱਲੋਂ ਕੇਸ ਦਰਜ ਕੀਤਾ ਗਿਆ ਹੈ । ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪੰਜਾਬ ਰੋਡਵੇਜ਼ ਜਲੰਧਰ-2 ਦੇ ਇੰਸਪੈਕਟਰ ਕੀਰਤ ਸਿੰਘ ਅਤੇ ਕੰਡਕਟਰ ਦੀਪਕ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ । ਉਨ੍ਹਾਂ ਦੱਸਿਆ ਕਿ ਇਹਨਾਂ ਦੋਨਾਂ ਮੁਲਾਜਮਾਂ ਦੇ ਮੁਅੱਤਲੀ ਸਬੰਧੀ ਵਿਭਾਗ ਵੱਲੋਂ ਦਫ਼ਤਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ । ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹਨਾਂ ਦੋਨੋ ਮੁਲਾਜਮਾਂ ਨਾਲ ਤੀਜਾ ਵਿਅਕਤੀ ਅਜੀਤ ਸਿੰਘ ਰਾਜੂ, ਜੋ ਨਸ਼ਾ ਤਸਕਰੀ ਵਿੱਚ ਫੜਿਆ ਗਿਆ ਹੈ, ਉਸ ਦਾ ਟਰਾਸਪੋਰਟ ਵਿਭਾਗ ਨਾਲ ਕੋਈ ਸਬੰਧ ਨਹੀ ਹੈ । ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਇਸ ਵਚਨਬੱਧਤਾ ਤਹਿਤ ਜੇਕਰ ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖਤ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top