Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:59 pm

+91 90915 01313 , +91 90916 01313

punjabbanni@gmail.com
punjabbani@yahoo.com

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਾ. ਬਲਜੀਤ ਕੌਰ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਾ. ਬਲਜੀਤ ਕੌਰ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ
ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ । ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ । ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬਜੁਰਗਾਂ ਦੀ ਸਿਹਤ ਸਰਵੇਖਣ ਸਬੰਧੀ ਸੂਬੇ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top