Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:32 am

+91 90915 01313 , +91 90916 01313

punjabbanni@gmail.com
punjabbani@yahoo.com

ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਸਖਤ ਸ਼ਬਦਾਂ ਚ ਕੀਤੀ ਨਿਖੇਧੀ

ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਸਖਤ ਸ਼ਬਦਾਂ ਚ ਕੀਤੀ ਨਿਖੇਧੀ

ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਸਖਤ ਸ਼ਬਦਾਂ ਚ ਕੀਤੀ ਨਿਖੇਧੀ
ਪਟਿਆਲਾ : ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਅੱਜ ਹਰੀ ਸਿੰਘ ਦੋਣ ਕਲਾਂ, ਦਰਸ਼ਨ ਬੇਲੂ ਮਾਜਰਾ,ਅਮਰਜੀਤ ਘਨੌਰ ਤੇ ਸੁੱਚਾ ਸਿੰਘ ਕੌਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਸਮਾਜ ਤੇ ਦੇਸ਼ ਵਿਰੋਧੀ ਅਨਸਰਾ ਵੱਲੋਂ ਤੋੜਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਡਾਕਟਰ ਭੀਮ ਰਾਉ ਅੰਬੇਦਕਰ ਮਹਾਨ ਦੇਸ਼ ਭਗਤ, ਫਲਾਸਫਰ ਅਤੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਸਨ ਉਹਨਾਂ ਵੱਲੋਂ ਲਿਖਿਆ ਗਿਆ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਪਰ ਕੁਝ ਦੇਸ਼ ਵਿਰੋਧੀ ਤੇ ਲੋਕ ਵਿਰੋਧੀ ਤਾਕਤਾਂ ਵੱਲੋਂ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲੱਗੇ ਡਾਕਟਰ ਭੀਮ ਰਾਉ ਅੰਬੇਦਕਰ ਦੇ ਬੁੱਤ ਨੂੰ ਤੋੜਨ ਦਾ ਘਨਿਆਉਣਾ ਕਾਰਨਾਮਾ ਕੀਤਾ ਗਿਆ ਜੋ ਕਿ ਅਤਿ ਨਿੰਦਨਯੋਗ ਅਤੇ ਮੰਦਭਾਗਾ ਹੈ ਜਿਸ ਨਾਲ ਡਾ. ਭੀਮ ਰਾਉ ਅੰਬੇਦਕਰ ਨੂੰ ਪਿਆਰ ਕਰਨ ਵਾਲੇ ਲੋਕਾਂ ਦੇ ਮਨ ਨੂੰ ਭਾਰੀ ਠੇਸ ਪੁਜੀ ਹੈ,ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕੀ ਦੋਸੀਆਂ ਤੋਂ ਡੁੰਘਾਈ ਨਾਲ ਜਾਂਚ ਕਰਕੇ ਇਹਨਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਕਿ ਅੱਗੇ ਤੋਂ ਕੋਈ ਇੱਦਾਂ ਦਾ ਘਨਿਆਉਣਾ ਤੇ ਘਟੀਆ ਕੰਮ ਕਰਨ ਬਾਰੇ ਸੁਪਨੇ ਵਿੱਚ ਵੀ ਨਾ ਸੋਚੇ, ਉਹਨਾਂ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਨਫਰਤ ਕਰਨ ਦੀ ਬਜਾਏ ਉਨਾਂ ਵੱਲੋਂ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ ਉਹਨਾਂ ਨੇ ਕਿਹੋ ਜਿਹੇ ਔਖੇ ਹਾਲਾਤਾਂ ਦੇ ਵਿੱਚ ਆਪਣੀ ਉੱਚ ਵਿੱਦਿਆ ਦੇ ਅਨੇਕਾਂ ਡਿਗਰੀਆਂ ਪ੍ਰਾਪਤ ਕੀਤੀਆਂ ਅਤੇ ਲੋਕਾਂ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਪੜੋ, ਜੁੜੋ,ਤੇ ਸੰਘਰਸ਼ ਕਰੋ ਦਾ ਮਹਾਨ ਨਾਅਰਾ ਦਿੱਤਾ ਜਿਸ ਨਾਲ ਦੱਬੇ ਕੁਚਲੇ ਲੋਕਾਂ ਦੀ ਜਿੰਦਗੀ ਸੁਖਾਲੀ ਹੋ ਸਕਦੀ ਹੈ ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਧੰਨਾ ਸਿੰਘ ਦੌਣ ਕਲਾਂ,ਗੁਰਮੀਤ ਸਿੰਘ ਡੰਡੋਆ, ਪ੍ਰਹਲਾਦ ਸਿੰਘ ਨਿਆਲ,ਸੁਖਪਾਲ ਸਿੰਘ ਕਾਦਰਾਬਾਦ, ਰਾਜ ਕਿਸਨ ਨੂਰਖੇੜੀਆਂ,ਰਣਧੀਰ ਸਿੰਘ ਕਾਦਰਾਬਾਦ, ਸੁਖਦੇਵ ਸਿੰਘ ਨਿਆਲ, ਨੀਲਮ ਰਾਣੀ ਤੇ ਨਰਿੰਦਰ ਕੌਰ ਆਦਿ ਆਗੂ ਸ਼ਾਮਿਲ ਹੋਏ, ਇਕੱਤਰ ਹੋਏ ਆਗੂਆਂ ਨੇ ਚਿਤਾਵਨੀ ਭਰੇ ਲਹਿੰਜੇ ਚ,ਕਿਹਾ ਕਿ ਜੇਕਰ ਸਰਕਾਰ ਨੇ ਇਹਨਾ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਸਜਾਵਾਂ ਨਾ ਦਿੱਤੀਆਂ ਤਾਂ ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ ਆਉਣ ਵਾਲੇ ਸਮੇਂ ਵਿੱਚ ਕਿਰਤੀ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ

Advertisement
Advertisement
Advertisement
Advertisement
Scroll to Top