Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 10:33 am

+91 90915 01313 , +91 90916 01313

punjabbanni@gmail.com
punjabbani@yahoo.com

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ
-ਨੁੱਕੜ ਨਾਟਕਾਂ ਰਾਹੀਂ ਪਿੰਡ ਪੱਧਰ ’ਤੇ ਚਲਾਈ ਜਾ ਰਹੀ ਹੈ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ : ਡਾ. ਦਿਲਵਰ ਸਿੰਘ
ਪਟਿਆਲਾ, 3 ਫਰਵਰੀ : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਮੁੜ ਰੰਗਲਾ ਪੰਜਾਬ ਸਿਰਜਣ ਲਈ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਪਿੰਡਾਂ ਵਿੱਚ ਕੰਮ ਕਰ ਰਹੇ ਸਰਗਰਮ ਯੁਵਕ ਸੇਵਾਵਾਂ ਕਲੱਬਾਂ, ਪਿੰਡ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਨੁੱਕੜ ਨਾਟਕਾਂ ਦਾ ਆਯੋਜਨ ਕਰਕੇ ਕੀਤਾ ਜਾ ਰਿਹਾ ਹੈ । ਇਸ ਲੜੀ ਤਹਿਤ ਅੱਜ ਪਿੰਡ ਬਲਬੇੜਾ ਦੇ ਸਕੂਲ ਆਫ਼ ਐਮੀਨੈਂਸ ਵਿਖੇ ਰੈੱਡ ਆਰਟਸ ਪੰਜਾਬ ਦੇ ਨਾਟਕਕਾਰਾਂ ਵੱਲੋਂ ‘ਆਖਿਰ ਕਦੋਂ ਤੱਕ’ ਨਾਟਕ ਦਾ ਸਫਲਤਾ ਪੂਰਵਕ ਮੰਚਨ ਕੀਤਾ ਗਿਆ, ਜਿਸ ਵਿੱਚ ਉਹਨਾਂ ਨੇ ਨੌਜਵਾਨ ਬੱਚਿਆਂ ਨੂੰ ਆਪਣੇ ਪਿੰਡਾਂ, ਸ਼ਹਿਰਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਆਪਣੀ ਪੜ੍ਹਾਈ ਦੌਰਾਨ ਮਾੜੀ ਸੰਗਤ ਅਤੇ ਨਸ਼ੇ ਦੇ ਵਪਾਰੀਆਂ ਤੋਂ ਦੂਰ ਰਹਿਣ ਹਿੱਤ ਜਾਗਰੂਕ ਕੀਤਾ । ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਨਾਟਕ ਮੰਚਨ ਨਾਲ ਵਿਦਿਆਰਥੀਆਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਦੱਸਿਆ ਕਿ ਨਾਟਕ ਦਾ ਮੰਚਨ ਐਨਾ ਸਫਲ ਰਿਹਾ ਕਿ ਸਾਰੇ ਦਰਸ਼ਕ ਭਾਵੁਕ ਵੀ ਹੋਏ ਅਤੇ ਉਹਨਾਂ ਨੇ ਨਸ਼ੇ ਨਾ ਕਰਨ ਦਾ ਪ੍ਰਣ ਵੀ ਲਿਆ । ਉਹਨਾਂ ਨੇ ਦੱਸਿਆ ਕਿ ਨਾਟਕ ਲੜੀ ਤਹਿਤ ਪਿੰਡ ਡਕਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀ ਨਾਟਕ ਦਾ ਮੰਚਨ ਕੀਤਾ ਜਾਣਾ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ, ਸਰਕਾਰੀ ਹਾਈ ਸਕੂਲ ਲਲੋਛੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਅਤੇ ਸਕੂਲ ਆਫ਼ ਐਮੀਨੈਂਸ ਭਾਦਸੋਂ ਵਿਖੇ ਵੀ ਇਹਨਾਂ ਨਾਟਕਾਂ ਦਾ ਮੰਚਨ ਕਰਕੇ ਨੌਜਵਾਨਾ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਜਾਗਰੂਕ ਕੀਤਾ ਜਾਣਾ ਹੈ ਅਤੇ ਰੰਗਲਾ ਪੰਜਾਬ ਸਿਰਜਣ ਵਿੱਚ ਉਹਨਾਂ ਦੀ ਭਰਵੀਂ ਸ਼ਮੂਲੀਅਤ ਕਰਵਾਈ ਜਾਣੀ ਹੈ । ਇਸ ਮੌਕੇ ਜਿੱਥੇ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ, ਸਟਾਫ਼ ਮੈਂਬਰ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਉੱਥੇ ਨਾਲ ਹੀ ਯੂਥ ਕਲੱਬਾਂ ਦੇ ਅਹੁਦੇਦਾਰ ਸਾਹਿਬਾਨ ਅਤੇ ਪਿੰਡ ਪੰਚਾਇਤਾਂ ਦੇ ਮੈਂਬਰ ਸਾਹਿਬਾਨ ਅਤੇ ਸਰਪੰਚ ਸਾਹਿਬਾਨ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ।

Advertisement
Advertisement
Advertisement
Advertisement
Scroll to Top