Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:36 am

+91 90915 01313 , +91 90916 01313

punjabbanni@gmail.com
punjabbani@yahoo.com

ਯੂਥ ਅਕਾਲੀ ਦਲ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਲਈ ਬੇਨਤੀ ਪੱਤਰ ਸੌਂਪਿਆ

ਯੂਥ ਅਕਾਲੀ ਦਲ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਲਈ ਬੇਨਤੀ ਪੱਤਰ ਸੌਂਪਿਆ

ਯੂਥ ਅਕਾਲੀ ਦਲ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਲਈ ਬੇਨਤੀ ਪੱਤਰ ਸੌਂਪਿਆ
ਦੋਹਾਂ ਵਲੋਂ ਕੀਤੇ ਬੱਜਰ ਗੁਨਾਹਾਂ ਦੇ ਸਬੂਤ ਪੇਨ ਡਰਾਈਵ ਵਿੱਚ ਪਾਕੇ, ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸੌਂਪੇ : ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ
ਅੰਮ੍ਰਿਸਤਰ, 26 ਜਨਵਰੀ : ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਇੱਕ ਵਫ਼ਦ ਸ੍ਰੀ ਆਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ ਅਤੇ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਜੀ ਦੇ ਨਾਮ ਇੱਕ ਬੇਨਤੀ ਪੱਤਰ ਅਤੇ ਪੇਨ ਡਰਾਈਵ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੌਂਪੀ, ਜਿਸ ਵਿੱਚ 2 ਦਸੰਬਰ ਨੂੰ ਸ੍ਰੀ ਆਕਾਲ ਤਖ਼ਤ ਸਾਹਿਬ ਦੀ ਫਸੀਲ ਤੇ ਖੜਕੇ ਝੂਠ ਬੋਲਣ ਵਾਲੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਦੇ ਖ਼ਿਲਾਫ਼ ਸਬੂਤ ਹਨ ਅਤੇ ਜਥੇਦਾਰ ਸਾਹਿਬ ਤੋਂ ਇਨ੍ਹਾਂ ਦੇ ਬੱਜਰ ਗੁਨਾਹਾਂ ਲਈ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ । 2 ਦਸੰਬਰ ਨੂੰ ਜਥੇਦਾਰ ਸਾਹਿਬਾਨਾਂ ਦੀ ਸੁਣਵਾਈ ਵੇਲੇ ਸ੍ਰੀ ਆਕਾਲ ਤਖ਼ਤ ਸਾਹਿਬ ਦੀ ਫਸੀਲ ‘ਤੇ ਖੜਕੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਇਸ ਗੱਲ ਤੋਂ ਮੁਨਕਰ ਹੋਇਆ ਗਿਆ ਸੀ ਕਿ ਉਸਨੇ ਕਦੇ ਵੀ ਰਾਮ ਰਹੀਮ ਦੀ ਮਾਫ਼ੀ ਦੀ ਹਮਾਇਤ ਨਹੀਂ ਕੀਤੀ ਸੀ । ਸਰਬਜੀਤ ਝਿੰਜਰ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਦਾ ਇਕ ਨਿੱਜੀ ਚੈਨਲ ਨੂੰ ਦਿੱਤਾ ਇੰਟਰਵਿਊ ਦਾ ਕਲਿਪ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਗਿਆ, ਜਿਸ ਵਿੱਚ ਚੰਦੂਮਾਜਰਾ ਨਾ ਸਿਰਫ਼ ਮਾਫ਼ੀ ਦੀ ਹਮਾਇਤ ਕਰ ਰਿਹਾ ਹੈ, ਪਰ ਉਹ ਰਾਮ ਰਹੀਮ ਨੂੰ ‘ਜੀ ਆਖ ਕੇ ਵੀ ਸੰਬੋਧਨ ਕਰ ਰਿਹਾ ਹੈ । ਇਸੇ ਤਰਾਂ ਬੀਬੀ ਜਗੀਰ ਕੌਰ ਵਲੋਂ ਵੀ ਸ੍ਰੀ ਆਕਾਲ ਤਖ਼ਤ ਸਾਹਿਬ ਅੱਗੇ ਅਹਿਜਾ ਦਾਅਵਾ ਕੀਤਾ ਗਿਆ ਸੀ, ਜੋ ਕਿ ਝੂਠ ਹੈ । ਝਿੰਜਰ ਨੇ ਬੀਬੀ ਜਗੀਰ ਕੌਰ ਦੀ ਵੀ ਰਾਮ ਰਹੀਮ ਦੀ ਮਾਫੀ ਦੀ ਹਮਾਇਤ ਕਰਨ ਦੀ ਵੀਡਿਉ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਗਈ । ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਡਿਊਟੀ ਮੈਨੇਜਰ ਨਰਿੰਦਰ ਸਿੰਘ ਨੂੰ ਉਨ੍ਹਾਂ ਵਲੋਂ ਇਹ ਪੇਨ ਡਰਾਈਵ ਅਤੇ ਗਿਆਨੀ ਰਘੁਬੀਰ ਸਿੰਘ ਜੀ ਦੇ ਨਾਮ ਇਹ ਬੇਨਤੀ ਪੱਤਰ ਸੌਂਪਿਆ ਗਿਆ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਇਨ੍ਹਾਂ ਪੰਥ ਦੇ ਦੋਖੀਆਂ ਦੇ ਬੱਜਰ ਗੁਨਾਹਾਂ ਲਈ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਨੂੰ ਜਲਦ ਸਖ਼ਤ ਤੋਂ ਸਖ਼ਤ ਸਜ਼ਾ ਸੁਣਾਈ ਜਾਵੇਗੀ । ਇਸ ਮੌਕੇ ਉਨ੍ਹਾਂ ਨਾਲ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐਡੋਕੇਟ ਰਾਜ ਕਮਲ ਸਿੰਘ, ਕੁਲਦੀਪ ਸਿੰਘ ਟਾਂਡੀ, ਸੁਲਤਾਨ ਸਿੰਘ ਅਤੇ ਜ਼ਿਲ੍ਹਾ ਤਰਨ ਤਾਰਨ ਤੋਂ ਯੂਥ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਲਾ, ਕਪੂਰਥਲਾ ਤੋਂ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਧਾਲੀਵਾਲ ਅਤੇ ਹੋਰ ਯੂਥ ਆਗੂ ਮੌਜੂਦ ਸਨ ।

Advertisement
Advertisement
Advertisement
Advertisement
Scroll to Top