Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 4:16 pm

+91 90915 01313 , +91 90916 01313

punjabbanni@gmail.com
punjabbani@yahoo.com

50 ਲੱਖ ਦੀ ਰੰਗਦਾਰੀ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ

50 ਲੱਖ ਦੀ ਰੰਗਦਾਰੀ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ

50 ਲੱਖ ਦੀ ਰੰਗਦਾਰੀ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ
ਫਰੀਦਕੋਟ : ਪੰਜਾਬ ਦੇ ਜਿਲਾ ਫਰੀਦਕੋਟ ਦੀ ਅਦਾਲਤ ਨੇ ਅੱਜ ਪ੍ਰਸਿੱਧ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 50 ਲੱਖ ਰੁਪਏ ਦੀ ਰੰਗਦਾਰੀ ਮਾਮਲੇ ’ਚ ਬਰੀ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਸਾਲ 2021 ’ਚ ਲਾਰੈਂਸ ਬਿਸ਼ਨੋਈ ਖਿਲਾਫ਼ ਕੋਟਕਪੂਰਾ ਸਿਟੀ ਅੰਦਰ ਦਰਜ ਇਕ ਫਿਰੌਤੀ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਵਲੋਂ ਦੋਸ਼ੀ ਲਾਰੈਂਸ ਬਿਸ਼ਨੋਈ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ । ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਇਕ ਵਪਾਰੀ ਨੂੰ ਕਾਲ ਕਰਕੇ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਲਾਰੈਂਸ ਬਿਸ਼ਨੋਈ ਲਈ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਉਸ ਦੀ ਮੰਗ ਪੂਰੀ ਨਾ ਕਰਨ ਦੀ ਸੂਰਤ ’ਚ ਵਪਾਰੀ ਦੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁਚਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਕੋਟਕਪੂਰਾ ਸਿਟੀ ਅੰਦਰ ਅਗਸਤ 2018 ਨੂੰ ਲਾਰੈਂਸ ਬਿਸ਼ਨੋਈ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਕ ਕੇਸ ਦੇ ਸੰਬੰਧ ’ਚ ਲਾਰੈਂਸ ਬਿਸ਼ਨੋਈ ਨੂੰ ਜਦ ਪੰਜਾਬ ਲਿਆਂਦਾ ਗਿਆ ਸੀ ਤਾਂ ਫਰੀਦਕੋਟ ਪੁਲਸ ਵਲੋਂ ਉਕਤ ਫਿਰੌਤੀ ਮਾਮਲੇ ’ਚ ਲਾਰੈਂਸ ਦੀ ਗ੍ਰਿਫ਼ਤਾਰੀ ਪਾ ਕੇ ਉਸ ਨੂੰ ਫਰੀਦਕੋਟ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਜਦ ਕਿ ਬਾਅਦ ’ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਉਸ ਦੀ ਪੇਸ਼ੀ ਹੁੰਦੀ ਰਹੀ । ਇਸ ਸੰਬੰਧੀ ਲਾਰੈਂਸ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਧਿਰ ਵਲੋਂ ਅਦਾਲਤ ’ਚ ਆਪਣਾ ਪੱਖ ਰੱਖਿਆ ਗਿਆ ਪਰ ਸਾਡੀਆਂ ਜਵਾਬੀ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਵਲੋਂ ਇਸ ਕੇਸ ’ਚੋਂ ਲਾਰੈਂਸ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ ।

Advertisement
Advertisement
Advertisement
Advertisement
Scroll to Top