Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:39 am

+91 90915 01313 , +91 90916 01313

punjabbanni@gmail.com
punjabbani@yahoo.com

ਧੂਰੀ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ

ਧੂਰੀ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ

ਧੂਰੀ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ
ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਦੇ ਅਧਿਕਾਰੀਆਂ ਨੂੰ ਬਕਾਇਆ ਕਾਰਜ ਤੇਜ਼ੀ ਨਾਲ ਮੁਕੰਮਲ ਕਰਨ ਦੀ ਹਦਾਇਤ
ਧੂਰੀ/ ਸੰਗਰੂਰ, 27 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਧੂਰੀ ਦੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ, ਸੀ. ਐਮ. ਫੀਲਡ ਅਫ਼ਸਰ ਡਾ. ਕਰਮਜੀਤ ਸਿੰਘ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨਾਲ ਨਾਲ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਉਪਲਬਧ ਕਰਵਾਉਣ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਤਰਜੀਹ ਦੇ ਆਧਾਰ ਤੇ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਗਈ। ਪੰਜਾਬ ਰਾਜ ਲੱਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਕਿਹਾ ਕਿ ਆਰੰਭ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਦੀ ਪ੍ਰਗਤੀ ਨੂੰ ਹਫਤਾਵਾਰੀ ਪੱਧਰ ਤੇ ਵਾਚਿਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਜਮੀਨੀ ਪੱਧਰ ਉੱਤੇ ਲੋਕਾਂ ਤੱਕ ਪਹੁੰਚਾਉਣ ਲਈ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜਾਇਜ਼ਾ ਲਿਆ ਜਾਵੇਗਾ । ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨਾਲ ਪਰਸਪਰ ਤਾਲਮੇਲ ਰੱਖਣ ਅਤੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਜਾਣੂ ਕਰਵਾਉਂਦੇ ਹੋਏ ਪਿੰਡਾਂ ਦੀ ਨੁਹਾਰ ਨੂੰ ਸੰਵਾਰਨ ਵਿੱਚ ਭਰਪੂਰ ਯੋਗਦਾਨ ਦਿੱਤਾ ਜਾਵੇ । ਇਸ ਮੌਕੇ ਮਗਨਰੇਗਾ ਤਹਿਤ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਕਾਰਜਾਂ, ਖੇਡ ਮੈਦਾਨਾਂ ਦੇ ਨਿਰਮਾਣ, ਪਾਰਕਾਂ ਦੇ ਨਿਰਮਾਣ, ਕਮਿਊਨਿਟੀ ਸੈਂਟਰਾਂ ਦੇ ਨਿਰਮਾਣ, ਛੱਪੜਾਂ ਦੀ ਸਾਫ ਸਫਾਈ, ਲੋਕਾਂ ਨੂੰ ਸੁੱਕਾ ਕੂੜਾ ਅਤੇ ਗਿੱਲਾ ਕੂੜਾ ਵੱਖ-ਵੱਖ ਰੱਖਣ ਬਾਰੇ ਜਾਗਰੂਕ ਕਰਨ ਸਮੇਤ ਵੱਖ ਵੱਖ ਲੋਕ ਪੱਖੀ ਸਕੀਮਾਂ ਬਾਰੇ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਗਿਆ ।
ਮੀਟਿੰਗ ਦੌਰਾਨ ਐਕਸੀਅਨ ਪੰਚਾਇਤੀ ਰਾਜ, ਐਸ ਡੀ ਓ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਧੂਰੀ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ਼ੇਰਪੁਰ ਸਮੇਤ ਹੋਰ ਅਧਿਕਾਰੀ ਹਾਜਰ ਸਨ ।

Advertisement
Advertisement
Advertisement
Advertisement
Scroll to Top