Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 6:57 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਐਚ. ਐੱਫ. ਸੰਸਥਾ ਨੇ ਸੜਕ ਸੁਰੱਖਿਆ ਮੁਹਿੰਮ ਤਹਿਤ ਵਾਹਨਾਂ 'ਤੇ ਲਗਾਏ ਰਿਫਲੈਕਟਰ

ਪੀ. ਐਚ. ਐੱਫ. ਸੰਸਥਾ ਨੇ ਸੜਕ ਸੁਰੱਖਿਆ ਮੁਹਿੰਮ ਤਹਿਤ ਵਾਹਨਾਂ 'ਤੇ ਲਗਾਏ ਰਿਫਲੈਕਟਰ

ਪੀ. ਐਚ. ਐੱਫ. ਸੰਸਥਾ ਨੇ ਸੜਕ ਸੁਰੱਖਿਆ ਮੁਹਿੰਮ ਤਹਿਤ ਵਾਹਨਾਂ ‘ਤੇ ਲਗਾਏ ਰਿਫਲੈਕਟਰ
ਪਟਿਆਲਾ : ਪਟਿਆਲਾ ਸ਼ਹਿਰ ਦੀ ਮੁੱਖ ਸਮਾਜ ਸੇਵੀ ਸੰਸਥਾ ਪਬਲਿਕ ਹੈਲਪ ਫਾਊਂਡੇਸ਼ਨ ਪੰਜਾਬ ਵੱਲੋਂ ਕੌਮੀ ਸੜਕ ਸੁਰੱਖਿਆ ਅਭਿਆਨ ਤਹਿਤ ਵਪਾਰਕ ਵਾਹਨਾਂ ‘ਤੇ ਰਿਫਲੈਕਟਰ ਲਗਾਏ ਗਏ। ਸੰਸਥਾ ਵੱਲੋਂ ਸਟੇਟ ਬੈਂਕ ਆਫ਼ ਇੰਡੀਆ ਦੀ ਖੇਤਰੀ ਵਪਾਰ ਸ਼ਾਖਾ ਦੇ ਵਿਸ਼ੇਸ਼ ਸਹਿਯੋਗ ਅਤੇ ਟਰੈਫ਼ਿਕ ਪੁਲਿਸ ਪਟਿਆਲਾ ਦੇ ਸਹਿਯੋਗ ਨਾਲ ਲੀਲਾ ਭਵਨ ਚੌਕ ਵਿਖੇ 300 ਤੋਂ ਵੱਧ ਵਾਹਨਾਂ ‘ਤੇ ਰਿਫਲੈਕਟਰ ਲਗਾਏ ਗਏ । ਇਸ ਮੌਕੇ ਟ੍ਰੈਫਿਕ ਇੰਚਾਰਜ (ਸਿਟੀ) ਕਰਮਜੀਤ ਸਿੰਘ ਨੇ ਮੁਹਿੰਮ ਦੀ ਸ਼ੁਰੂਆਤ ਕੀਤੀ । ਉਨ੍ਹਾਂ ਸਮੂਹ ਵਪਾਰਕ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ‘ਤੇ ਰਿਫਲੈਕਟਰ ਲਗਾਉਣ ਦੀ ਅਪੀਲ ਕੀਤੀ । ਇਸ ਦੌਰਾਨ ਟਰੈਫਿਕ ਪੁਲੀਸ ਵੱਲੋਂ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ । ਐਸ. ਬੀ. ਆਈ. ਦੇ ਖੇਤਰੀ ਪ੍ਰਬੰਧਕ ਪ੍ਰਵੀਨ ਕੁਮਾਰ ਮਹੇਸ਼ ਪ੍ਰਸਾਦ ਨੇ ਦੱਸਿਆ ਕਿ ਵਾਹਨਾਂ ‘ਤੇ ਲਗਾਏ ਗਏ ਰਿਫਲੈਕਟਰ ਰਾਤ ਦੇ ਸਮੇਂ ਅਤੇ ਖਰਾਬ ਮੌਸਮ ‘ਚ ਬਹੁਤ ਮਦਦਗਾਰ ਸਾਬਤ ਹੁੰਦੇ ਹਨ। ਸੰਸਥਾ ਦੇ ਜਨਰਲ ਸਕੱਤਰ ਰਵਿੰਦਰ ਰਵੀ ਨੇ ਦੱਸਿਆ ਕਿ ਫਾਊਂਡੇਸ਼ਨ ਸੜਕ ਸੁਰੱਖਿਆ ਲਈ ਸਮੇਂ-ਸਮੇਂ ‘ਤੇ ਜਾਗਰੂਕਤਾ ਮੁਹਿੰਮ ਚਲਾਉਂਦੀ ਰਹਿੰਦੀ ਹੈ । ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਹਾਲ ਹੀ ਵਿੱਚ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਲਿਜਾਣ ਵਾਲੇ ਆਟੋ ਅਤੇ ਬੱਸਾਂ ਤੇ ਰਿਫਲੈਕਟਰ ਲਗਾਏ ਗਏ ਹਨ । ਇਸ ਮੌਕੇ ਐਸ. ਬੀ. ਆਈ. ਦੇ ਐਚਆਰ ਮੈਨੇਜਰ ਤਰਸੇਮ ਸਿੰਘ, ਐਚ. ਐਨ. ਆਈ. ਬਰਾਂਚ ਹੈੱਡ ਅੰਮ੍ਰਿਤਪਾਲ ਸਿੰਘ, ਪੀ. ਐਚ. ਐਫ. ਸੰਸਥਾ ਦੇ ਮੁਖੀ ਮੱਘਰ ਸਿੰਘ, ਓਮ ਪ੍ਰਕਾਸ਼, ਇੰਦਰਪਾਲ ਸਿੰਘ, ਰਜਿੰਦਰ ਸਹੋਤਾ, ਸੀਮਾ ਰਾਠੀ, ਸ਼ਬਨਮ, ਹਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top