Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:09 am

+91 90915 01313 , +91 90916 01313

punjabbanni@gmail.com
punjabbani@yahoo.com

ਭਰਤੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਇਕਜੁਟਤਾ ਦਾ ਸਵਾਗਤ, ਆਸ ਹੈ ਕਿ ਜਲਦੀ ਹੀ ਵਰਕਰਾਂ ਦੀਆਂ ਭਾਵਨਾਵਾਂ ਅਤੇ ਹੁਕਮਨਾਮੇ ਅਨੁਸਾਰ ਭਰਤੀ ਦੀ ਹੋਵੇਗੀ ਸ਼ੁਰੂਆਤ : ਰੱਖੜਾ

ਭਰਤੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਇਕਜੁਟਤਾ ਦਾ ਸਵਾਗਤ, ਆਸ ਹੈ ਕਿ ਜਲਦੀ ਹੀ ਵਰਕਰਾਂ ਦੀਆਂ ਭਾਵਨਾਵਾਂ ਅਤੇ ਹੁਕਮਨਾਮੇ ਅਨੁਸਾਰ ਭਰਤੀ ਦੀ ਹੋਵੇਗੀ ਸ਼ੁਰੂਆਤ : ਰੱਖੜਾ

ਭਰਤੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਇਕਜੁਟਤਾ ਦਾ ਸਵਾਗਤ, ਆਸ ਹੈ ਕਿ ਜਲਦੀ ਹੀ ਵਰਕਰਾਂ ਦੀਆਂ ਭਾਵਨਾਵਾਂ ਅਤੇ ਹੁਕਮਨਾਮੇ ਅਨੁਸਾਰ ਭਰਤੀ ਦੀ ਹੋਵੇਗੀ ਸ਼ੁਰੂਆਤ : ਰੱਖੜਾ
– ਕਮੇਟੀ ਨੂੰ ਨਿੱਜੀ ਤੌਰ ‘ਤੇ ਸਹਿਯੋਗ ਦੇਣ ਦੀ ਵਧਨਬੱਧਤਾ ਦੁਹਾਰਾਈ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਦੇ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਨਿਗਰਾਨ ਕਮੇਟੀ ਦੀ ਪਲੇਠੀ ਮੀਟਿੰਗ ਦਾ ਜਿੱਥੇ ਸਵਾਗਤ ਕੀਤਾ ਹੈ, ਉਥੇ ਹੀ ਸਮੂਹ ਮੈਂਬਰਾਂ ਦੀ ਇਕਜੁੱਟਤਾ ਨੂੰ ਪੰਥ ਅਤੇ ਕੌਮ ਦੀ ਨੁਮਾਇੰਦਾ ਜਮਾਤ ਲਈ ਆਉਣ ਵਾਲੇ ਸਮੇਂ ਵਿੱਚ ਤਕੜੇ ਹੋਣ ਦੀ ਆਸ ਕਰਾਰ ਦਿੱਤਾ ਹੈ । ਸੁਰਜੀਤ ਰੱਖੜਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ, ਭਰਤੀ ਲਈ ਬਣੀ ਨਿਗਰਾਨ ਕਮੇਟੀ ਦੇ ਸਮੂਹ ਮੈਂਬਰਾਂ ਨੇ ਆਪਣੀ ਪਲੇਠੀ ਮੀਟਿੰਗ ਵਿਚ ਅਕਾਲੀ ਵਰਕਰਾਂ ਨੂੰ ਉਮੀਦ ਦਿੱਤੀ ਹੈ । ਸਮੂਹ ਵਰਕਰ ਇਸ ਸੱਤ ਮੈਂਬਰੀ ਨਿਗਰਾਨ ਕਮੇਟੀ ਤੋਂ ਵੱਡੀ ਆਸ ਕਰਦੇ ਹਨ ਕਿ ਆਉਣ ਵਾਲੇ ਸਮੇਂ ਵਿਚ ਜਦੋਂ ਨਵੇਂ ਸਿਰੇ ਤੋ ਭਰਤੀ ਦੀ ਆਰੰਭਤਾ ਹੋਵੇਗੀ ਤਾਂ ਉਸ ਦੀ ਅਰੰਭਤਾ ਦੇ ਦਿਨ ਤੋ ਪਾਰਟੀ ਨੂੰ ਚੜਦੀ ਕਲਾ ਵੱਲ ਲਿਜਾਣ ਦਾ ਪਹਿਲਾ ਕਦਮ ਉਠੇਗਾ । ਸੁਰਜੀਤ ਰੱਖੜਾ ਨੇ ਨਿਗਰਾਨ ਕਮੇਟੀ ਨੂੰ ਨਿੱਜੀ ਤੌਰ ਤੇ ਹਰ ਸਹਿਯੋਗ ਦੇਣ ਦੀ ਵਚਨਬੱਧਤਾ ਦੁਹਰਾਈ ਹੈ । ਉਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੌਮ ਦੀ ਨੁਮਾਇੰਦਾ ਜਮਾਤ ਹੈ, ਇਸ ਨੂੰ ਤਕੜਾ ਰੱਖਣ ਲਈ ਉਹ ਕਦੇ ਪਿੱਛੇ ਨਹੀਂ ਹਟਣਗੇ ।

Advertisement
Advertisement
Advertisement
Advertisement
Scroll to Top