Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 6:27 pm

+91 90915 01313 , +91 90916 01313

punjabbanni@gmail.com
punjabbani@yahoo.com

ਗੰਨੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ

ਗੰਨੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ

ਗੰਨੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਜਿਲ੍ਹੇ ਦੇ ਖੰਨਾ ਵਿੱਚ ਨੈਸ਼ਨਲ ਹਾਈਵੇਅ `ਤੇ ਟੈ੍ਰਕਟਰ ਟਰਾਲੀ ਦੇ ਬੇਕਾਬੂ ਹੋਣ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਗੰਨੇ ਦੇ ਹੇਠਾਂ ਦੱਬਣ ਨਾਲ 2 ਕਿਸਾਨਾਂ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਕਿਸਾਨ ਆਪਣੇ ਖੇਤ ਤੋਂ ਗੰਨਾ ਲੈ ਕੇ ਅਮਲੋਹ ਦੀ ਗੰਨਾ ਮਿੱਲ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (35) ਵਾਸੀ ਮਾਜਰੀ (ਪਾਇਲ) ਅਤੇ ਦੀਦਾਰ ਸਿੰਘ (45) ਵਾਸੀ ਮਾਜਰੀ ਵਜੋਂ ਹੋਈ ਹੈ । ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ ਰਖਵਾ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ । ਜਾਣਕਾਰੀ ਮੁਤਾਬਕ ਜਦੋਂ ਗੁਰਦੀਪ ਸਿੰਘ ਆਪਣੇ ਗੁਆਂਢੀ ਦੀਦਾਰ ਸਿੰਘ ਵਾਸੀ ਮਾਜਰੀ ਨਾਲ ਗੰਨੇ ਨਾਲ ਲੱਦ ਕੇ ਟਰੈਕਟਰ ਟਰਾਲੀ ਅਮਲੋਹ ਰੋਡ ਖੰਨਾ ਸਥਿਤ ਗੰਨਾ ਮਿੱਲ ਜਾ ਰਿਹਾ ਸੀ ਤਾਂ ਜਿਵੇਂ ਹੀ ਇਹ ਲੋਕ ਬਾਹੋਮਾਜਰਾ ਪਹੁੰਚੇ, ਗੰਨੇ ਦੇ ਢੇਰ ਦੀ ਰੱਸੀ ਟੁੱਟ ਗਈ, ਜਿਸ ਕਾਰਨ ਟਰੈਕਟਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਇਸ ਦੌਰਾਨ ਟਰੈਕਟਰ ਘੁੰਮਦਾ ਹੋਇਆ ਰੇਲਿੰਗ `ਤੇ ਚੜ੍ਹ ਗਿਆ । ਢਲਾਣ ਕਾਰਨ ਗੰਨਾ ਦੋਵਾਂ ਕਿਸਾਨਾਂ ਉੱਤੇ ਡਿੱਗ ਪਿਆ । ਘਟਨਾ ਵਾਲੀ ਥਾਂ ਤੋਂ ਲਗਭਗ ਅੱਧਾ ਕਿਲੋਮੀਟਰ ਦੂਰ ਖੜ੍ਹੀ ਸੜਕ ਸੁਰੱਖਿਆ ਬਲ ਦੀ ਟੀਮ ਮੌਕੇ `ਤੇ ਪਹੁੰਚੀ । ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੇ ਗੰਨੇ ਦੇ ਢੇਰ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ । ਗੁਰਦੀਪ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦੋਂ ਦੀਦਾਰ ਸਿੰਘ ਨੂੰ ਇਲਾਜ ਲਈ ਖੰਨਾ ਸਿਵਲ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸਦੀ ਵੀ ਮੌਤ ਹੋ ਗਈ ।

Advertisement
Advertisement
Advertisement
Advertisement
Scroll to Top