Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 6:57 pm

+91 90915 01313 , +91 90916 01313

punjabbanni@gmail.com
punjabbani@yahoo.com

ਰਜਤ ਸੈਣੀ ਬਣੇ ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਦੀ ਰਾਜਪੁਰਾ ਸ਼ਹਿਰੀ ਦੇ ਵਰਕਿੰਗ ਪ੍ਰਧਾਨ

ਰਜਤ ਸੈਣੀ ਬਣੇ ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਦੀ ਰਾਜਪੁਰਾ ਸ਼ਹਿਰੀ ਦੇ ਵਰਕਿੰਗ ਪ੍ਰਧਾਨ

ਰਜਤ ਸੈਣੀ ਬਣੇ ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਦੀ ਰਾਜਪੁਰਾ ਸ਼ਹਿਰੀ ਦੇ ਵਰਕਿੰਗ ਪ੍ਰਧਾਨ
ਰਾਜਪੁਰਾ ਵਿਚ ਜਲਦ ਹੀ ਸੈਣੀ ਸਮਾਜ ਪਰਿਵਾਰ ਮਿਲਣ ਸਮਰੋਹ ਹੋਵਗਾ : ਲਵਲੀਨ ਸੈਣੀ
ਪਟਿਆਲਾ : ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਵੱਲੋ ਰਾਜਪੁਰਾ ਸਹਿਰ ਅੰਦਰ ਇਕਾਈ ਨੂੰ ਮਜਬੂਤ ਕਰਨ ਲਈ ਮੈਂਬਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਪ੍ਰਧਾਨ ਲਵਲੀਨ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਰਾਜਪੁਰਾ ਸਿਟੀ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਲਵਲੀਨ ਸਿੰਘ ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਜਪੁਰਾ ਦੀ ਸ਼ਹਿਰ ਦੀ ਆਲ ਇੰਡੀਆ ਸੈਣੀ ਸੇਵਾ ਸਮਾਜ ਦੀ ਟੀਮ ਦਾ ਗਠਨ ਕੀਤਾ ਗਿਆ ਹੈ ਤੇ ਜਲਦ ਹੀ ਸੈਣੀ ਸਮਾਜ ਦਾ ਇਕ ਪਰਿਵਾਰ ਮਿਲਣ ਸਮਰੋਹ ਦਾ ਆਯੋਜਨ ਕੀਤਾ ਜਾਵੇਗਾ ਅਤੇ ਸਮੇਂ ਸਮੇਂ ’ਤੇ ਲੋਕਾਂ ਦੀ ਭਲਾਈ ਵਾਸਤੇ ਕੰਮ ਕੀਤੇ ਜਾਣਗੇ । ਸੈਣੀ ਸਮਾਜ ਦੇ ਯੂਥ ਨੂੰ ਵੀ ਸਮਾਜਿਕ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਰਜਤ ਸੈਣੀ ਨੇ ਕਿਹਾ ਕਿ ਸੈਣੀ ਸਮਾਜ ਨੂੰ ਅਪਣੇ ਸਮਾਜ ਤੋ ਇਲਾਵਾ ਹਰ ਵਰਗ ਦੀ ਸਹਾਇਤਾ ਦਾ ਵੀ ਸੁਨੇਹਾ ਦਿੱਤਾ ਜਾਵੇਗ ।
ਇਸ ਮੌਕੇ ਉਨ੍ਹਾਂ ਨਾਲ ਆਏ ਪੰਜਾਬ ਟੀਮ ਦੇ ਹੋਰ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਰੱਖਦਿਆਂ ਸੈਣੀ ਸਮਾਜ ਦੇ ਭਾਰਤ ਅੰਦਰ ਚੱਲ ਰਹੇ ਕੰਮਾਂ ਬਾਰੇ ਸਮਾਜ ਨੂੰ ਜਾਣੂ ਕਰਵਾਇਆ ਗਿਆ ਅਤੇ ਲੋੜਵੰਦਾਂ ਦੀ ਕੀਤੀ ਜਾਣ ਵਾਲੀ ਮਦਦ ਸਬੰਧੀ ਅਤੇ ਸਮਾਜਿਕ ਕੰਮਾਂ ਦੀ ਰੂਪ ਰੇਖਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਦੱਸਿਆ ਕਿ ਸੈਣੀ ਸਮਾਜ ਨੂੰ ਆ ਰਹੀ ਸਮੱਸਿਆਵਾਂ ਦਾ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ । ਇਸ ਮੌਕੇ ਪੰਜਾਬ ਪ੍ਰਧਾਨ ਲਵਲੀਨ ਸਿੰਘ ਸੈਣੀ ਵਲੋ ਰਾਜਪੁਰਾ ਇਕਾਈ ਦਾ ਐਕਟਿਵ ਵਰਕਿੰਗ ਪ੍ਰਧਾਨ ਰਜਤ ਸੈਣੀ, ਪ੍ਰਧਾਨ ਸਿਮਰਨਜੀਤ ਸਿੰਘ ਸੈਣੀ ਐਸ. ਡੀ. ਓ., ਵਾਈਸ ਪ੍ਰਧਾਨ ਰਾਜਵੀਰ ਸੈਣੀ ਅਤੇ ਹੋਰ ਆਏ ਅਹੁਦੇਦਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪੰਜਾਬ ਦੇ ਮੀਤ ਪ੍ਰਧਾਨ ਹਰਬੰਸ ਸਿੰਘ ਸੈਣੀ ਨੇ ਉਮੀਦ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਆਲ ਇੰਡੀਆ ਸੈਣੀ ਸੇਵਾ ਸਮਾਜ ਦੀ ਰਾਜਪੁਰ ਸਾਖਾ ਸਮਾਜ ਸੇਵਾ ਵਿਚ ਇਕ ਨਵਾਂ ਮੁਕਾਮ ਹਾਸਲ ਕਰੇਗੀ। ਸੈਣੀ ਸਮਾਜ ਦੀ ਟੀਮ ਦਾ ਵਿਸਤਾਰ ਕਰਨ ਦੀ ਜਿੰਮੇਦਾਰੀ ਭੀ ਰਜਤ ਸੈਣੀ ਜੀ ਨੂੰ ਦਿੱਤੀ ਗਈ । ਇਸ ਮੌਕੇ ਸੀਨੀਅਰ ਮੀਤ ਪ੍ਰਧਾਨ, ਪਟਿਆਲਾ ਗਿਆਨ ਸਿੰਘ ਸੈਣੀ ਤੇ ਆਫਿਸ ਬਲਵਿੰਦਰ ਸੈਣੀ ਨੇ ਸੰਬੋਧਨ ਕੀਤਾ ।

Advertisement
Advertisement
Advertisement
Advertisement
Scroll to Top