Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:41 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਸਖਤ ਨਿੰਦਾ

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਸਖਤ ਨਿੰਦਾ

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਸਖਤ ਨਿੰਦਾ
ਚੰਡੀਗੜ੍ਹ, 27 ਜਨਵਰੀ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ । ਕੈਬਨਿਟ ਮੰਤਰੀ ਨੇ ਇਸ ਘਟਨਾ ‘ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਉਦੇਸ਼ ਸਮਾਜ ਵਿੱਚ ਅਸਥਿਰਤਾ ਪੈਦਾ ਕਰਨਾ ਹੈ । ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਬਾਬਾ ਸਾਹਿਬ ਸਾਡੇ ਸਿਰ ਦਾ ਤਾਜ ਹਨ । ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਵਿੱਚ ਬਾਬਾ ਸਾਹਿਬ ਦੀ ਦੂਰਅੰਦੇਸ਼ੀ ਅਤੇ ਸਮਰਪਣ ਨੇ ਦੇਸ਼ ਵਿੱਚ ਬਰਾਬਰੀ, ਨਿਆਂ ਅਤੇ ਆਜ਼ਾਦੀ ਦੀ ਨੀਂਹ ਰੱਖੀ । ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ । ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀ ਨੂੰ ਕਾਬੂ ਕੀਤਾ ਹੈ । ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦੇ ਅਸਲ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ । ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸੂਬੇ ਦੇ ਸਮੂਹ ਨਿਵਾਸੀਆਂ ਨੂੰ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ । ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ।

Advertisement
Advertisement
Advertisement
Advertisement
Scroll to Top