Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਸਾਲ 2022 ਤੋਂ ਹੁਣ ਤੱਕ 5,574 ਪ੍ਰਾਪਤ ਨਿਵੇਸ਼ ਪ੍ਰਸਤਾਵਾਂ ਨਾਲ 88,014 ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ : ਸੌਂਦ

ਸਾਲ 2022 ਤੋਂ ਹੁਣ ਤੱਕ 5,574 ਪ੍ਰਾਪਤ ਨਿਵੇਸ਼ ਪ੍ਰਸਤਾਵਾਂ ਨਾਲ 88,014 ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ : ਸੌਂਦ

ਸਾਲ 2022 ਤੋਂ ਹੁਣ ਤੱਕ 5,574 ਪ੍ਰਾਪਤ ਨਿਵੇਸ਼ ਪ੍ਰਸਤਾਵਾਂ ਨਾਲ 88,014 ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ : ਸੌਂਦ
ਚੰਡੀਗੜ੍ਹ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਲ 2022 ਤੋਂ ਹੁਣ ਤੱਕ 5,574 ਪ੍ਰਾਪਤ ਨਿਵੇਸ਼ ਪ੍ਰਸਤਾਵਾਂ ਨਾਲ 88,014 ਕਰੋੜ ਰੁਪਏ ਦਾ ਨਿਵੇਸ ਹੋਵੇਗਾ । ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ । ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,574 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ 88,014 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ । ਇਸ ਸਦਕਾ ਤਕਰੀਬਨ 4,01,217 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ । ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਉਦਯੋਗਿਕ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ ।

ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹੋਏ ਕੁਝ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਟਾਟਾ ਸਟੀਲ ਲਿਮਟਿਡ ਨੇ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਟਿਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਟਿਡ (1400 ਕਰੋੜ ਰੁਪਏ), ਰੁਚਿਰਾ ਪੇਪਰਜ਼ ਲਿਮਟਿਡ (1137 ਕਰੋੜ ਰੁਪਏ), ਟੋਪਨ ਸਪੈਸ਼ਲਿਟੀ ਫਿਲਮਜ਼ ਲਿਮਟਿਡ (787 ਕਰੋੜ ਰੁਪਏ), ਨੇਸਲੇ ਇੰਡੀਆ ਲਿਮਟਿਡ (583 ਕਰੋੜ ਰੁਪਏ), ਹੈਪੀ ਫੋਰਜਿੰਗਜ਼ ਲਿਮਟਿਡ (438 ਕਰੋੜ ਰੁਪਏ), ਫਰੂਡੇਨਬਰਗ ਗਰੁੱਪ (339 ਕਰੋੜ ਰੁਪਏ), ਓਏਕੇਮੇਟਕੋਰਪ ਲਿਮਟਿਡ (309 ਕਰੋੜ ਰੁਪਏ) ਅਤੇ ਕਾਰਗਿਲ ਇੰਡੀਆ ਪ੍ਰਾਈਵੇਟ ਲਿਮਟਿਡ ਨੇ (160 ਕਰੋੜ ਰੁਪਏ) ਦਾ ਨਿਵੇਸ਼ ਕੀਤਾ ਹੈ ।

ਉਨ੍ਹਾਂ ਕਿਹਾ ਕਿ ਹੋਰ ਕਾਰੋਬਾਰੀ ਵੀ ਆਪਣੀਆਂ ਸਨਅਤਾਂ ਪੰਜਾਬ ਵਿੱਚ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ । ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ । ਸੌਂਦ ਨੇ ਦੱਸਿਆ ਕਿ ਸੂਬੇ ਦਾ “ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਪਹਿਲਾ ਸਥਾਨ ਰੱਖਦਾ ਹੈ ਅਤੇ ਇਸ ਉੱਤੇ 58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ ।

Advertisement
Advertisement
Advertisement
Advertisement
Scroll to Top