Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਲਈ ਮੈਡੀਕਲ ਕੈਂਪਾਂ ਦੀ ਕਰਵਾਈ ਸ਼ੁਰੂਆਤ

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਲਈ ਮੈਡੀਕਲ ਕੈਂਪਾਂ ਦੀ ਕਰਵਾਈ ਸ਼ੁਰੂਆਤ

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ‘ਚ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਲਈ ਮੈਡੀਕਲ ਕੈਂਪਾਂ ਦੀ ਕਰਵਾਈ ਸ਼ੁਰੂਆਤ
-ਆਈ.ਐਮ.ਏ. ਦੇ ਸਹਿਯੋਗ ਨਾਲ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮਿਲਣਗੀਆਂ ਮੁਫ਼ਤ ਸਿਹਤ ਸੇਵਾਵਾਂ
-ਹਰਪਾਲਪੁਰ-ਘਨੌਰ, ਸ਼ੁਤਰਾਣਾ, ਬਾਦਸ਼ਾਹਪੁਰ-ਘੱਗਾ ਤੇ ਦੁਧਨਸਾਧਾਂ ਲਈ 4 ਮੋਬਾਇਲ ਮੈਡੀਕਲ ਟੀਮਾਂ ਰਵਾਨਾ
ਪਟਿਆਲਾ, 13 ਜੁਲਾਈ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਲਈ ਮੁੱਢਲੇ ਮੈਡੀਕਲ ਕੈਂਪਾਂ ਰਾਹੀਂ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਮੈਡੀਕਲ ਸਲਾਹ, ਦਵਾਈਆਂ ਤੇ ਐਮਰਜੈਂਸੀ ਦੀ ਹਾਲਤ ‘ਚ ਟੈਸਟ ਤੇ ਐਂਬੂਲੈਂਸ ਦੀ ਸੇਵਾ ਮੁਫ਼ਤ ਪ੍ਰਦਾਨ ਕਰਨ ਦੀ ਸ਼ੁਰੂਆਤ ਕਰਵਾਈ।
ਡਾ. ਬਲਬੀਰ ਸਿੰਘ ਨੇ ਹਰਪਾਲਪੁਰ-ਘਨੌਰ, ਸ਼ੁਤਰਾਣਾ, ਬਾਦਸ਼ਾਹਪੁਰ-ਘੱਗਾ ਤੇ ਇੱਕ ਦੁਧਨਸਾਧਾਂ ਲਈ 4 ਮੋਬਾਇਲ ਮੈਡੀਕਲ ਟੀਮਾਂ ਰਵਾਨਾ ਕਰਨ ਸਮੇਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵੱਲੋਂ ਆਈ.ਐਮ.ਏ. ਪਟਿਆਲਾ, ਪੰਜਾਬ ਸਮੇਤ ਦਿਲ ਦੇ ਰੋਗਾਂ ਦੇ ਮਾਹਰ ਡਾ. ਸੁਧੀਰ ਵਰਮਾ ਤੇ ਮੈਡੀਕਲ ਰਿਪਰਜੈਂਟੇਟਿਵ ਐਸੋਸੀੲਸ਼ਨ ਦੇ ਸਹਿਯੋਗ ਨਾਲ ਸ਼ੁਰੂ ਹੋਏ ਇਹ ਮੈਡੀਕਲ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੀਆਂ ਸੇਵਾਵਾਂ ਮੁਫਤ ਪ੍ਰਦਾਨ ਕਰਨਗੇ। ਜਦੋਂਕਿ ਘਨੌਰ ਇਲਾਕੇ ਵਿੱਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਮੈਡੀਕਲ ਟੀਮ ਆਪਣੀ ਸੇਵਾ ਪ੍ਰਦਾਨ ਕਰੇਗੀ।
ਸਿਹਤ ਮੰਤਰੀ ਨੇ ਪਾਣੀ ਨਾਲ ਪ੍ਰਭਾਵਿਤ ਕਲੋਨੀਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੈਡੀਕਲ ਕੈਂਪਾਂ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਆਈ.ਐਮ.ਏ. ਦੇ ਸਹਿਯੋਗ ਨਾਲ ਪੁੱਡਾ ਦਫ਼ਤਰ ਫੇਜ-2, ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਗੇਟ ਨੰਬਰ-1 ਫੇਜ-1, ਨਵਾ ਬੱਸ ਅੱਡਾ, ਗੁਰਦੁਆਰਾ ਅੰਗੀਠਾ ਸਾਹਿਬ ਬਾਬਾ ਦੀਪ ਸਿੰਘ ਨਗਰ, ਪਲਾਟ ਨੰਬਰ-ਸੀ-109, ਫੋਕਲ ਪੁਆਇੰਟ, ਨਵੀਂ ਸਬਜੀ ਮੰਡੀ ਸਨੌਰ ਰੋਡ ਅਤੇ ਅਰਾਈ ਮਾਜਰਾ ਦੇ ਆਮ ਆਦਮੀ ਕਲੀਨਿਕ ਵਿਖੇ ਇਹ ਮੈਡੀਕਲ ਕੈਂਪ ਸ਼ੁਰੂ ਕੀਤੇ ਗਏ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠਲੀ ਟੀਮ ਲੋਕਾਂ ਨੂੰ ਪੀਣ ਵਾਲੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕਰਕੇ ਓ.ਆਰ.ਐਸ. ਦੇ ਪੈਕੇਟ ਤੇ ਕਲੋਰੀਨ ਦੀਆਂ ਗੋਲੀਆਂ ਵੰਡ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਹੋਣ ਦੇ ਤਿੰਨ ਦਿਨ ਤੱਕ ਇਸ ਪਾਣੀ ਦੀ ਵਰਤੋਂ ਪੀਣ ਲਈ ਨਾ ਕਰਕੇ ਨਹਾਉਣ ਜਾਂ ਕੱਪੜੇ ਤੇ ਭਾਂਡੇ ਆਦਿ ਧੋਣ ਲਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੀਣ ਲਈ ਕੇਵਲ ਟੈਂਕਰ ਦਾ ਕਲੋਰੀਨ ਯੁਕਤ ਪਾਣੀ ਹੀ ਵਰਤਿਆ ਜਾਵੇ ਜਾਂ 20 ਲਿਟਰ ਪਾਣੀ ਵਿੱਚ 1 ਗੋਲੀ ਕਲੋਰੀਨ ਦੀ ਪਾ ਕੇ ਸਾਫ਼ ਪਾਣੀ ਹੀ ਪੀਤਾ ਜਾਵੇ।
ਇਸ ਮੌਕੇ ਆਈ.ਐਮ.ਏ. ਦੇ ਪ੍ਰਧਾਨ ਡਾ. ਭਗਵੰਤ ਸਿੰਘ, ਡਾ. ਸੁਧੀਰ ਵਰਮਾ, ਆਈ.ਐਮ.ਏ. ਪਟਿਆਲਾ ਦੇ ਪ੍ਰਧਾਨ ਡਾ. ਚੰਦਰ ਮੋਹਿਨੀ, ਸਕੱਤਰ ਡਾ. ਨਿਧੀ ਬਾਂਸਲ, ਖ਼ਜ਼ਾਨਚੀ ਡਾ. ਅਨੂ ਗਰਗ, ਡਾ. ਜਤਿੰਦਰ ਕਾਂਸਲ, ਡਾ. ਵਿਸ਼ਾਲ ਚੋਪੜਾ, ਡਾ. ਸੰਦੀਪ ਚੋਪੜਾ, ਡਾ. ਜੇਪੀਐਸ ਹੰਸ, ਡਾ. ਐਸ.ਐਸ. ਬੋਪਾਰਾਏ, ਡਾ. ਮਿਨਾਕਸ਼ੀ ਸਿੰਗਲਾ, ਡਾ ਵਿਵੇਕ ਸਿੰਗਲਾ, ਡਾ. ਬਲਬੀਰ ਖਾਨ, ਡਾ. ਜੇ.ਪੀ.ਐਸ. ਸੋਢੀ, ਸਿਹਤ ਵਿਭਾਗ ਤੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸਿੰਘ ਸੈਣੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top