Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:41 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ
ਚੰਡੀਗੜ੍ਹ, 27 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ । ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਘਟਨਾ ਵਿੱਚ ਸ਼ਾਮਿਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ । ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਹੀਂ ਬੈਠਾਂਗੇ ਜਦੋਂ ਤੱਕ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਨਿਆਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਜਾਂਦਾ । ਪੰਜਾਬ ਵਾਸੀਆਂ ਨੂੰ ਭਾਰਤੀ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਅਤੇ ਡਾ. ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦਿਆਂ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਨਫ਼ਰਤ ਭਰੀਆਂ ਹਰਕਤਾਂ ਵਿਰੁੱਧ ਇੱਕਜੁੱਟ ਹੋ ਕੇ ਇੰਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੇ ਬੀਜ ਨਹੀਂ ਉੱਘ ਸਕਦੇ । ਉਨ੍ਹਾਂ ਕਿਹਾ ਕਿ ਸਾਡਾ ਭਾਈਚਾਰਾ ਸਦੀਆਂ ਤੋਂ ਕਾਇਮ ਹੈ ਅਤੇ ਹਮੇਸ਼ਾਂ ਕਾਇਮ ਰਹੇਗਾ ।

Advertisement
Advertisement
Advertisement
Advertisement
Scroll to Top