Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:47 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡੀ.ਐਸ.ਪੀ ਪ੍ਰਿਥਵੀ ਸਿੰਘ ਚਹਿਲ ਦਾ ਸਨਮਾਨ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡੀ.ਐਸ.ਪੀ ਪ੍ਰਿਥਵੀ ਸਿੰਘ ਚਹਿਲ ਦਾ ਸਨਮਾਨ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡੀ.ਐਸ.ਪੀ ਪ੍ਰਿਥਵੀ ਸਿੰਘ ਚਹਿਲ ਦਾ ਸਨਮਾਨ
67ਵੀਂ ਕੌਮੀ ਸ਼ੂਟਿੰਗ ਚੈਂਪੀਅਨਸ਼ਿਪ ਦੇ ਟੀਮ ਈਵੈਂਟ ਵਿੱਚ ਜਿੱਤਿਆ ਸੋਨ ਤਗਮਾ
ਦਿੜ੍ਹਬਾ/ ਸੰਗਰੂਰ, 28 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਤਾਇਨਾਤ ਡੀ. ਐਸ. ਪੀ. ਪ੍ਰਿਥਵੀ ਸਿੰਘ ਚਹਿਲ ਨੂੰ ਖੇਡ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਦਰਜ ਕਰਨ ਲਈ ਸਨਮਾਨਿਤ ਕੀਤਾ ਗਿਆ । ਦਿੜ੍ਹਬਾ ਦੇ ਸਬ ਡਵੀਜ਼ਨਲ ਕੰਪਲੈਕਸ ਵਿਖੇ ਡੀ. ਐਸ. ਪੀ. ਪ੍ਰਿਥਵੀ ਸਿੰਘ ਚਹਿਲ ਨੂੰ ਮੁਬਾਰਕਬਾਦ ਭੇਟ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਨਵੀਂ ਦਿੱਲੀ ਦੇ ਡਾ. ਕਰਨੀ ਸਿੰਘ ਸ਼ੂਟਿੰਗ ਰੇਂਜ ਵਿਖੇ ਹੋਈ 67ਵੀ ਕੌਮੀ ਸ਼ੂਟਿੰਗ ਚੈਂਪੀਅਨਸ਼ਿਪ ਦੇ ਡਬਲ ਟ੍ਰੈਪ (ਸ਼ੋਟ ਗੰਨ) ਈਵੈਂਟ ਵਿੱਚ ਤਿੰਨ ਖਿਡਾਰੀਆਂ ਉੱਤੇ ਅਧਾਰਤ ਟੀਮ ਵੱਲੋਂ ਸੋਨ ਤਗਮਾ ਹਾਸਿਲ ਕੀਤਾ ਗਿਆ ਹੈ । ਉਹਨਾਂ ਦੱਸਿਆ ਕਿ ਇਹਨਾਂ ਖਿਡਾਰੀਆਂ ਵਿੱਚ ਡੀ. ਐਸ. ਪੀ. ਪ੍ਰਿਥਵੀ ਸਿੰਘ ਚਹਿਲ ਵੀ ਸ਼ਾਮਿਲ ਹਨ, ਜੋ ਕਿ ਇਲਾਕੇ ਲਈ ਮਾਣ ਵਾਲੀ ਗੱਲ ਹੈ । ਇਸ ਮੌਕੇ ਮੌਜੂਦ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਕੈਬਿਨਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐਸਡੀਐਮ ਰਾਜੇਸ਼ ਸ਼ਰਮਾ, ਨਗਰ ਪੰਚਾਇਤ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਨੇ ਵੀ ਡੀਐਸਪੀ ਪ੍ਰਿਥਵੀ ਸਿੰਘ ਚਹਿਲ ਨੂੰ ਮੁਬਾਰਕਬਾਦ ਦਿੱਤੀ ।

Advertisement
Advertisement
Advertisement
Advertisement
Scroll to Top